ETV Bharat / state

ਐਸਜੀਪੀਸੀ ਚੋਣਾਂ ਤੋਂ ਪਹਿਲਾਂ ਭਖਿਆ ਮੁੱਦਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਸਿਆਸੀ ਧਿਰਾਂ 'ਤੇ ਲਾਏ ਗੰਭੀਰ ਇਲਜ਼ਾਮ - SGPC ALLEGATIONS AGAINST POLITICALS

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਸਿਆਸੀ ਧਿਰਾਂ 'ਤੇ ਇਲਜ਼ਾਮ ਲਾਏ ਹਨ ਕਿ ਚੋਣਾਂ 'ਚ ਘਪਲਾ ਕਰਨ ਲਈ ਮੈਂਬਰਾਂ ਨੂੰ ਲਾਲਚ ਦੇਣ ਦੀ ਕੋਸ਼ਿਸ਼ ਕੀਤੀ ਹੈ।

SGPC President of Shiromani Gurdwara Parbandhak Committee made serious allegations against political parties
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਸਿਆਸੀ ਧਿਰਾਂ 'ਤੇ ਲਾਏ ਗੰਭੀਰ ਇਲਜ਼ਾਮ (ਅੰਮ੍ਰਿਤਸਰ ਪੱਤਰਕਾਰ- ਈਟੀਵੀ ਭਾਰਤ)
author img

By ETV Bharat Punjabi Team

Published : Oct 25, 2024, 5:20 PM IST

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪ੍ਰੈਸ ਨੂੰ ਸੰਬੋਧਿਤ ਕਰਦਿਆਂ ਸਿਆਸੀ ਪਾਰਟੀਆਂ ਉਤੇ ਇਲਜ਼ਾਮ ਲਾਏ ਹਨ ਕਿ ਕਮੇਟੀ ਮੈਂਬਰਾਂ ਨੂੰ ਖ੍ਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਧਾਮੀ ਨੇ ਕਿਹਾ ਕਿ 28 ਅਕਤੂਬਰ ਨੂੰ ਹੋਣ ਵਾਲੇ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵਿੱਚ ਅਹੁਦੇਦਾਰਾਂ ਦੀ ਚੋਣ 'ਚ ਭਾਰਤੀ ਜਨਤਾ ਪਾਰਟੀ , ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਐਮਐਲਏ, ਐਮਪੀ ਅਤੇ ਸੀਨੀਅਰ ਆਗੂ ਸਿੱਧੇ ਤੌਰ 'ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਲਾਲਚ ਤੇ ਡਰਾ ਧਮਾਕਾ ਕੇ ਵਿਰੋਧੀ ਧਿਰ ਨੂੰ ਮਜ਼ਬੂਤ ਕਰਨ ਲਈ ਸਿੱਧੇ ਤੌਰ 'ਤੇ ਦਖਲ ਦੇ ਰਹੇ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਸਿਆਸੀ ਧਿਰਾਂ 'ਤੇ ਲਾਏ ਗੰਭੀਰ ਇਲਜ਼ਾਮ (ਅੰਮ੍ਰਿਤਸਰ ਪੱਤਰਕਾਰ- ਈਟੀਵੀ ਭਾਰਤ)

ਕਮੇਟੀ ਮੈਂਬਰਾਂ ਨੂੰ ਲਾਲਚ ਦੇਣ ਦੀ ਕੋਸ਼ਿਸ਼

ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ 'ਚ ਸਿੱਧੇ ਤੌਰ 'ਤੇ ਸਿਆਸੀ ਪਾਰਟੀਆਂ ਦਖਲ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਧਾਰਮਿਕ ਜਥੇਬੰਦੀ ਹੈ ਜੋ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਤੇ ਸਿੱਖ ਪਰੰਪਰਾਵਾਂ, ਮਰਿਆਦਾ ਅਨੁਸਾਰ ਕੰਮ ਕਰਦੀ ਹੈ l ਉਨ੍ਹਾਂ ਕਿਹਾ ਕਿ ਮੈਂਬਰਾਂ ਨੂੰ ਲਾਲਚ ਦੇ ਕੇ ਕਰਪਸ਼ਨ ਦੇ ਦੌਰ ਨੂੰ ਸ਼੍ਰੋਮਣੀ ਕਮੇਟੀ ਵਿੱਚ ਦਾਖਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂਬਰ ਬਹੁਤ ਸਮਝਦਾਰ ਤੇ ਸੂਝਵਾਨ ਹਨ।

ਸ਼੍ਰੋਮਣੀ ਕਮੇਟੀ ਮੈਂਬਰ ਕਿਸੇ ਵੀ ਲਾਲਚ ਨੂੰ ਮੰਨਣ ਲਈ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਉਹ ਸਮੂਹ ਮੈਂਬਰਾਂ ਦਾ ਧੰਨਵਾਦ ਕਰਦੇ ਹਨ , ਜੋ ਅੱਜ ਵੀ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ। ਕਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਉਨ੍ਹਾਂ ਨੂੰ ਚੌਥੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪਦ ਲਈ ਉਮੀਦਵਾਰ ਵਜੋਂ ਚੁਣਿਆ ਹੈ। ਉਹਨਾਂ ਕਿਹਾ ਕਿ ਪਥੰਕ ਪਾਰਟੀ ਹੋਣ ਦੇ ਨਾਤੇ ਕਦੇ ਵੀ ਅਜਿਹਾ ਨਹੀਂ ਹੋਇਆ ਕਿ ਸਰਕਾਰਾਂ ਦੀ ਕੋਈ ਮਦਦ ਲਈ ਜਾਵੇ ਜਾਂ ਸਰਕਾਰਾਂ ਉਹਦੇ ਵਿੱਚ ਸਿੱਧੇ ਤੌਰ 'ਤੇ ਘੁਸਪੈਠ ਕਰਨ। ਨਾਲ ਹੀ ਉਹਨਾਂ ਕਿਹਾ ਕਿ ਮੈਂ ਨਿਮਰਤਾ ਸਹਿਤ ਕਹੂੰਗਾ ਕਿ ਤੁਸੀਂ ਜਾਗੋ ਨਹੀਂ ਤਾਂ ਜੇ ਸੁੱਤੇ ਰਹਿ ਗਏ ਫਿਰ ਉਦੋਂ ਪਤਾ ਲੱਗਣਾ ਜਦੋਂ ਦੁਸ਼ਮਣ ਘਰ ਆ ਵੜਿਆ।

ਮੋਗਾ ਦੀ ਸਸਪੈਂਡ SHO ਦੇ ਇਲਜ਼ਾਮਾਂ ਤੋਂ ਬਾਅਦ ਐਸਪੀਡੀ ਦਾ ਸਾਹਮਣੇ ਆਇਆ ਵੱਡਾ ਬਿਆਨ

ਅਰਬਾਂ ਰੁਪਏ ਦੇ ਮਾਲਕ ਹਨ ਜ਼ਿਮਨੀ ਚੋਣਾਂ ਦੇ ਬਰਨਾਲਾ ਤੋਂ ਉਮੀਦਵਾਰ ਕੇਵਲ ਢਿੱਲੋਂ ਅਤੇ ਕਾਲਾ ਸਿੰਘ ਢਿੱਲੋਂ

ਚੌਥੀ ਵਾਰ ਚੋਣ ਲੜਨਗੇ ਧਾਮੀ, SGPC ਚੋਣਾਂ ਲਈ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ, ਬੀਬੀ ਜਗੀਰ ਕੌਰ ਨਾਲ ਹੋਵੇਗੀ ਸਿਰੇ ਦੀ ਟੱਕਰ

ਕਾਂਗਰਸ ਨੇ ਚੁੱਕਿਆ ਸਵਾਲ

ਉਥੇ ਹੀ ਮਾਮਲੇ ਸਬੰਧੀ ਜਵਾਬ ਦਿੰਦਿਆਂ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਧਾਮੀ ਦਾ ਬਹੁਤ ਸਤਿਕਾਰ ਕਰਦੇ ਹਾਂ, ਪਰ ਉਹ ਕਦੇ ਵੀ ਅਹਿਮ ਮੁਦਿਆਂ ਉਤੇ ਖੁਲ੍ਹ ਕੇ ਨਹੀਂ ਬੋਲੇ। ਪਰ ਜਿਥੇ ਅਕਾਲੀ ਦਲ ਦੀ ਗੱਲ ਆਉਂਦੀ ਹੈ ਉਦੋਂ ਅਜਿਹੀਆਂ ਗੱਲਾਂ ਕਰਦੇ ਹਨ ਜਿਸ ਨਾਲ ਗਲਤ ਫਹਿਮੀਆਂ ਪੈਦਾ ਹੂੰਦੀਆਂ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.