ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਸੰਜੇ ਸਿੰਘ ਖਿਲਾਫ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਅਤੇ ਆਗਾਮੀ ਸੰਸਦੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਸਿਆਸੀ ਹਿੱਤਾਂ ਨੂੰ ਅੱਗੇ ਵਧਾਉਣ ਲਈ ਸਰਕਾਰੀ ਮਸ਼ੀਨਰੀ ਅਤੇ ਰਿਹਾਇਸ਼ ਦੀ ਦੁਰਵਰਤੋਂ ਕਰਨ ਦੀ ਭਾਰਤੀ ਚੋਣ ਕਮਿਸ਼ਨ ਕੋਲ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਹੈ।
ਸਰਕਾਰੀ ਰਿਹਾਇਸ਼ ਦੀ ਦੁਰਵਤੋ ਦੇ ਇਲਜ਼ਾਮ: ਇਸ ਸਬੰਧੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਕਾਨੂੰਨੀ ਸੈੱਲ ਦੇ ਮੁਖੀ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਚੋਣ ਕਮਿਸ਼ਨ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਸੰਜੇ ਸਿੰਘ ਨੇ ਆਪਣੇ ਸਿਆਸੀ ਅਹੁਦਿਆਂ ਦੀ ਪੂਰੀ ਤਰ੍ਹਾਂ ਦੁਰਵਰਤੋਂ ਕਰਦਿਆਂ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਅਤੇ ਪੰਜਾਬ ਸਰਕਾਰ ਦੇ ਮੀਡੀਆ ਪਲੇਟਫਾਰਮ ਦੀ ਦੁਰਵਰਤੋਂ ਕਰਦੇ ਹੋਏ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ।
ਅਕਾਲੀ ਦਲ ਵਲੋਂ ਚੋਣ ਕਮਿਸ਼ਨ ਨੂੰ ਸੌਂਪੀਆਂ ਵੀਡੀਓ: ਲੀਗਲ ਸੈੱਲ ਦੇ ਪ੍ਰਧਾਨ ਕਲੇਰ ਨੇ ਕਿਹਾ ਕਿ ਉਨ੍ਹਾਂ ਨੇ ਆਮ ਚੋਣਾਂ ਦੇ ਸਬੰਧ ਵਿੱਚ ਸਿਆਸੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਮੰਤਰੀਆਂ ਦੀ ਸਿਆਸੀ ਮੀਟਿੰਗ ਕਰਕੇ ਮੁੱਖ ਮੰਤਰੀ ਨਿਵਾਸ ਦੀ ਵਰਤੋਂ ਕਰਕੇ ਐਮ.ਸੀ.ਸੀ ਦੀ ਉਲੰਘਣਾ ਕੀਤੀ ਹੈ, ਇਸ ਗੱਲ ਦਾ ਪ੍ਰਗਟਾਵਾ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੇ ਮੀਡੀਆ ਸਾਹਮਣੇ ਕੀਤਾ ਹੈ। ਇਸ ਦੇ ਨਾਲ ਹੀ ਕੁਝ ਵੀਡੀਓ ਵੀ ਅਕਾਲੀ ਦਲ ਵਲੋਂ ਚੋਣ ਕਮਿਸ਼ਨ ਨੂੰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਦੇ ਮਾਰਗਦਰਸ਼ਨ ਲਈ ਆਦਰਸ਼ ਚੋਣ ਜ਼ਾਬਤੇ ਦੀਆਂ ਸ਼ਰਤਾਂ (ਸੈਕਸ਼ਨ 1(ਏ), 2 ਅਤੇ 3) ਦੀ ਪੂਰੀ ਤਰ੍ਹਾਂ ਉਲੰਘਣਾ ਹੈ।
ਚੋਣ ਜ਼ਾਬਤੇ ਦੀ ਉਲੰਘਣਾ ਦੇ ਲਾਏ ਦੋਸ਼: ਉਨ੍ਹਾਂ ਕਿਹਾ ਕਿ ਸੱਤਾ 'ਤੇ ਕਾਬਜ਼ ਸਿਆਸੀ ਵਿਅਕਤੀਆਂ ਵੱਲੋਂ ਕੀਤੀ ਗਈ ਕਾਰਵਾਈ ਪੰਜਾਬ ਰਾਜ ਦੇ ਸਰਕਾਰੀ ਖਜ਼ਾਨੇ ਦੀ ਕੀਮਤ 'ਤੇ ਆਪਣੇ ਸਿਆਸੀ ਏਜੰਡੇ ਦਾ ਪ੍ਰਚਾਰ/ਪ੍ਰਸਾਰ ਕਰਨ ਦੇ ਉਦੇਸ਼ ਨਾਲ ਸਰਕਾਰੀ ਮਸ਼ੀਨਰੀ ਅਤੇ ਹੋਰ ਪਲੇਟਫਾਰਮਾਂ ਦੀ ਪੂਰੀ ਤਰ੍ਹਾਂ ਦੁਰਵਰਤੋਂ ਹੈ। ਇਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਸ਼ਰੇਆਮ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਹ ਦੁਰਵਿਹਾਰ ਹੈ, ਜੋ ਕਿ ਆਦਰਸ਼ ਚੋਣ ਜ਼ਾਬਤੇ ਦੀਆਂ ਧਾਰਾਵਾਂ ਦੀ ਸਪੱਸ਼ਟ ਉਲੰਘਣਾ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
AAP ਨੇ ਵੀ ਕੀਤੀ ਸੀ ਅਕਾਲੀ ਦਲ ਦੀ ਸ਼ਿਕਾਇਤ: ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਸ਼੍ਰੋਮਣੀ ਅਕਾਲੀ ਦਲ ਖਿਲਾਫ ਸ਼ਿਕਾਇਤ ਦਿੱਤੀ ਗਈ ਸੀ। ਦੋਸ਼ ਸੀ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਨ੍ਹੀਂ ਦਿਨੀਂ ਪੰਜਾਬ ਬਚਾਓ ਯਾਤਰਾ 'ਤੇ ਹਨ। ਜਦੋਂ ਉਨ੍ਹਾਂ ਦੀ ਯਾਤਰਾ ਰਾਏਕੋਟ ਪਹੁੰਚੀ ਤਾਂ ਬੱਚਿਆਂ ਕੋਲੋਂ ਪਾਰਟੀ ਦੇ ਹੱਕ 'ਚ ਨਾਅਰੇਬਾਜ਼ੀ ਕਰਵਾਈ ਗਈ। ਬੱਚਿਆਂ ਦੀ ਦੁਰਵਰਤੋ ਕੀਤੀ ਗਈ। ਬੱਚਿਆਂ ਨੂੰ ਸਕ੍ਰਿਪਟ ਦਿੱਤੀ ਗਈ ਸੀ। ਇਸ ਸ਼ਿਕਾਇਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਨੋਟਿਸ ਵੀ ਦਿੱਤਾ ਗਿਆ ਸੀ।
- ਤਿਹਾੜ ਜੇਲ੍ਹ ਵਿੱਚ ਸੀਐਮ ਕੇਜਰੀਵਾਲ ਦੀ ਮੁੜ ਵਿਗੜੀ ਸਿਹਤ, ਜਾਣੋ, ਕਿੰਨਾ ਵਧਿਆ ਸ਼ੂਗਰ ਦਾ ਪੱਧਰ ? - Arvind Kejriwal Health
- ਅੰਮ੍ਰਿਤਸਰ 'ਚ ਫੂਡ ਸਪਲਾਈ ਵਿਭਾਗ ਦਾ ਐਕਸ਼ਨ, ਢਾਬ ਦੇ ਸਵਾਂਕ ਮੰਡੀ ਵਿੱਚ ਕੀਤੀ ਛਾਪੇਮਾਰੀ - food supply department raid
- ਦੁਕਾਨ ਲੁੱਟਣ ਵਾਲੇ ਚੜ੍ਹੇ ਪੁਲਿਸ ਦੇ ਧੱਕੇ, ਨਕਲੀ ਪਿਸਤੌਲ ਦਿਖਾ ਕੇ ਦਿੱਤਾ ਸੀ ਵਾਰਦਾਤ ਨੂੰ ਅੰਜ਼ਾਮ - Robbery by showing a pistol