ETV Bharat / state

ਕੇਂਦਰੀ ਮੰਤਰਾਲੇ ਨੇ ਬੰਦੀ ਛੋੜ ਦਿਹਾੜੇ ਦੀ ਸੋਸ਼ਲ ਮੀਡੀਆ ਤੋਂ ਹਟਾਈ ਪੋਸਟ,ਐੱਸਜੀਪੀਸੀ ਪ੍ਰਧਾਨ ਨੇ ਜਤਾਇਆ ਸਖ਼ਤ ਇਤਰਾਜ਼ - REMOVAL OF BANDI CHHOD DAY POST

ਕੇਂਦਰੀ ਮੰਤਰਾਲੇ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਬੰਦੀ ਛੋੜ ਦਿਵਸ ਦੀ ਪੋਸਟ ਨੂੰ ਪਾਉਣ ਮਗਰੋਂ ਹਟਾ ਦਿੱਤਾ। ਐੱਸਜੀਪੀਸੀ ਪ੍ਰਧਾਨ ਨੇ ਇਤਰਾਜ਼ ਜਤਾਇਆ ਹੈ।

removal of Bandi Chhod day post
ਕੇਂਦਰੀ ਮੰਤਰਾਲੇ ਨੇ ਬੰਦੀ ਛੋੜ ਦਿਹਾੜੇ ਦੀ ਸੋਸ਼ਲ ਮੀਡੀਆ ਤੋਂ ਹਟਾਈ ਪੋਸਟ (ETV BHARAT PUNJAB (ਰਿਪੋਟਰ,ਅੰਮ੍ਰਿਤਸਰ))
author img

By ETV Bharat Punjabi Team

Published : Oct 31, 2024, 8:32 AM IST

ਅੰਮ੍ਰਿਤਸਰ: ਭਾਰਤ ਦੇ ਸੱਭਿਆਚਾਰ ਮੰਤਰਾਲੇ ਵੱਲੋਂ ਆਪਣੇ ਸੋਸ਼ਲ ਮੀਡੀਆ ਮੰਚਾਂ ’ਤੇ ਬੰਦੀ ਛੋੜ ਦਿਵਸ ਸਬੰਧੀ ਪੋਸਟ ਪਾਉਣ ਮਗਰੋਂ ਹਟਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੱਖਪਾਤੀ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬੇਹੱਦ ਦੁਖਦਾਈ ਅਤੇ ਮੰਦਭਾਗਾ ਹੈ ਕਿ ਦੇਸ਼ ਦੇ ਮੰਤਰਾਲੇ ਵੱਲੋਂ ਸਿੱਖਾਂ ਦੇ ਇਤਿਹਾਸ ਨੂੰ ਦਰਸਾਉਂਦੀ ਪੋਸਟ ਪਾਉਣ ਮਗਰੋਂ ਉਸ ਨੂੰ ਹਟਾ ਦਿੱਤਾ ਗਿਆ।

ਸੱਭਿਆਚਾਰ ਮੰਤਰਾਲਾ ਨੇ ਹਟਾਈ ਪੋਸਟ

ਜ਼ਿਕਰਯੋਗ ਹੈ ਕਿ ਕੇਂਦਰੀ ਸੱਭਿਆਚਾਰ ਮੰਤਰਾਲੇ ਦੇ ਸੋਸ਼ਲ ਮੀਡੀਆ ’ਤੇ ਬੰਦੀ ਛੋੜ ਦਿਹਾੜੇ ਸਬੰਧੀ ਇਕ ਪੋਸਟ ਪਾਈ ਗਈ ਸੀ, ਜਿਸ ਵਿਚ ਇਸ ਦੇ ਇਤਿਹਾਸ ਅਤੇ ਪ੍ਰੰਪਰਾ ਦਾ ਜ਼ਿਕਰ ਸੀ। ਇਸ ਪੋਸਟ ਰਾਹੀਂ ਬੰਦੀ ਛੋੜ ਦਿਵਸ ਸਬੰਧੀ ਇਕ ਵੀਡੀਓ ਵੀ ਪਾਈ ਗਈ ਸੀ, ਪਰੰਤੂ ਇਸ ਨੂੰ ਕੁਝ ਚਿਰ ਬਾਅਦ ਹੀ ਹਟਾ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਇਕ ਬਹੁ-ਕੌਮੀ ਤੇ ਬਹੁ-ਧਰਮੀ ਦੇਸ਼ ਹੈ, ਜਿੱਥੇ ਹਰ ਧਰਮ ਦੇ ਲੋਕਾਂ ਦੇ ਇਤਿਹਾਸ ਅਤੇ ਮਾਨਤਾਵਾਂ ਦਾ ਸਤਿਕਾਰ ਸੁਰੱਖਿਅਤ ਰਹਿਣਾ ਚਾਹੀਦਾ ਹੈ।

ਸਿੱਖ ਵਿਰੋਧੀ ਏਜੰਡਾ

ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਜੇਕਰ ਭਾਰਤ ਸਰਕਾਰ ਹੀ ਇਸ ਤਰ੍ਹਾਂ ਪੱਖਪਾਤੀ ਰਵੱਈਆ ਅਪਣਾਏਗੀ ਤਾਂ ਦੇਸ਼ ਅੰਦਰ ਵੱਸਦੇ ਹਰ ਧਰਮ ਦੇ ਲੋਕਾਂ ਦੇ ਹੱਕ ਹਕੂਕ ਕਿਵੇਂ ਕਾਇਮ ਰਹਿਣਗੇ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਸਿੱਖਾਂ ਨੂੰ ਸਮਰਪਤ ਇਹ ਪੋਸਟ ਸੋਸ਼ਲ ਮੀਡੀਆ ’ਤੇ ਨਫ਼ਰਤ ਫੈਲਾਉਣ ਵਾਲੇ ਸੱਜੇ ਪੱਖੀ ਲੋਕਾਂ ਵੱਲੋਂ ਕੇਂਦਰੀ ਮੰਤਰਾਲੇ ਦੀ ਪੋਸਟ ’ਤੇ ਇਕ ਏਜੰਡੇ ਤਹਿਤ ਫੈਲਾਏ ਗਏ ਨਫ਼ਰਤੀ ਪ੍ਰਚਾਰ ਕਰਕੇ ਹਟਾਈ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਕਈ ਵਾਰ ਇਹ ਇਤਰਾਜ਼ ਪ੍ਰਗਟ ਕਰ ਚੁੱਕੀ ਹੈ ਕਿ ਬਹੁਤ ਸਾਰੇ ਸੋਸ਼ਲ ਮੀਡੀਆ ਖ਼ਾਤਿਆਂ ਤੋਂ ਸਿੱਖ ਵਿਰੋਧੀ ਏਜੰਡਾ ਅੱਗੇ ਵਧਾਇਆ ਜਾ ਰਿਹਾ ਹੈ, ਜਿਸ ਦੀ ਇਕ ਹੋਰ ਮਿਸਾਲ ਕੇਂਦਰ ਸਰਕਾਰ ਦੇ ਮੰਤਰਾਲੇ ਵੱਲੋਂ ਪਾਈ ਪੋਸਟ ਮਗਰੋਂ ਇਨ੍ਹਾਂ ਨਫ਼ਰਤੀ ਹਿੰਸਾ ਫੈਲਾਉਣ ਵਾਲਿਆਂ ਵੱਲੋਂ ਇਸ ਦਾ ਵਿਰੋਧ ਕਰਨ ਨਾਲ ਸਾਹਮਣੇ ਆਈ ਹੈ।

ਅੱਡਰੀ ਹੋਂਦ ਨੂੰ ਸੱਟ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਦੀ ਵਿਲੱਖਣਤਾ ਹੈ ਕਿ ਇਹ ਆਪਣੇ ਇਤਿਹਾਸ ਦੀ ਰੌਸ਼ਨੀ ਵਿਚ ਨਿਰਾਲੇ ਢੰਗ ਨਾਲ ਤਿਉਹਾਰ ਮਨਾਉਂਦੇ ਹਨ ਪਰ ਸਿੱਖਾਂ ਦਾ ਇਹ ਖਾਸਾ ਘਟਗਿਣਤੀਆਂ ਪ੍ਰਤੀ ਨਫ਼ਰਤ ਰੱਖਣ ਵਾਲੇ ਲੋਕਾਂ ਨੂੰ ਹਜ਼ਮ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵੀ ਇਨ੍ਹਾਂ ਸ਼ਕਤੀਆਂ ਦੇ ਪਿੱਛੇ ਲੱਗ ਕੇ ਸਿੱਖ ਗੁਰੂ ਸਾਹਿਬਾਨ ਨੂੰ ਸਤਿਕਾਰ ਦੇਣ ਵਾਲੀ ਪੋਸਟ ਹਟਾ ਦੇਣੀ ਸਵਾਲ ਪੈਦਾ ਕਰਦੀ ਹੈ। ਸਰਕਾਰਾਂ ਦਾ ਫ਼ਰਜ਼ ਤਾਂ ਇਹ ਹੈ ਕਿ ਉਹ ਅਜਿਹੇ ਲੋਕਾਂ ਨੂੰ ਨੱਥ ਪਾਵੇ ਪਰ ਅਫ਼ਸੋਸਨਾਕ ਹੈ ਕਿ ਸਰਕਾਰ ਹੀ ਇਨ੍ਹਾਂ ਦੇ ਪ੍ਰਭਾਵ ਹੇਠ ਫੈਸਲੇ ਕਰ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਹਰ ਧਰਮ ਦੇ ਤਿਉਹਾਰਾਂ ਦਾ ਸਤਿਕਾਰ ਕਰਦੀ ਹੈ ਪਰ ਇਹ ਵੀ ਬਰਦਾਸ਼ਤ ਨਹੀਂ ਕਿ ਕੋਈ ਸਿੱਖਾਂ ਦੀ ਮੌਲਿਕ ਅਤੇ ਅੱਡਰੀ ਹੋਂਦ ਹਸਤੀ ਨੂੰ ਸੱਟ ਮਾਰੇ।

ਕੀ ਹੈ ਬੰਦੀ ਛੋੜ ਦਿਵਸ

ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਸਿੱਖ ਤਿਉਹਾਰ ਹੈ। ਸਿੱਖ ਜਗਤ ਵਿੱਚ ਬੰਦੀ ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜਿਆ ਹੋਇਆ ਹੈ । ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਬੰਦੀ ਛੋੜ ਦਿਵਸ 1619 ਵਿੱਚ ਗਵਾਲੀਅਰ ਕਿਲ੍ਹੇ ਦੀ ਜੇਲ੍ਹ ਵਿੱਚੋਂ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੀ ਮਹਾਨਤਾ ਯਾਦ ਕਰਵਾਉਂਦਾ ਹੈ ਜਦੋਂ ਉਨ੍ਹਾਂ ਨੇ 52 ਹਿੰਦੂ ਰਾਜਿਆਂ ਨੂੰ ਆਪਣੇ ਨਾਲ ਮੁਗਲਾਂ ਕੋਲੋਂ ਜੇਲ੍ਹ ਤੋਂ ਰਿਹਾਅ ਕਰਵਾਇਆ ਸੀ। ਗੁਰੂ ਸਾਹਿਬ ਨੇ ਰਾਜਕੁਮਾਰਾਂ ਦੀ ਰਿਹਾਈ ਲਈ ਸਮਝੌਤਾ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਉਹ ਰਾਜਿਆਂ ਤੋਂ ਬਿਨਾਂ ਕਿਲ੍ਹਾ ਨਹੀਂ ਛੱਡਣਗੇ। ਜਿਸ ਤੋਂ ਬਾਅਦ ਇੱਕ ਸਮਝੌਤੇ ਮੁਤਾਬਿਕ ਸਾਰੇ 52 ਹਿੰਦੂ ਰਾਜਿਆਂ ਦੀ ਰਿਹਾਈ ਹੋਈ ਅਤੇ ਇਹ ਮਹੱਤਵਪੂਰਨ ਘਟਨਾ ਦਿਵਾਲੀ ਵਾਲੀ ਦਿਨ ਹੀ ਹੋਈ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.