ਮਾਨਸਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਦੇ ਤਹਿਤ ਮਾਨਸਾ ਵਿਖੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਫਤਰ ਵਿਖੇ ਇਸਤਰੀ ਵਿੰਗ ਦੀ ਪੰਜਾਬ ਪ੍ਰਧਾਨ ਹਰਗੋਬਿੰਦ ਕੌਰ ਅਤੇ ਯੂਥ ਅਕਾਲੀ ਦਲ ਦੇ ਨੇਤਾ ਆਕਾਸ਼ਦੀਪ ਸਿੰਘ ਮਿੱਠੂ ਖੇੜਾ ਵੱਲੋਂ ਮੈਂਬਰਸ਼ਿੱਪ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਜਿਸ ਵਿੱਚ ਵੱਡੇ ਪੱਧਰ 'ਤੇ ਨੌਜਵਾਨ ਅਤੇ ਮਹਿਲਾਵਾਂ ਮੈਂਬਰਸ਼ਿੱਪ ਲੈ ਰਹੀਆਂ ਹਨ। ਪਿਛਲੇ ਦਿਨੀਂ ਪੰਜਾਬ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਚੰਡੀਗੜ੍ਹ ਤੋਂ ਮੈਂਬਰਸ਼ਿੱਪ ਭਰਤੀ ਦਾ ਆਗਾਜ਼ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਭਰ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਪੰਜਾਬ ਦੀ ਖੇਤਰੀ ਪਾਰਟੀ
ਮਾਨਸਾ ਵਿਖੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਫਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦਾ ਆਗਾਜ਼ ਕਰਵਾਉਣ ਦੇ ਲਈ ਇਸਤਰੀ ਵਿੰਗ ਪੰਜਾਬ ਦੀ ਪ੍ਰਧਾਨ ਹਰਗੋਬਿੰਦ ਕੌਰ ਅਤੇ ਯੂਥ ਅਕਾਲੀ ਦਲ ਦੇ ਨੇਤਾ ਆਕਾਸ਼ਦੀਪ ਸਿੰਘ ਮਿੱਡੂ ਖੇੜਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ। ਇਸ ਦੌਰਾਨ ਮਾਨਸਾ ਹਲਕੇ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਅਜਿਹੀ ਪਾਰਟੀ ਹੈ ਜੋ ਕਿ ਪੰਜਾਬ ਦੇ ਹਿੱਤਾਂ ਲਈ ਪੰਜਾਬ ਦੇ ਵਪਾਰੀ ਮਜ਼ਦੂਰ ਕਿਸਾਨ ਵਰਗ ਦੇ ਲਈ ਉਨ੍ਹਾਂ ਦੀ ਖੇਤਰੀ ਪਾਰਟੀ ਹੈ। ਜੋ ਪੰਜਾਬ ਦੇ ਹਰ ਮੁੱਦੇ ਨੂੰ ਅੱਗੇ ਹੋ ਕੇ ਉਠਾ ਰਹੀ ਹੈ ਪਰ ਕੁਝ ਵਿਰੋਧੀ ਤਾਕਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਜਾਣ ਬੁੱਝ ਕੇ ਬਦਨਾਮ ਕਰ ਰਹੀਆਂ ਹਨ।
ਜਿਸ ਕਾਰਨ ਪੰਜਾਬ ਦੇ ਹੱਕਾਂ ਲਈ ਬੋਲਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਦੀ ਹੈ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਦੀ ਰਹੇਗੀ। ਉਹਨਾਂ ਕਿਹਾ ਕਿ ਅੱਜ ਮਾਨਸਾ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿੱਪ ਲੈਣ ਦੇ ਲਈ ਨੌਜਵਾਨ ਵੱਡੀ ਪੱਧਰ ਤੇ ਸ਼ਾਮਿਲ ਹੋਏ ਹਨ ਅਤੇ ਮੈਂਬਰਸ਼ਿੱਪ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਫਿਰ ਮਜਬੂਤ ਕਰਨ ਦੇ ਲਈ ਹੰਬਲਾ ਮਾਰ ਰਹੇ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ ਫਿਰ ਤੋਂ ਪੰਜਾਬ ਦੀ ਸੱਤਾ ਸੰਭਾਲੀ ਅਤੇ ਪੰਜਾਬ ਦੇ ਲੋਕਾਂ ਦੀ ਗੱਲ ਕਰੇਗੀ।