ਅੰਮ੍ਰਿਤਸਰ : ਲੋਕ ਸਭ ਚੋਣਾਂ 2024 ਲਈ ਪੱਬਾਂ ਭਰ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਕੀਤੀ ਜਾ ਰਹੀ ਹੈ। ਇਸ ਹੀ ਤਹਿਤ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਵੀ ਅੱਜ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਲੋਕ ਸਭਾ ਹਲਕਾ ਅੰਮ੍ਰਿਤਸਰ ਸਾਹਿਬ ਤੋਂ ਇਮਾਨ ਸਿੰਘ ਮਾਨ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਤੇ ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ ਨੂੰ ਉਮੀਦਵਾਰ ਬਣਾਇਆ ਹੈ। ਸੰਸਦ ਮੈਂਬਰ ਮਾਨ ਨੇ ਕਿਹਾ ਕਿ ਪਾਰਟੀ ਕਿਸਾਨਾਂ, ਮਜ਼ਦੂਰਾਂ, ਘੱਟ ਗਿਣਤੀ ਵਰਗ, ਅਨੁਸੂਚਿਤ ਜਾਤੀ ਵਰਗ ਦੇ ਹੱਕਾਂ ਦੀ ਰਾਖੀ, ਆਮ ਲੋਕਾਂ ਲਈ ਬਰਾਬਰ ਸਿਹਤ ਅਤੇ ਵਿੱਦਿਅਕ ਸਹੂਲਤਾਂ ਦੇ ਮੁੱਦਿਆਂ 'ਤੇ ਲੋਕ ਸਭਾ ਚੋਣਾਂ ਲੜੇਗੀ।
ਤਿੰਨ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਅੱਜ ਐਲਾਨ ਕਰਦੇ ਹੋਏ 3 ਨਵੇਂ ਉਮੀਦਵਾਰ ਐਲਾਨੇ ਗਏ ਹਨ। ਜਿੰਨਾ ਵਿੱਚ ਉਹਨਾਂ ਦਾ ਆਪਣਾ ਪੁੱਤਰ ਵੀ ਸ਼ਾਮਿਲ ਹੈ। ਦੱਸਣਯੋਗ ਹੈ ਕਿ ਇਕਮਾਨ ਸਿੰਘ ਮਾਨ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਜਦਕਿ ਹਰਪਾਲ ਸਿੰਘ ਬਲੇਰ ਨੂੰ ਸ੍ਰੀ ਖਡੂਰ ਸਾਹਿਬ ਤੋਂ ਉਮੀਦਵਾਰ ਬਣਾਇਆ ਗਿਆ। ਉਥੇ ਹੀ ਗੱਲ ਕੀਤੀ ਜਾਵੇ ਫਿਰੋਜ਼ਪੁਰ ਦੀ ਤਾਂ ਭੁਪਿੰਦਰ ਸਿੰਘ ਭੁੱਲਰ ਨੂੰ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਜਾਰੀ ਕੀਤੀ ਗਈ ਪਹਿਲੀ ਸੂਚੀ ਵਿੱਚ ਪੰਜਾਬ ਦੇ ਪੰਜ ਅਤੇ ਹਰਿਆਣਾ ਤੋਂ ਦੋ ਉਮੀਦਵਾਰ ਐਲਾਨੇ ਗਏ ਸਨ।
![Shiromani Akali Dal Amritsar president Simranjit Singh Mann released the second list of candidates for the Lok Sabha elections](https://etvbharatimages.akamaized.net/etvbharat/prod-images/08-04-2024/21174196_7_21174196_1712564387144.png)
ਪਹਿਲੀ ਸੂਚੀ ਦੇ ਉਮੀਦਵਾਰ
ਪੰਜਾਬ
1. ਸੰਗਰੂਰ- ਸਿਮਰਨਜੀਤ ਸਿੰਘ ਮਾਨ
2. ਪਟਿਆਲਾ - ਪ੍ਰੋਫੈਸਰ ਮਹਿੰਦਰਪਾਲ ਸਿੰਘ
3. ਲੁਧਿਆਣਾ- ਅੰਮ੍ਰਿਤਪਾਲ ਸਿੰਘ ਛੰਦੜਾ
4. ਫਰੀਦਕੋਟ- ਬਲਦੇਵ ਸਿੰਘ ਗਗੜਾ
5. ਸ੍ਰੀ ਅਨੰਦਪੁਰ ਸਾਹਿਬ- ਇੰਜੀਨੀਅਰ ਕੁਸ਼ਲਪਾਲ ਸਿੰਘ ਮਾਨ
ਹਰਿਆਣਾ
1. ਕਰਨਾਲ- ਹਰਜੀਤ ਸਿੰਘ ਵਿਰਕ
2. ਕੁਰੂਕਸ਼ੇਤਰ- ਖਜਾਨ ਸਿੰਘ
ਹੁਣ ਤੱਕ ਪੰਜਾਬ ਵਿੱਚ ਅੱਠ ਅਤੇ ਹਰਿਆਣਾ ਵਿੱਚ ਦੋ ਐਲਾਨੇ ਜਾ ਚੁੱਕੇ ਹਨ।
![Shiromani Akali Dal Amritsar president Simranjit Singh Mann released the second list of candidates for the Lok Sabha elections](https://etvbharatimages.akamaized.net/etvbharat/prod-images/08-04-2024/21174196_337_21174196_1712564460652.png)
ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਲੜਨਗੇ ਚੋਣ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਸੂਚੀ ਵਿੱਚ ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ ਨੂੰ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਭੁਪਿੰਦਰ ਸਿੰਘ ਗੈਂਗਸਟਰ ਜੈ ਪਾਲ ਸਿੰਘ ਭੁੱਲਰ ਦੇ ਪਿਤਾ ਹਨ। ਇਸ ਮੌਕੇ ਮਾਨ ਨੇ ਕਿਹਾ ਕਿ ਲੋਕ ਇਸ ਵਾਰ ਦਿੱਲੀ ਪੱਖੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਰਾ ਕੇ ਲੋਕਾਂ ਦੇ ਹਿੱਤਾਂ ਲਈ ਖੜਨ ਵਾਲੇ ਉਮੀਦਵਾਰਾਂ ਨੂੰ ਜਿਤਾ ਕੇ ਲੋਕ ਸਭਾ ਵਿੱਚ ਭੇਜਣਗੇ। ਦੱਸ ਦਈਏ ਕਿ ਭੁਪਿੰਦਰ ਸਿੰਘ ਭੁੱਲਰ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਹਨ। ਉਨ੍ਹਾਂ ਨੂੰ ਪਾਰਟੀ ਨੇ ਫਿਰੋਜ਼ਪੁਰ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ।