ETV Bharat / state

ਸ਼੍ਰੋਮਣੀ ਅਕਾਲੀ ਦਲ ਨੂੰ ਬੰਗਾ ਤੋਂ ਵਿਧਾਇਕ ਡਾ. 'ਸੁੱਖੀ' ਨੇ ਕੀਤਾ 'ਦੁੱਖੀ', ਤੱਕੜੀ ਛੱਡ 'ਝਾੜੂ' ਦੀ ਬੇੜੀ 'ਚ ਹੋਏ ਸਵਾਰ - Akali MLA Sukhi joined AAP

author img

By ETV Bharat Punjabi Team

Published : Aug 14, 2024, 11:29 AM IST

Updated : Aug 14, 2024, 1:05 PM IST

AKALI MLA SUKHI JOINED AAP : ਸ਼੍ਰੋਮਣੀ ਅਕਾਲੀ ਦਲ ਇੱਕ ਪਾਸੇ ਜਿਥੇ ਆਪਸੇ ਕਲੇਸ਼ 'ਚ ਉਲਝਿਆ ਹੋਇਆ ਹੈ ਤਾਂ ਉਥੇ ਹੀ ਦੂਜੇ ਪਾਸੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਵੱਡਾ ਝਟਕਾ ਦਿੰਦੇ ਹੋਏ ਅਕਾਲੀ ਦਲ ਤਕੜੀ ਨੂੰ ਛੱਡ ਕੇ 'ਆਪ' ਦੀ ਬੇੜੀ 'ਚ ਸਵਾਰ ਹੋ ਗਏ ਹਨ। ਪੜ੍ਹੋ ਪੂਰੀ ਖ਼ਬਰ...

Akali MLA Sukhi joined AAP
Akali MLA Sukhi joined AAP (ETV BHARAT)

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਇੱਕ ਪਾਸੇ ਜਿਥੇ ਅਕਾਲੀ ਦਲ ਦਾ ਅੰਦਰੂਨੀ ਕਲੇਸ਼ ਸਿੱਖਰਾਂ 'ਤੇ ਹੈ ਤਾਂ ਉਥੇ ਹੀ ਦੂਜੇ ਪਾਸੇ ਅੱਜ ਇੱਕ ਹੋਰ ਵੱਡਾ ਝਟਕਾ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਲੱਗਿਆ ਜਦੋਂ ਬੰਗਾ ਤੋਂ ਅਕਾਲੀ ਵਿਧਾਇਕ ਡਾ. ਸੁਖਵਿੰਦਰ ਸੁੱਖੀ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਬਾਦਲ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੂੰ ਖੁਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਰਟੀ 'ਚ ਸ਼ਾਮਲ ਕਰਵਾਇਆ ਗਿਆ ਹੈ।

ਮੁੱਖ ਮੰਤਰੀ ਮਾਨ ਨੇ ਕਰਵਾਇਆ ਸ਼ਾਮਲ: ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਡਾ. ਸੁਖਵਿੰਦਰ ਸੁੱਖੀ ਦੇ ਆਪ 'ਚ ਸ਼ਾਮਲ ਹੋਣ ਨਾਲ ਪਾਰਟੀ ਮਜ਼ਬੂਤ ਹੋਵਗੀ ਤੇ ਦਿਲੋਂ ਇੰਨ੍ਹਾਂ ਦਾ ਮੈਂ ਸਵਾਗਤ ਕਰਦਾ ਹਾਂ। ਉਨ੍ਹਾਂ ਕਿਹਾ ਕਿ ਹੋਰ ਪਾਰਟੀ 'ਚ ਵੀ ਕੁਝ ਵਧੀਆ ਲੀਡਰ ਹਨ, ਜਿੰਨ੍ਹਾਂ ਵਿਚੋਂ ਡਾ. ਸੁੱਖੀ ਇੱਕ ਹਨ। ਇੰਨ੍ਹਾਂ ਨੇ ਹਮੇਸ਼ਾ ਆਪਣੇ ਹਲਕੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਯਤਨ ਕੀਤੇ ਹਨ ਅਤੇ ਦੂਜੀ ਪਾਰਟੀ ਦੇ ਹੋਣ ਦੇ ਬਾਵਜੂਦ ਵੀ ਮੇਰੇ ਤੱਕ ਹਲਕੇ ਦੇ ਮਸਲਿਆਂ ਨੂੰ ਲੈਕੇ ਖੁਦ ਪਹੁੰਚ ਕਰਦੇ ਰਹੇ ਹਨ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੀ ਪਾਰਟੀ 'ਚ ਆਮ ਆਦਮੀ ਹਨ ਜਦਕਿ ਦੂਜੀਆਂ ਪਾਰਟੀਆਂ 'ਚ ਭਾਈ-ਭਤੀਜਾਵਾਦ ਭਾਰੂ ਹੈ। ਉਨ੍ਹਾਂ ਕਿਹਾ ਕਿ ਅਸੀਂ ਛੋਟੀ ਰਾਜਨੀਤੀ ਨਹੀਂ ਕਰਦੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖਿਆ ਤੇ ਸਿਹਤ 'ਆਪ' ਦੀ ਤਰਜੀਹ ਹਨ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਡਾ: ਅੰਬੇਡਕਰ ਦੀ ਸੋਚ ਨੂੰ ਲੈ ਕੇ ਅੱਗੇ ਵਧ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਡਾ. ਸੁੱਖੀ ਨੂੰ ਆਉਣ ਵਾਲੇ ਸਮੇਂ ਵਿਚ ਹੋਰ ਵੀ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।

ਹਲਕੇ ਦੇ ਵਿਕਾਸ ਲਈ ਹੋਏ ਸ਼ਾਮਲ: ਇਸ ਮੌਕੇ ਡਾ. ਸੁਖਵਿੰਦਰ ਸੁੱਖੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਨੂੰ ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਾਮਲ ਕਰਵਾਇਆ ਹੈ ਜਦੋਂ ਪਾਰਟੀ ਕੋਲ ਪਹਿਲਾਂ ਹੀ 90 ਵਿਧਾਇਕ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਨਵਾਂਸ਼ਹਿਰ 'ਚ ਮੈਡੀਕਲ ਕਾਲਜ ਖੋਲ੍ਹਣ ਦਾ ਵਾਅਦਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪਾਰਟੀ 'ਚ ਰਹਿੰਦਿਆਂ ਜਨਤਾ ਪ੍ਰਤੀ ਵਫਾਦਾਰੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਡਾ. ਸੁਖਵਿੰਦਰ ਸੁੱਖੀ ਨੇ ਕਿਹਾ ਕਿ ਉਨ੍ਹਾਂ ਨੂੰ ਅਕਾਲੀ ਦਲ 'ਚ ਪੂਰਾ ਮਾਣ-ਸਨਮਾਨ ਮਿਲਿਆ ਹੈ ਪਰ ਉਨ੍ਹਾਂ ਲਈ ਹਲਕੇ ਦਾ ਵਿਕਾਸ ਪਹਿਲਾਂ ਹੈ।

ਦੋ ਵਾਰ ਦੇ ਅਕਾਲੀ ਵਿਧਾਇਕ ਡਾ. ਸੁੱਖੀ: ਦੱਸ ਦੇਈਏ ਕਿ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਦਾ ਪਰਿਵਾਰ ਬਸਪਾ ਨਾਲ ਜੁੜਿਆ ਰਿਹਾ ਹੈ। ਡਾ. ਸੁੱਖੀ ਨੇ 2009 'ਚ ਬਸਪਾ ਦੀ ਟਿਕਟ 'ਤੇ ਚੋਣ ਲੜੀ ਸੀ। ਬਾਅਦ ਵਿੱਚ ਉਹ ਬਸਪਾ ਛੱਡ ਕੇ 2012 ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। 2017 ਵਿੱਚ ਜਦੋਂ ਅਕਾਲੀ ਦਲ ਨੇ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾਇਆ ਤਾਂ ਉਹ ਬੰਗਾ ਵਿਧਾਨ ਸਭਾ ਹਲਕੇ ਤੋਂ ਜਿੱਤੇ। ਹਾਲਾਂਕਿ ਸੂਬੇ 'ਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਖਿਲਾਫ਼ ਲਹਿਰ ਸੀ। 2022 ਵਿੱਚ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਿਰਫ਼ ਤਿੰਨ ਵਿਧਾਇਕ ਹੀ ਚੋਣ ਜਿੱਤੇ। ਇਨ੍ਹਾਂ ਵਿੱਚੋਂ ਇੱਕ ਨਾਂ ਸੁਖਵਿੰਦਰ ਕੁਮਾਰ ਸੁੱਖੀ ਦਾ ਹੈ। ਸੁੱਖੀ ਬੰਗਾ ਵਿਧਾਨ ਸਭਾ ਤੋਂ ਦੂਜੀ ਵਾਰ ਚੋਣ ਜਿੱਤੇ ਹਨ। ਇਸ ਦੇ ਨਾਲ ਹੀ ਜੇਕਰ ਵਿਧਾਇਕ ਸੁੱਖੀ ਅਸਤੀਫ਼ਾ ਦਿੰਦੇ ਹਨ ਤਾਂ ਉਥੇ ਦੁਆਰਾ ਜ਼ਿਮਨੀ ਚੋਣ ਕਰਵਾਈ ਜਾਵੇਗੀ। ਹਾਲਾਂਕਿ ਵਿਧਾਇਕ ਸੁੱਖੀ ਦਾ ਕਹਿਣਾ ਕਿ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੀ ਉਹ ਅੱਗੇ ਵਿਧਾਇਕੀ ਸਬੰਧੀ ਫੈਸਲਾ ਲੈਣਗੇ।

ਆਕਲੀ ਦਲ ਕੋਲ ਰਹਿ ਗਏ ਦੋ ਵਿਧਾਇਕ: ਕਾਬਿਲੇਗੌਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਪਿਛਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ 'ਚ 117 ਵਿਧਾਨ ਸਭਾ ਹਲਕਿਆਂ ਵਿਚੋਂ ਤਿੰਨ ਸੀਟਾਂ 'ਤੇ ਜਿੱਤ ਹਾਸਲ ਕੀਤੀ ਸੀ। ਜਿਸ 'ਚ ਹੁਣ ਬੰਗਾ ਦੇ ਵਿਧਾਇਕ ਸੁੱਖੀ ਦੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਜਾਣ ਤੋਂ ਬਾਅਦ ਸਿਰਫ਼ ਦੋ ਵਿਧਾਇਕ ਰਹਿ ਗਏ ਹਨ। ਇੰਨ੍ਹਾਂ ਦੋ ਵਿਧਾਇਕ 'ਚ ਮਜੀਠਾ ਤੋਂ ਗਨੀਵ ਕੌਰ ਮਜੀਠੀਆ ਅਤੇ ਦਾਖਾ ਤੋਂ ਮਨਪ੍ਰੀਤ ਸਿੰਘ ਇਆਲੀ ਦਾ ਨਾਮ ਸ਼ਾਮਲ ਹੈ। ਇਸ ਤੋਂ ਇਲਾਵਾ ਡਾ. ਸੁੱਖੀ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਵੀ ਸਨ।

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵੀ ਲੜ ਚੁੱਕੇ: ਦੱਸ ਦਈਏ ਕਿ ਡਾ. ਸੁਖਵਿੰਦਰ ਸੁੱਖੀ ਨੇ 2023 ’ਚ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵੀ ਲੜੀ ਸੀ ਪਰ ਜਿੱਤ ਨਸੀਬ ਨਹੀਂ ਹੋਈ ਸੀ। ਕਾਬਿਲੇਗੌਰ ਹੈ ਕਿ ਡਾ. ਸੁੱਖੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ ਤੇ ਇਸ ਮੌਕੇ ਡਾ. ਸੰਦੀਪ ਪਾਠਕ, ਐਸਸੀ ਵਿੰਗ ਦੇ ਪ੍ਰਧਾਨ ਕੁਲਵੰਤ ਸਿੰਘ ਪੰਡੋਰੀ ਸਹਿਤ ਆਪ ਦੇ ਹੋਰ ਵੀ ਵੱਡੇ ਆਗੂ ਮੌਜੂਦ ਰਹੇ।

Last Updated : Aug 14, 2024, 1:05 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.