ਅੰਮ੍ਰਿਤਸਰ: ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਸੀ, ਜਿਸ ਵਿੱਚ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਸਾਹਿਬ ਤੋਂ ਇਮਾਨ ਸਿੰਘ ਮਾਨ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਤੇ ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ ਨੂੰ ਉਮੀਦਵਾਰ ਬਣਾਇਆ ਹੈ। ਉਮੀਦਵਾਰਾਂ ਦੇ ਐਲਾਨ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਕਿਸਾਨਾਂ, ਮਜ਼ਦੂਰਾਂ, ਘੱਟ ਗਿਣਤੀ ਵਰਗ, ਅਨੁਸੂਚਿਤ ਜਾਤੀ ਵਰਗ ਦੇ ਹੱਕਾਂ ਦੀ ਰਾਖੀ, ਆਮ ਲੋਕਾਂ ਲਈ ਬਰਾਬਰ ਸਿਹਤ ਅਤੇ ਵਿੱਦਿਅਕ ਸਹੂਲਤਾਂ ਦੇ ਮੁੱਦਿਆਂ ‘ਤੇ ਲੋਕ ਸਭਾ ਚੋਣਾਂ ਲੜੇਗੀ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਇਮਾਨ ਸਿੰਘ ਮਾਨ ਵੱਲੋਂ ਚੋਣ ਮੁਹਿੰਮ ਦਾ ਆਗਾਜ਼ ਕਰਨ ਤੋਂ ਪਹਿਲਾਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਮਾਨ ਸਿੰਘ ਮਾਨ ਨੇ ਸਮੂਹ ਦੇਸ਼ ਵਾਸੀਆਂ ਨੂੰ ਖਾਲਸਾ ਪੰਥ ਸਾਜਨਾ ਦਿਵਸ ਅਤੇ ਵਿਸਾਖੀ ਦੀ ਵਧਾਈ ਦਿੰਦਿਆਂ ਕਿਹਾ ਕਿ ਇਸ ਦੇਸ਼ ਵਿੱਚ ਸਿੱਖੀ ਦਾ ਜੋ ਮੌਜੂਦਾ ਹਾਲ ਹੈ, ਉਸ ਲਈ ਮੈਂ ਅਪੀਲ ਕਰਦਾ ਹਾਂ ਕਿ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਵਿੱਚ ਵੱਧ ਤੋਂ ਵੱਧ ਹਿੱਸਾ ਲਿਆ ਜਾਵੇ। ਉਹਨਾਂ ਅਪੀਲ ਕੀਤੀ ਕਿ ਜਿਹੜੀ ਪਹਿਲਾਂ 50% ਸਿੱਖਾ ਦੀ ਵੋਟ ਬਣਦੀ ਸੀ, ਉਹ ਹਰ ਇੱਕ ਸਿੱਖੇ ਅੱਗੇ ਆ ਕੇ ਆਪਣੀ ਵੋਟ ਬਣਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਤਬਲੀਦੀ ਲਿਆਂਦੀ ਜਾ ਸਕੇ। ਇਸ ਮੌਕੇ ਉਨ੍ਹਾਂ ਅਕਾਲੀ ਦਲ, ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਇਆ ਅਤੇ ਆਪਣੀ ਪਾਰਟੀ ਨੂੰ ਪੰਥਕ ਅਤੇ ਪੰਜਾਬ ਦੀ ਹਿਤੈਸ਼ੀ ਕਰਾਰ ਦਿੱਤਾ।
ਉਹਨਾਂ ਕਿਹਾ ਕਿ ਪੰਜਾਬ ਵਾਸੀਆਂ ਅਤੇ ਸਿੱਖ ਕੌਮ ਦੇ ਲੰਬੇ ਸਮੇਂ ਤੋਂ ਚੱਲ ਰਹੇ ਗੰਭੀਰ ਮਸਲਿਆਂ ਦਾ ਹੱਲ ਨਾ ਤਾਂ ਮੌਜੂਦਾ ਸੱਤਾ 'ਤੇ ਕਾਬਜ਼ ਆਮ ਆਦਮ ਪਾਰਟੀ, ਨਾ ਕਾਂਗਰਸ ਪਾਰਟੀ ਅਤੇ ਬੀ.ਜੇ.ਪੀ. ਨੇ ਕੀਤਾ ਹੈ ਅਤੇ ਨਾ ਹੀ ਆਰ.ਐਸ.ਐਸ. ਦੀ ਬੀ-ਟੀਮ ਬਣੀ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੇ ਕਰਨਾ ਹੈ | ਕਿਉਂਕਿ ਇਨ੍ਹਾਂ ਪਾਰਟੀਆਂ ਦਾ ਪੰਜਾਬ ਦੀ ਧਰਤੀ, ਇੱਥੋਂ ਦੇ ਵਿਰਸੇ-ਵਿਰਾਸਤ, ਆਰਥਿਕਤਾ ਨੂੰ ਮਜ਼ਬੂਤ ਕਰਨ, ਬੇਰੁਜ਼ਗਾਰੀ ਨੂੰ ਖ਼ਾਤਮਾ ਕਰਨਾ, ਕਿਸਾਨ-ਮਜ਼ਦੂਰ ਨੂੰ ਮਾਲੀ ਤੌਰ ਤੇ ਮਜ਼ਬੂਤ ਕਰਨ, ਵਪਾਰ ਨੂੰ ਸਰਹੱਦਾਂ ਖੋਲ੍ਹ ਕੇ ਕੌਮਾਂਤਰੀ ਪੱਧਰ 'ਤੇ ਲਿਜਾਣ ਅਤੇ ਇੱਥੇ ਅਮਨ ਤੇ ਜਮਹੂਰੀਅਤ ਕਾਇਮ ਕਰਨ ਨਾਲ ਕੋਈ ਵਾਸਤਾ ਨਹੀਂ, ਇਹ ਕੇਵਲ ਸੱਤਾ 'ਤੇ ਕਾਬਜ਼ ਹੋ ਕੇ ਇੱਥੋਂ ਦੇ ਸਾਧਨਾਂ, ਧਨ-ਦੌਲਤਾਂ, ਪਾਣੀ ਅਤੇ ਬਿਜਲੀ ਆਦਿ ਨੂੰ ਲੁੱਟਣ ਦੀ ਮੰਦਭਾਵਨਾ ਰੱਖਦੇ ਹਨ।
- ਬਚਪਨ ਵਿੱਚ ਇਕੱਠੇ ਖੇਡੇ ਤੇ ਹੁਣ ਲੁੱਟ ਵੀ ਇਕੱਠੇ ਕਰਨ ਲੱਗੇ ਇਹ ਭਰਾ - police arrested two brothers
- ਅੰਮ੍ਰਿਤਸਰ 'ਚ ਬਦਮਾਸ਼ਾਂ ਦੇ ਹੌਂਸਲੇ ਹੋਏ ਬੁਲੰਦ, ਦਿਨ ਦੁਪਹਿਰੇ ਕਰ ਗਿਆ ਵਾਰਦਾਤ - miscreant robbed a goldsmith shop
- ਸੱਤਵੀਂ ਦੇ ਵਿਦਿਆਰਥੀ ਨੇ ਹੋਵਰਕ੍ਰਾਫਟ ਬਣਾ ਕੇ ਦਰਜ ਕੀਤਾ ਰਿਕਾਰਡ, ਮੈਡੀਕਲ ਸੁਵਿਧਾਵਾਂ ਦੇਣ 'ਚ ਕਰੇਗਾ ਮਦਦ ! - Hovercraft Made By Izaan Ali
ਉਹਨਾਂ ਕਿਹਾ ਕਿ ਜੇਕਰ ਇਹ ਪਾਰਟੀਆਂ ਸੂਬੇ ਦੀ ਬਿਹਤਰੀ ਲਈ ਸੰਜੀਦਾ ਹੁੰਦੇ ਤਾਂ ਪੰਜਾਬ ਸਿਰ ਕਰੋੜਾਂ ਰੁਪਏ ਦੇ ਚੜ੍ਹੇ ਕਰਜ਼ੇ ਨੂੰ ਕਦੋਂ ਦਾ ਖ਼ਤਮ ਕਰ ਦਿੰਦੇ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਮੁੱਚੇ ਮਸਲਿਆ ਨੂੰ ਦ੍ਰਿੜਤਾ ਨਾਲ ਹੱਲ ਕਰਨ ਦੀ ਸਮਰੱਥਾ ਰੱਖਣ ਵਾਲੀ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰਾਂ ਨੂੰ ਵੱਡੇ ਬਹੁਮਤ ਨਾਲ ਜਿਤਾਇਆ ਜਾਵੇ।