ਚੰਡੀਗੜ੍ਹ: ਪੰਜਾਬ ਹਰਿਆਣਾ ਹਾਈਕੋਰਟ ਨੂੰ ਸ਼ੀਲ ਨਾਗੂ ਦੇ ਰੂਪ ਵਿੱਚ ਹਾਈਕੋਰਟ ਦਾ ਨਵਾਂ ਜੱਜ ਮਿਲਿਆ ਹੈ। ਸ਼ੀਲ ਨਾਗੂ ਨੇ ਪੰਜਾਬ ਦੇ ਗਵਰਨਰ ਦੀ ਹਾਜ਼ਰੀ ਵਿੱਚ ਮੁੱਖ ਜੱਜ ਵਜੋਂ ਸਹੁੰ ਚੁੱਕੀ ਹੈ। ਦੱਸ ਦਈਏ ਮੱਧ ਪ੍ਰਦੇਸ਼ ਹਾਈ ਕੋਰਟ ਦੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਬਣਾਇਆ ਗਿਆ ਹੈ।
ਜਸਟਿਸ ਰਵੀ ਸ਼ੰਕਰ ਝਾਅ ਹੋਏ ਸਨ ਸੇਵਾਮੁਕਤ: ਜ਼ਿਕਰਯੋਗ ਹੈ ਕਿ ਜਸਟਿਸ ਰਵੀ ਸ਼ੰਕਰ ਝਾਅ ਪਿਛਲੇ ਸਾਲ ਹਾਈ ਕੋਰਟ ਦੇ ਚੀਫ਼ ਜਸਟਿਸ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਸਨ। ਇਸ ਤੋਂ ਬਾਅਦ ਜਸਟਿਸ ਰਿਤੂ ਬਾਹਰੀ ਅਤੇ ਫਿਰ ਜਸਟਿਸ ਜੀਐਸ ਸੰਧਾਵਾਲੀਆ ਐਕਟਿੰਗ ਚੀਫ਼ ਜਸਟਿਸ ਦਾ ਚਾਰਜ ਦੇਖ ਰਹੇ ਸਨ।
ਸੁਪਰੀਮ ਕੋਰਟ ਕਾਲੇਜੀਅਮ ਦੀ ਸਿਫ਼ਾਰਿਸ਼: ਪਿਛਲੇ ਸਾਲ ਸੁਪਰੀਮ ਕੋਰਟ ਕੌਲਿਜੀਅਮ ਨੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦੇ ਅਹੁਦੇ 'ਤੇ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਹੁਣ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਸਨ ਅਤੇ ਅੱਜ ਉਨ੍ਹਾਂ ਨੇ ਆਪਣੀ ਜ਼ਿੰਮੇਵਾਰੀ ਨੂੰ ਸੰਭਾਲਦਿਆਂ ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਲੈਕੇ ਚੀਫ ਜਸਟਿਸ ਵਜੋਂ ਸਹੁੰ ਚੁੱਕੀ ਹੈ।
- ਲੁਧਿਆਣਾ ਦੇ ਪੱਖੋਵਾਲ ਰੋਡ ਨੇੜੇ ਮੋਟਰਸਾਈਕਲ ਸਵਾਰਾਂ ਵੱਲੋਂ ਫਾਇਰਿੰਗ, ਘਟਨਾ ਸੀਸੀਟੀਵੀ ਕੈਮਰੇ ਦੇ 'ਚ ਕੈਦ, ਪੁਲਿਸ ਦੇ ਸੀਨੀਅਰ ਅਫਸਰਾਂ ਨੇ ਕਿਹਾ ਕਰ ਰਹੇ ਜਾਂਚ - Firing by motorcyclists
- ਚੰਡੀਗੜ੍ਹ ਦੇ ਭਾਜਪਾ ਦਫਤਰ 'ਚ ਭੇਜਿਆ ਗਿਆ ਧਮਕੀ ਭਰਿਆ ਪੱਤਰ, ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਜਾਨੋ ਮਾਰਨ ਦੀ ਦਿੱਤੀ ਗਈ ਧਮਕੀ - Death threat to BJP leaders
- ਜਲੰਧਰ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਸੁਨੀਲ ਜਾਖੜ ਦੀ ਵੋਟਰਾਂ ਨੂੰ ਅਪੀਲ, ਕਿਹਾ- 'ਆਪ' ਦੇ ਆਤੰਕ ਨੂੰ ਦੂਰ ਕਰਨ ਲਈ ਭਾਜਪਾ ਨੂੰ ਦਿਓ ਵੋਟ - Jalandhar by election
ਅੱਜ ਸੰਭਾਲਿਆ ਚਾਰਜ : ਜਸਟਿਸ ਨਾਗੂ ਦਾ ਜਨਮ 1 ਜਨਵਰੀ 1965 ਨੂੰ ਹੋਇਆ ਸੀ। 27 ਮਈ 2011 ਨੂੰ ਉਨ੍ਹਾਂ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਨਿਯੁਕਤ ਕੀਤਾ ਗਿਆ। ਉਹ ਮੱਧ ਪ੍ਰਦੇਸ਼ ਹਾਈ ਕੋਰਟ ਦੀ ਗਵਾਲੀਅਰ ਬੈਂਚ ਵਿੱਚ ਪ੍ਰਸ਼ਾਸਨਿਕ ਜੱਜ ਵੀ ਰਹਿ ਚੁੱਕੇ ਹਨ। ਜਸਟਿਸ ਸ਼ੀਲ ਨਾਗੂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦੇ ਅਹੁਦੇ ਦਾ ਚਾਰਜ ਅੱਜ ਸੰਭਾਲ ਲਿਆ ਹੈ। ਹਾਈ ਕੋਰਟ ਦੀਆਂ ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੁੰਦੇ ਹੀ ਸ਼ੀਲ ਨਾਗੂ ਚੀਫ਼ ਜਸਟਿਸ ਵਜੋਂ ਤਾਇਨਾਤ ਹੋਏ ਹਨ।