ETV Bharat / state

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੀ ਪੇਸ਼ੀ, ਦੇਣਗੇ ਸਪੱਸ਼ਟੀਕਰਨ - Sukhbir Badal

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਤਲਬ ਕੀਤਾ ਗਿਆ ਸੀ। ਜਿਸ ਦੇ ਚੱਲਦੇ ਅੱਜ ਸੁਖਬੀਰ ਬਾਦਲ ਪੇਸ਼ ਹੋ ਕੇ ਆਪਣਾ ਪੱਖ ਰੱਖ ਰੱਖਣ ਲਈ ਪੁੱਜੇ ਹਨ।

Sukhbir Badal
ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਣਗੇ ਸੁਖਬੀਰ ਬਾਦਲ (ETV BHARAT)
author img

By ETV Bharat Punjabi Team

Published : Jul 24, 2024, 12:37 PM IST

Updated : Jul 24, 2024, 1:51 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਲਈ ਅੰਮ੍ਰਿਤਸਰ ਪੁੱਜੇ ਹਨ। ਇੱਥੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭੇਜੇ ਸੰਮਨ ਦੀ ਪਾਲਣਾ ਕਰਨਗੇ। ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਉਹ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਉਨ੍ਹਾਂ 'ਤੇ ਲਗਾਏ ਜਾ ਰਹੇ ਦੋਸ਼ਾਂ ਦਾ ਜਵਾਬ ਦੇਣਗੇ। ਦੱਸ ਦਈਏ ਕਿ ਬੀਤੀ ਸ਼ਾਮ ਹੀ ਉਨ੍ਹਾਂ ਨੇ ਅਕਾਲੀ ਦਲ ਦੀ ਕੋਰ ਕਮੇਟੀ ਭੰਗ ਕਰ ਦਿੱਤੀ ਸੀ।

ਬਾਗੀ ਧੜੇ ਨੇ ਕੀਤੀ ਸੀ ਸ਼ਿਕਾਇਤ: ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਬਾਗੀ ਧੜਾ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਿਆ ਸੀ। ਜਿੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੁਆਫ਼ੀਨਾਮਾ ਸੌਂਪਿਆ ਸੀ। ਇਸ ਮੁਆਫ਼ੀਨਾਮੇ ਵਿੱਚ ਬਾਗੀ ਧੜੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਈਆਂ ਭੁੱਲਾਂ ਦਾ ਸਮਰਥਨ ਕਰਨ ਲਈ ਮੁਆਫ਼ੀ ਮੰਗੀ ਸੀ ਅਤੇ ਦੋਸ਼ ਲਾਇਆ ਸੀ ਕਿ ਸੁਖਬੀਰ ਬਾਦਲ ਨੇ ਸੱਤਾ ਵਿੱਚ ਰਹਿੰਦਿਆਂ ਆਪਣੀ ਪਹੁੰਚ ਅਤੇ ਸ਼ਕਤੀਆਂ ਦੀ ਦੁਰਵਰਤੋਂ ਕੀਤੀ ਹੈ।

ਪੰਦਰਾਂ ਦਿਨਾਂ 'ਚ ਪੇਸ਼ ਹੋਣ ਦਾ ਸੀ ਹੁਕਮ: ਇਸ ਦੇ ਚੱਲਦਿਆਂ ਬੀਤੀ 15 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਗਈ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੂੰ 15 ਦਿਨਾਂ ਵਿੱਚ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੀ ਗੱਲ ਆਖੀ ਗਈ ਸੀ। ਜਿਸ ਦੇ ਚੱਲਦੇ ਅੱਜ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਕੇ ਸਪੱਸ਼ਟੀਕਰਨ ਦੇ ਸਕਦੇ ਹਨ। ਜਿਸ 'ਚ ਬਾਗੀ ਧੜੇ ਵਲੋਂ ਲਾਏ ਇਲਜ਼ਾਮਾਂ 'ਤੇ ਵੀ ਉਹ ਆਪਣਾ ਪੱਖ ਰੱਖ ਸਕਦੇ ਹਨ।

ਸੁਖਬੀਰ ਨੇ ਆਖੀ ਸੀ ਇਹ ਗੱਲ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ 16 ਜੁਲਾਈ ਨੂੰ ਸੁਖਬੀਰ ਬਾਦਲ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ, ਇੱਕ ਸ਼ਰਧਾਵਾਨ ਤੇ ਨਿਮਾਣੇ ਸਿੱਖ ਵੱਜੋਂ ਮੇਰਾ ਰੋਮ ਰੋਮ ਅਤੇ ਸੁਆਸ ਸੁਆਸ ਚਵਰ, ਛਤਰ, ਤਖ਼ਤ ਦੇ ਮਾਲਿਕ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ, ਦਾਸ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ 'ਤੇ ਪੇਸ਼ ਹੋਵੇਗਾ।

ਜਲੰਧਰ ਜ਼ਿਮਨੀ ਚੋਣ ਦੌਰਾਨ ਬਗਾਵਤ ਹੋਈ ਤੇਜ਼: ਕਾਬਿਲੇਗੌਰ ਹੈ ਕਿ ਜਲੰਧਰ ਚੋਣਾਂ ਦੌਰਾਨ ਹੀ ਸ੍ਰੌਮਣੀ ਅਕਾਲੀ ਦਲ ਵਿੱਚ ਬਗਾਵਤ ਸ਼ੁਰੂ ਹੋ ਗਈ ਸੀ। ਸੀਨੀਅਰ ਅਕਾਲੀ ਆਗੂ ਚੰਦੂਮਾਜਰਾ, ਢੀਂਡਸਾ ਪਰਿਵਾਰ, ਬੀਬੀ ਜਗੀਰ ਕੌਰ ਅਤੇ ਕਈ ਸੀਨੀਅਰ ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ਖਿਲਾਫ ਮੋਰਚਾ ਖੋਲ੍ਹ ਦਿੱਤਾ ਸੀ ਅਤੇ ਅਕਾਲੀ ਦਲ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਨ ਦੀ ਮੰਗ ਉੱਠਣ ਲੱਗੀ ਸੀ। ਇਸ ਦੇ ਨਾਲ ਹੀ ਅਕਾਲੀ ਦਲ ਦੇ ਬਾਗੀ ਆਗੂਆਂ ਨੇ 2022 ਵਿੱਚ ਆਈ ਝੂੰਦਾਂ ਦੀ ਰਿਪੋਰਟ ਨੂੰ ਲਾਗੂ ਕਰਨ ਦੀ ਮੰਗ ਕੀਤੀ। ਜਿਸ ਵਿਚ ਪ੍ਰਧਾਨ ਨੂੰ ਹਟਾਉਣ ਲਈ ਸਿੱਧੇ ਤੌਰ 'ਤੇ ਨਹੀਂ ਲਿਖਿਆ ਗਿਆ ਸੀ, ਪਰ ਇਹ ਕਿਹਾ ਗਿਆ ਸੀ ਕਿ ਦੋ ਵਾਰ ਪ੍ਰਧਾਨ ਬਣਨ ਤੋਂ ਬਾਅਦ ਦੁਬਾਰਾ ਨਹੀਂ ਬਣਾਇਆ ਜਾਣਾ ਚਾਹੀਦਾ।

ਪੁਰਾਣੇ ਮੁੱਦਿਆਂ ਨੂੰ ਲਿਆਂਦਾ ਸਾਹਮਣੇ: ਇਸ ਦੇ ਚੱਲਦੇ ਬਾਗੀ ਧੜੇ ਨੇ ਇਸ ਬਗਾਵਤ ਨੂੰ ਅਕਾਲੀ ਦਲ ਬਚਾਓ ਲਹਿਰ ਦਾ ਨਾਂ ਦਿੱਤਾ। ਉਥੇ ਹੀ ਪ੍ਰੈੱਸ ਕਾਨਫਰੰਸ ਕਰਕੇ ਜਿਥੇ ਬਾਗੀ ਧੜੇ ਨੇ ਆਪਣਾ ਵਿਰੋਧ ਜ਼ਾਹਿਰ ਕਰ ਦਿੱਤਾ ਸੀ ਤਾਂ ਉਥੇ ਹੀ ਦੂਜੇ ਪਾਸੇ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕੇ ਸਾਰਿਆਂ ਦਾ ਧਿਆਨ ਰਾਮ ਰਹੀਮ ਦੀ ਮੁਆਫ਼ੀ, ਬੇਅਦਬੀ ਦੀਆਂ ਘਟਨਾਵਾਂ ਆਦਿ ਵਰਗੇ ਪੁਰਾਣੇ ਮੁੱਦਿਆਂ ਵੱਲ ਕੇਂਦਰਿਤ ਕਰ ਦਿੱਤਾ ਸੀ। ਇਥੋਂ ਤੱਕ ਕਿ ਬਾਗੀ ਧੜੇ ਨੇ ਸੁਖਬੀਰ ਬਾਦਲ ਖਿਲਾਫ ਸਿੱਧੀ ਕੋਈ ਸ਼ਿਕਾਇਤ ਤਾਂ ਨਹੀਂ ਦਿੱਤੀ ਪਰ ਇਸ ਨੂੰ ਮੁਆਫੀਨਾਮਾ ਜ਼ਰੂਰ ਦੱਸਿਆ। ਜਿਸ ਵਿੱਚ ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਕੀਤੀਆਂ ਗਈਆਂ ਗਲਤੀਆਂ ਦਾ ਵਿਰੋਧ ਨਹੀਂ ਕਰ ਸਕੇ ਅਤੇ ਇਸ ਲਈ ਉਹ ਮੁਆਫੀ ਮੰਗਦੇ ਹਨ।

ਇਹ ਸਨ ਉਹ ਚਾਰ ਅਹਿਮ ਮੁੱਦੇ:

ਡੇਰਾ ਸੱਚਾ ਸੌਦਾ ਖਿਲਾਫ ਸ਼ਿਕਾਇਤ ਵਾਪਸ ਲਈ ਗਈ: ਸਾਲ 2007 ਵਿੱਚ ਸੱਚਾ ਸੌਦਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਸਲਾਬਤਪੁਰਾ ਵਿੱਚ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਰਿਆਦਾ ਭੰਗ ਕਰਦਿਆਂ ਦਸਮ ਪਾਤਸ਼ਾਹ ਦੀ ਨਕਲ ਕਰਕੇ ਪੁਸ਼ਾਕ ਪਾਈ ਤੇ ਇਸ ਦੇ ਨਾਲ ਹੀ ਅੰਮ੍ਰਿਤ ਛਕਾਉਣ ਦਾ ਢੋਂਗ ਰਚਿਆ ਸੀ। ਉਸ ਸਮੇਂ ਉਸ ਖ਼ਿਲਾਫ਼ ਪੁਲਿਸ ਕੇਸ ਵੀ ਦਰਜ ਕੀਤਾ ਗਿਆ ਸੀ ਪਰ ਬਾਅਦ ਵਿੱਚ ਅਕਾਲੀ ਸਰਕਾਰ ਨੇ ਸਜ਼ਾ ਦੇਣ ਦੀ ਬਜਾਏ ਕੇਸ ਵਾਪਸ ਲੈ ਲਿਆ।

ਸੁਖਬੀਰ ਬਾਦਲ ਦੇ ਕਹਿਣ 'ਤੇ ਡੇਰਾ ਮੁਖੀ ਨੂੰ ਮੁਆਫੀ: ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਾਰਵਾਈ ਕਰਦਿਆਂ ਡੇਰਾ ਮੁਖੀ ਨੂੰ ਸਿੱਖ ਪੰਥ ਵਿੱਚੋਂ ਛੇਕ ਦਿੱਤਾ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਮੁਖੀ ਨੂੰ ਮੁਆਫ਼ੀ ਦਿਵਾਉਣ ਲਈ ਆਪਣਾ ਪ੍ਰਭਾਵ ਵਰਤਿਆ ਤੇ ਉਸ ਨੂੰ ਮੁਆਫ਼ੀ ਦਿੱਤੀ ਗਈ। ਹਾਲਾਂਕਿ ਇਸ ਤੋਂ ਬਾਅਦ ਸਿੱਖ ਪੰਥ ਦੇ ਰੋਹ ਅਤੇ ਰੋਸ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੀ ਲੀਡਰਸ਼ਿਪ ਨੂੰ ਇਸ ਫੈਸਲੇ ਤੋਂ ਪਿੱਛੇ ਹਟਣਾ ਪਿਆ।

ਬੇਅਦਬੀ ਦੀਆਂ ਘਟਨਾਵਾਂ ਦੀ ਸਹੀ ਜਾਂਚ ਨਹੀਂ ਹੋਈ: ਦੱਸ ਦਈਏ ਕਿ 1 ਜੂਨ 2015 ਨੂੰ ਬੁਰਜ ਜਵਾਹਰ ਸਿੰਘ ਵਾਲਾ (ਫਰੀਦਕੋਟ) ਦੇ ਗੁਰਦੁਆਰਾ ਸਾਹਿਬ ਤੋਂ ਕੁਝ ਸ਼ਰਾਰਤੀ ਅਨਸਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਚੋਰੀ ਕਰ ਲਈ। ਫਿਰ 12 ਅਕਤੂਬਰ 2015 ਨੂੰ ਬਰਗਾੜੀ (ਫਰੀਦਕੋਟ) ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 110 ਅੰਗ ਚੋਰੀ ਕਰਕੇ ਬਾਹਰ ਸੁੱਟ ਦਿੱਤੇ ਗਏ। ਜਿਸ ਕਾਰਨ ਸਿੱਖ ਕੌਮ ਵਿੱਚ ਭਾਰੀ ਰੋਸ ਫੈਲ ਗਿਆ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਅਤੇ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਮੇਂ ਸਿਰ ਇਸ ਮਾਮਲੇ ਦੀ ਜਾਂਚ ਨਹੀਂ ਕੀਤੀ। ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿਚ ਕਾਮਯਾਬ ਨਹੀਂ ਹੋ ਸਕੇ। ਇਸ ਨਾਲ ਪੰਜਾਬ ਦੇ ਹਾਲਾਤ ਵਿਗੜ ਗਏ ਅਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਦੁਖਦਾਈ ਘਟਨਾਵਾਂ ਵਾਪਰੀਆਂ।

ਝੂਠੇ ਪੁਲਿਸ ਮੁਕਾਬਲਿਆਂ 'ਚ ਨਹੀਂ ਮਿਲਿਆ ਇਨਸਾਫ਼: ਉਨ੍ਹਾਂ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਨੇ ਸੁਮੇਧ ਸੈਣੀ ਨੂੰ ਪੰਜਾਬ ਦਾ ਡੀਜੀਪੀ ਨਿਯੁਕਤ ਕੀਤਾ ਸੀ। ਉਹ ਸੂਬੇ ਵਿੱਚ ਝੂਠੇ ਪੁਲਿਸ ਮੁਕਾਬਲੇ ਕਰਵਾ ਕੇ ਸਿੱਖ ਨੌਜਵਾਨਾਂ ਨੂੰ ਮਾਰਨ ਲਈ ਜਾਣਿਆ ਜਾਂਦਾ ਸੀ। ਆਲਮ ਸੈਨਾ ਬਣਾਉਣ ਵਾਲੇ ਪੁਲਿਸ ਮੁਲਾਜ਼ਮ ਇਜ਼ਹਾਰ ਆਲਮ ਦੀ ਪਤਨੀ ਨੂੰ ਟਿਕਟ ਦੇ ਕੇ ਮੁੱਖ ਸੰਸਦੀ ਸਕੱਤਰ ਬਣਾ ਦਿੱਤਾ ਗਿਆ। ਦੱਸ ਦਈੲ ਕਿ 2012 ਵਿੱਚ ਬਣੀ ਅਕਾਲੀ ਦਲ ਦੀ ਸਰਕਾਰ ਅਤੇ ਪਿਛਲੀਆਂ ਅਕਾਲੀ ਸਰਕਾਰਾਂ ਵੀ ਸੂਬੇ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਦੀ ਨਿਰਪੱਖ ਜਾਂਚ ਕਰਨ ਅਤੇ ਪੀੜਤਾਂ ਨੂੰ ਰਾਹਤ ਦੇਣ ਲਈ ਕਮਿਸ਼ਨ ਬਣਾ ਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀਆਂ।

ਸ਼੍ਰੋਮਣੀ ਕਮੇਟੀ ਇਸ਼ਤਿਹਾਰਾਂ 'ਤੇ ਵੀ ਸਪੱਸ਼ਟੀਕਰਨ: ਕਾਬਿਲੇਗੌਰ ਹੈ ਕਿ ਇਨ੍ਹਾਂ ਚਾਰ ਸ਼ਿਕਾਇਤਾਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਬਾਦਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਅਕਾਲੀ ਦਲ ਦੇ 90 ਲੱਖ ਰੁਪਏ ਦੇ ਇਸ਼ਤਿਹਾਰਾਂ ਦੇ ਮੁੱਦੇ 'ਤੇ ਵੀ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ।

ਬਾਗੀ ਧੜਾ ਵਲੋਂ ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਕਰਨ ਦੀ ਮੰਗ: ਸ਼੍ਰੋਮਣੀ ਅਕਾਲੀ ਦਲ ਦਾ ਬਾਗੀ ਧੜਾ ਝੂੰਦਾਂ ਕਮੇਟੀ 'ਤੇ ਵਿਚਾਰ ਕਰਨ ਲਈ ਲਗਾਤਾਰ ਦਬਾਅ ਪਾ ਰਿਹਾ ਹੈ, ਜਿਸ ਨੂੰ 2022 'ਚ ਲਾਗੂ ਕਰਨ ਦੀ ਮੰਗ ਵੀ ਉਠਾਈ ਗਈ ਸੀ। ਹਾਲਾਂਕਿ ਪਾਰਟੀ ਪ੍ਰਧਾਨ ਨੂੰ ਬਦਲਣ ਦੀ ਕੋਈ ਤਜਵੀਜ਼ ਨਹੀਂ ਹੈ ਪਰ ਲਿਖਿਆ ਹੈ ਕਿ 10 ਸਾਲ ਬਾਅਦ ਪਾਰਟੀ ਪ੍ਰਧਾਨ ਰਿਪੀਟ ਨਹੀਂ ਕੀਤਾ ਜਾਵੇਗਾ। ਜਦੋਂ ਝੰਡਾ ਰਿਪੋਰਟ ਲਾਗੂ ਨਹੀਂ ਹੋਈ ਤਾਂ ਇਸ ਨੂੰ ਜਨਤਕ ਨਹੀਂ ਕੀਤਾ ਗਿਆ। ਝੂੰਦਾਂ ਨੇ ਜਨਤਕ ਤੌਰ 'ਤੇ ਬਿਆਨ ਜਾਰੀ ਕੀਤਾ ਸੀ ਕਿ ਉਨ੍ਹਾਂ ਨੇ 117 ਵਿਧਾਨ ਸਭਾ ਹਲਕਿਆਂ 'ਚੋਂ 100 ਦਾ ਦੌਰਾ ਕਰਨ ਤੋਂ ਬਾਅਦ ਇਹ ਰਿਪੋਰਟ ਤਿਆਰ ਕੀਤੀ ਹੈ। ਇਸ ਰਿਪੋਰਟ ਵਿੱਚ ਕੁਝ ਜਾਣਕਾਰੀ 2022 ਵਿੱਚ ਸਾਂਝੀ ਕੀਤੀਆਂ ਗਈਆਂ ਸਨ। ਉਦੋਂ ਅਕਾਲੀ ਆਗੂਆਂ ਨੇ ਕਿਹਾ ਸੀ ਕਿ ਝੂੰਦਾਂ ਦੀ ਰਿਪੋਰਟ ਵਿੱਚ 42 ਸੁਝਾਅ ਦਿੱਤੇ ਗਏ ਹਨ। ਪਾਰਟੀ ਮੁਖੀ ਨੂੰ ਬਦਲਣ ਦੀ ਰਿਪੋਰਟ ਵਿੱਚ ਕੋਈ ਜ਼ਿਕਰ ਨਹੀਂ ਹੈ। ਪਰ, ਭਵਿੱਖ ਵਿੱਚ ਪਾਰਟੀ ਪ੍ਰਧਾਨ ਦੀ ਚੋਣ ਲਈ ਇੱਕ ਨਿਸ਼ਚਿਤ ਸੀਮਾ ਤੈਅ ਕੀਤੀ ਗਈ ਹੈ। ਇਹ ਵੀ ਮੁੱਦਾ ਉਠਾਇਆ ਗਿਆ ਕਿ ਅਕਾਲੀ ਦਲ ਆਪਣੇ ਮੂਲ ਸਿਧਾਂਤਾਂ ਤੋਂ ਭਟਕ ਗਿਆ ਹੈ ਅਤੇ ਸੂਬੇ ਵਿਚ ਸੱਤਾ ਵਿਚ ਬਣੇ ਰਹਿਣ ਲਈ ਕਈ ਕਮੀਆਂ ਸ਼ਾਹਮਣੇ ਆਈਆਂ ਹਨ।

Last Updated : Jul 24, 2024, 1:51 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.