ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫ਼ਦ ਵਲੋਂ ਅੱਜ ਸੂਬੇ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਕਿਹਾ ਕਿ ਉਹ ਸੰਵਿਧਾਨਕ ਅਹੁਦੇ 'ਤੇ ਤਾਇਨਾਤ ਹਨ। ਜਿਸ ਦੇ ਚੱਲਦੇ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇ ਪਰ ਉਨ੍ਹਾਂ ਨੇ ਆਪਣਾ ਫਰਜ਼ ਨਿਭਾਉਣ ਦੀ ਬਜਾਏ ਆਪਣੇ ਆਪ ਨੂੰ ਭਾਜਪਾ ਤੱਕ ਸੀਮਤ ਕਰ ਲਿਆ ਹੈ।
ਇਕਬਾਲ ਲਾਲਪੁਰਾ ਖਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ: ਇਸ ਨੂੰ ਲੈਕੇ ਅਕਾਲੀ ਦਲ ਦੇ ਆਗੂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਕਬਾਲ ਸਿੰਘ ਲਾਲਪੁਰਾ ਭਾਜਪਾ ਦੇ ਪ੍ਰੋਗਰਾਮਾਂ 'ਚ ਸ਼ਿਰਕਤ ਕਰ ਰਹੇ ਹਨ। ਉਹ ਭਾਜਪਾ ਲਈ ਕੰਮ ਕਰ ਰਹੇ ਹਨ, ਜੋ ਨਿਯਮਾਂ ਦੇ ਵਿਰੁੱਧ ਹੈ। ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਧਿਕਾਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਵਿੱਚ ਇਕਬਾਲ ਸਿੰਘ ਲਾਲਪੁਰਾ ਤੋਂ ਜਵਾਬ ਮੰਗਿਆ ਜਾਵੇਗਾ। ਇਸ ਦੇ ਨਾਲ ਹੀ ਨਿਯਮਾਂ ਅਨੁਸਾਰ ਸਾਰੀ ਕਾਰਵਾਈ ਕੀਤੀ ਜਾਵੇਗੀ।
ਭਾਜਪਾ ਦੇ ਪ੍ਰੋਗਰਾਮਾਂ 'ਚ ਸ਼ਾਮਲ ਹੋ ਰਹੇ ਲਾਲਪੁਰਾ: ਕਾਬਿਲੇਗੌਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦੀ ਅਗਵਾਈ ਹੇਠ ਚੋਣ ਕਮਿਸ਼ਨ ਦੇ ਮੁੱਖ ਅਫਸਰ ਨੂੰ ਮਿਲਣ ਗਏ ਸਨ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਕਾਨੂੰਨੀ ਵਿੰਗ ਦੇ ਮਾਹਿਰ ਜਸਪ੍ਰੀਤ ਸਿੰਘ ਬਰਾੜ ਸਮੇਤ ਕਈ ਆਗੂ ਹਾਜ਼ਰ ਸਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਕਬਾਲ ਸਿੰਘ ਲਾਲਪੁਰਾ ਆਪਣੀ ਜ਼ਿੰਮੇਵਾਰੀ ਭੁੱਲ ਗਏ ਹਨ। ਜਦੋਂ ਵੀ ਕੋਈ ਨੇਤਾ ਭਾਜਪਾ ਵਿਚ ਸ਼ਾਮਲ ਹੁੰਦਾ ਹੈ, ਤਾਂ ਲਾਲਪੁਰਾ ਉਥੇ ਮੌਜੂਦ ਹੁੰਦੇ ਹਨ। ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਜਦੋਂ ਪ੍ਰਨੀਤ ਕੌਰ ਭਾਜਪਾ ਵਿੱਚ ਸ਼ਾਮਲ ਹੋਏ ਤਾਂ ਉਸ ਪ੍ਰੋਗਰਾਮ ਵਿੱਚ ਲਾਲਪੁਰਾ ਹਾਜ਼ਰ ਸਨ। ਉਨ੍ਹਾਂ ਫੋਟੋ ਦਿਖਾਉਂਦੇ ਹੋਏ ਕਿਹਾ ਕਿ ਇਕਬਾਲ ਲਾਲਪੁਰਾ ਜਿੱਤ ਦਾ ਚਿੰਨ੍ਹ ਬਣਾਉਂਦੇ ਨਜ਼ਰ ਆ ਰਹੇ ਹਨ।
ਅਕਾਲੀ ਦਲ ਵਲੋਂ ਭਾਜਪਾ ਖਿਲਾਫ਼ ਪਹਿਲੀ ਸ਼ਿਕਾਇਤ: ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਨਾ ਹੋਣ ਤੋਂ ਬਾਅਦ ਹੁਣ ਦੋਵਾਂ ਦੇ ਰਿਸ਼ਤਿਆਂ ਵਿੱਚ ਖਟਾਸ ਨਜ਼ਰ ਆਉਣ ਲੱਗੀ ਹੈ। ਇਹ ਪਹਿਲੀ ਵਾਰ ਹੈ ਜਦੋਂ ਗਠਜੋੜ ਦੀ ਗੱਲਬਾਤ ਸਿਰੇ ਨਾ ਚੜ੍ਹਨ ਤੋਂ ਬਾਅਦ ਅਕਾਲੀ ਦਲ ਨੇ ਭਾਜਪਾ ਵਿਰੁੱਧ ਸ਼ਿਕਾਇਤ ਦਿੱਤੀ ਹੈ। ਇਸ ਤੋਂ ਪਹਿਲਾਂ ਅਕਾਲੀ ਆਗੂ ਚੋਣ ਕਮਿਸ਼ਨ ਨੂੰ ‘ਆਪ’ ਖ਼ਿਲਾਫ਼ ਸ਼ਿਕਾਇਤ ਦੇ ਚੁੱਕੇ ਹਨ।
- ਕਿਸਾਨ ਜਥੇਬੰਦੀਆਂ ਨੇ ਵਿਧਾਇਕਾਂ ਨੂੰ ਸੌਂਪੇ ਚਿਤਾਵਨੀ ਪੱਤਰ, ਕਿਹਾ- ਐਕਸ਼ਨ ਲਓ, ਨਹੀਂ ਤਾਂ ਭਾਜਪਾ ਵਾਂਗ ਆਪ ਦਾ ਵੀ ਹੋਵੇਗਾ ਵਿਰੋਧ - Farmer Protest Against AAP
- ਦਿੱਲੀ ਦੀ ਮਸ਼ਹੂਰ ਕਚੌਰੀ ਦੀ ਦੁਕਾਨ 'ਤੇ ਨਜ਼ਰ ਆਇਆ ਤੇਜ਼ ਰਫਤਾਰ ਮਰਸੀਡੀਜ਼ ਦਾ ਕਹਿਰ, 5 ਲੋਕ ਹੋਏ ਗੰਭੀਰ ਜ਼ਖਮੀ - High speed Car hit kachauri Shop
- ਇਸ ਖ਼ਬਰ ਰਾਹੀਂ ਜਾਣੋ, ਕਿਵੇਂ ਪਹੁੰਚਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਪਾਣੀ - Hansli Source Of Water