ETV Bharat / state

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਰਵੀਪ੍ਰੀਤ ਸਿੰਘ ਸਿੱਧੂ ਹਲਕਾ ਇੰਚਾਰਜ ਨਿਯੁਕਤ - Ravipreet Sidhu constituency charge - RAVIPREET SIDHU CONSTITUENCY CHARGE

Ravipreet Singh Sidhu : ਅਕਾਲੀ ਦਲ ਨੂੰ ਆਉਣ ਵਾਲੇ ਸਮੇਂ 'ਚ ਮਜ਼ਬੂਤ ਕਰਨ ਲਈ ਪਾਰਟੀ ਵੱਲੋਂ ਮੁੜ ਤੋਂ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ। ਪਾਰਟੀ ਨੇ ਨਵੇਂ ਵਿਧਾਨ ਸਭਾ ਹਲਕੇ ਤੋਂ ਹਲਕਾ ਇੰਚਾਰਜ ਦੀਆਂ ਨਿਯੁਕਤੀਆਂ ਕੀਤੀ ਗਈਆਂ ਹਨ।

Ravipreet Singh Sidhu
ਰਵੀਪ੍ਰੀਤ ਸਿੰਘ ਸਿੱਧੂ (Etv Bharat (ਰਿਪੋਰਟ - ਪੱਤਰਕਾਰ, ਬਠਿੰਡਾ))
author img

By ETV Bharat Punjabi Team

Published : Jun 12, 2024, 10:39 AM IST

ਰਵੀਪ੍ਰੀਤ ਸਿੰਘ ਸਿੱਧੂ (Etv Bharat (ਰਿਪੋਰਟ - ਪੱਤਰਕਾਰ, ਬਠਿੰਡਾ))

ਬਠਿੰਡਾ: ਲੋਕ ਸਭਾ ਚੋਣਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਮਰ ਕੱਸੀ ਜਾ ਰਹੀ ਹੈ। ਇਸੇ ਕਾਰਨ ਜਮੀਨੀ ਪੱਧਰ 'ਤੇ ਪਾਰਟੀ ਕੰਮ ਕਰਨ 'ਚ ਲੱਗ ਗਈ ਹੈ। ਪਾਰਟੀ ਵੱਲੋਂ ਨਤੀਜਿਆਂ ਦੀ ਘੋਖ ਕੀਤੀ ਗਈ ਅਤੇ ਤਲਵੰਤੀ ਸਾਬੋ ਤੋਂ ਨਵੇਂ ਹਲਕਾ ਇੰਚਾਰਜ ਦਾ ਐਲਾਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦਾ ਰਵੀਪ੍ਰੀਤ ਸਿੰਘ ਸਿੱਧੂ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਰੱਬ ਦਾ ਸ਼ੁਕਰਾਨਾ: ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਰਵੀ ਪ੍ਰੀਤ ਸਿੰਘ ਸਿੱਧੂ ਨੇ ਪਾਰਟੀ ਵਰਕਰਾਂ ਸਮੇਤ ਸਿੱਖ ਕੌਮ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਿਆ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ । ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਗੁਰਦੁਆਰਾ ਬਾਬਾ ਬੀਰ ਸਿੰਘ, ਬਾਬਾ ਧੀਰ ਸਿੰਘ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਵੀ ਪ੍ਰਕਾਸ਼ ਕਰਵਾਏ, ਜਿਨਾਂ ਦੇ ਭੋਗ 13 ਜੂਨ ਨੂੰ ਪਾਏ ਜਾਣਗੇ ਅਤੇ ਇਸ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਪੁੱਜਣਗੇ।

ਸਮੁੱਚੀ ਲੀਡਰਸ਼ਿਪ ਦਾ ਧੰਨਵਾਦ: ਰਵੀ ਪ੍ਰੀਤ ਸਿੰਘ ਸਿੱਧੂ ਨੇ ਇਸ ਜਿੰਮੇਵਾਰੀ ਲਈ ਜਿੱਥੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ, ਉੱਥੇ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ ।ਰਵੀ ਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਹਲਕੇ ਦੇ ਸਾਰੇ ਵਰਕਰਾਂ ਅਤੇ ਆਗੂਆਂ ਨੂੰ ਨਾਲ ਲੈ ਕੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਨਗੇ। ਰਵੀ ਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਹਲਕਾ ਤਲਵੰਡੀ ਸਾਬੋ ਵਿੱਚ ਕੋਈ ਵੀ ਧੜਾ ਜਾਂ ਧੜੇਬੰਦੀ ਨਹੀਂ ਹੈ। ਸਾਰੇ ਅਕਾਲੀ ਦਲ ਦੇ ਝੰਡੇ ਹੇਠ ਇਕੱਠੇ ਹੋ ਕੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ ।ਰਵੀਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਆਉਣ ਵਾਲੀਆਂ ਜ਼ਿਮਨੀ ਚੋਣਾਂ ਲਈ ਵੀ ਹਲਕਾ ਤਲਵੰਡੀ ਸਾਬੋ ਵੱਲੋਂ ਪੂਰਾ ਜ਼ੋਰ ਲਗਾਇਆ ਜਾਵੇਗਾ ਅਤੇ ਉਮੀਦਵਾਰਾਂ ਨੂੰ ਜਿਤਾਉਣ ਲਈ ਦਿਨ ਰਾਤ ਮਿਹਨਤ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.