ETV Bharat / state

ਐਸਜੀਪੀਸੀ ਦੀ ਕਮਾਨ ਮੁੜ ਹਰਜਿੰਦਰ ਸਿੰਘ ਧਾਮੀ ਦੇ ਹੱਥ, ਚੌਥੀ ਵਾਰ ਬਣੇ ਪ੍ਰਧਾਨ - SGPC NEWS PRESIDENT

ਅੱਜ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਈ।ਜਿਸ 'ਚ ਹਰਜਿੰਦਰ ਸਿੰਘ ਧਾਮੀ ਨੇ ਬਾਜ਼ੀ ਮਾਰੀ ਹੈ।

SGPC NEWS PRESIDENT
SGPC NEWS PRESIDENT (Etv Bharat (ਪੱਤਰਕਾਰ, ਅੰਮ੍ਰਿਤਸਰ))
author img

By ETV Bharat Punjabi Team

Published : Oct 28, 2024, 3:06 PM IST

Updated : Oct 28, 2024, 9:47 PM IST

ਅੰਮ੍ਰਿਤਸਰ: ਅੱਜ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ। ਧਾਮੀ ਨੂੰ 107 ਜਦਕਿ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪਈਆਂ ਹਨ। ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਇਸ ਚੋਣ ਉਤੇ ਸਮੁੱਚੇ ਸਿੱਖ ਜਗਤ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ। ਜਰਨਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੱਥ ਖੜ੍ਹੇ ਕਰਵਾ ਕੇ ਸਰਬਸੰਮਤੀ ਦੀ ਅਪੀਲ ਕੀਤੀ ਸੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਪੀਲ ਮਗਰੋਂ ਵਿਰੋਧੀ ਧਿਰ ਵੱਲੋਂ ਵੋਟਿੰਗ ਦੀ ਮੰਗ ਕੀਤੀ ਗਈ ਸੀ।

ਐਸਜੀਪੀਸੀ ਦੀ ਕਮਾਨ ਮੁੜ ਹਰਜਿੰਦਰ ਸਿੰਘ ਧਾਮੀ ਦੇ ਹੱਥ (Etv Bharat (ਪੱਤਰਕਾਰ, ਅੰਮ੍ਰਿਤਸਰ))

ਕਿਸ ਵਿਚਕਾਰ ਸੀ ਮੁਕਾਬਲਾ

ਦਸ ਦਈਏ ਕਿ ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਮੁਕਾਬਲਾ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਵਿਚਕਾਰ ਸੀ। ਇਸ ਦਾ ਸਾਲਾਨਾ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਇਆ। ਸਾਲਾਨਾ ਜਰਨਲ ਇਜਲਾਸ 'ਚ ਪ੍ਰਧਾਨ, ਜਨਰਲ ਸਕੱਤਰ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਹੋਈ। ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਉਮੀਦਵਾਰ ਬੀਬੀ ਜਗੀਰ ਕੌਰ ਵਿਚਾਲਾ ਨਜ਼ਰ ਆਇਆ। ਜਾਣਕਾਰੀ ਅਨੁਸਾਰ ਅੱਜ ਪੂਰੇ ਪੰਜਾਬ ਦੇ ਮੈਂਬਰਾਂ ਤੋਂ ਇਲਾਵਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਐੱਸਜੀਪੀਸੀ ਮੈਂਬਰ ਗੁਰਿੰਦਰ ਸਿੰਘ ਬਾਵਾ ਵੀ ਉਚੇਚੇ ਤੌਰ ਉਤੇ ਪਹੁੰਚੇ ਸਨ।

ਐਸਜੀਪੀਸੀ ਦੇ ਕੁੱਲ ਕਿੰਨੇ ਮੈਂਬਰ

ਕਾਬਿਲੇਗੌਰ ਹੈ ਕਿ ਸ਼੍ਰੋਮਣੀ ਕਮੇਟੀ ਦੇ ਕੁੱਲ 185 ਮੈਂਬਰ ਹਨ। ਜਿਨ੍ਹਾਂ ਵਿਚੋਂ 31 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ। ਜਦਕਿ 4 ਮੈਂਬਰ ਅਸਤੀਫਾ ਦੇ ਚੁੱਕੇ ਹਨ। ਇਸ ਤੋਂ ਇਲਾਵਾ 2 ਮੈਂਬਰ ਅਯੋਗ ਪਾਏ ਗਏ ਹਨ। ਵੋਟ ਪਾਉਣ ਵਾਲੇ ਕੁੱਲ ਮੈਂਬਰਾਂ ਦੀ ਗਿਣਤੀ 148 ਹੈ।

ਐੱਸਜੀਪੀਸੀ ਦੇ ਮੈਂਬਰਾਂ ਵਿੱਚ ਕੌਣ-ਕੌਣ ਸ਼ਾਮਿਲ ਹੁੰਦਾ ਹੈ?

ਪੰਜ ਤਖ਼ਤਾਂ ਦੇ ਜਥੇਦਾਰ, ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹੈੱਡ ਗ੍ਰੰਥੀ, 15 ਨਾਮਜ਼ਦ ਮੈਂਬਰ ਅਤੇ 170 ਚੁਣੇ ਹੋਏ ਮੈਂਬਰਾਂ ਸਮੇਤ ਐੱਸਜੀਪੀਸੀ ਦੇ 191 ਮੈਂਬਰ ਹੁੰਦੇ ਹਨ। ਇਨ੍ਹਾਂ ਵਿੱਚ ਤਕਰੀਬਨ 30 ਸੀਟਾਂ ਔਰਤਾਂ ਲਈ ਰਾਖਵੀਆਂ ਹੁੰਦੀਆਂ ਹਨ। ਇਹ ਡਬਲ ਸੀਟਾਂ ਹੁੰਦੀਆਂ ਹਨ ਯਾਨੀ ਇਥੋਂ ਇੱਕ ਮਹਿਲਾ ਮੈਂਬਰ ਅਤੇ ਦੂਸਰਾ ਕੋਈ ਵੀ ਸਾਬਤ ਸੂਰਤ ਸਿੱਖ ਮੈਂਬਰ ਹੋ ਸਕਦਾ ਹੈ।

Last Updated : Oct 28, 2024, 9:47 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.