ETV Bharat / state

ਡੰਪ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਦਿੱਤਾ ਸ਼੍ਰੋਮਣੀ ਕਮੇਟੀ ਨੂੰ ਮੰਗ ਪੱਤਰ - SHIROMANI AKALI DAL AMRITSAR

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਦੇ ਨਾਲ ਮੁਲਾਕਾਤ ਕਰਨ ਲਈ ਪਹੁੰਚੇ।

SHIROMANI AKALI DAL AMRITSAR
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਮੰਗ ਪੱਤਰ (ETV Bharat)
author img

By ETV Bharat Punjabi Team

Published : Feb 25, 2025, 5:15 PM IST

ਅੰਮ੍ਰਿਤਸਰ: ਪੰਜਾਬ ਵਿੱਚ ਵੱਧ ਰਹੇ ਪ੍ਰਦੂਸ਼ਣ ਅਤੇ ਗੰਧਲੇ ਪਾਣੀ ਨੂੰ ਸਹੀ ਕਰਨ ਵਾਸਤੇ ਅਤੇ ਬਿਮਾਰੀਆਂ ਤੋਂ ਬਚਣ ਵਾਸਤੇ ਜਿੱਥੇ ਸਮਾਜ ਸੇਵੀ ਸੰਸਥਾਵਾਂ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਕੰਮ ਕਰ ਰਹੀਆਂ ਹਨ। ਉਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਵਫਦ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਮਿਲਣ ਪਹੁੰਚਿਆ ਅਤੇ ਉਨ੍ਹਾਂ ਵੱਲੋਂ ਇੱਕ ਮੰਗ ਪੱਤਰ ਵੀ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਦੀ ਅਗਵਾਈ 'ਚ ਪਾਰਟੀ ਵਰਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਦੇ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਜਿੱਥੇ ਉਨ੍ਹਾਂ ਨੇ ਇੱਕ ਮੰਗ ਪੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਸੌਂਪਿਆ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਮੰਗ ਪੱਤਰ (ETV Bharat)

ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਕੋਈ ਨੁਕਸਾਨ ਨਾ ਪਹੁੰਚੇ

ਇਸ ਮੌਕੇ ’ਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਇਮਾਨ ਸਿੰਘ ਮਾਨ ਨੇ ਕਿਹਾ ਕਿ ਭਗਤਾਂ ਵਾਲੇ ਵਿਖੇ ਕੂੜੇ ਦੇ ਵਿਸ਼ਾਲ ਡੰਪ ਨੂੰ ਜਦੋਂ ਵੀ ਅੱਗ ਲੱਗਦੀ ਹੈ ਤਾਂ ਇਸ ਦੇ ਪ੍ਰਦੂਸ਼ਣ ਦਾ ਸਿੱਧਾ ਅਸਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ 'ਤੇ ਹੁੰਦਾ ਹੈ। ਇਸ ਕਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚਾਹੀਦਾ ਹੈ ਕਿ ਉਹ ਆਪਣੇ ਵੱਲੋਂ ਵੀ ਇਸ ’ਤੇ ਵਿਚਾਰ ਕਰ ਕੇ ਕੋਈ ਅਜਿਹੇ ਪ੍ਰਬੰਧ ਕਰੇ, ਜਿਸ ਨਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਕੋਈ ਨੁਕਸਾਨ ਨਾ ਪਹੁੰਚੇ।

ਕੇਂਦਰ 'ਤੇ ਨਿਸ਼ਾਨਾ ਤਾਂ ਸ਼੍ਰੋਮਣੀ ਕਮੇਟੀ ਨੂੰ ਅਪੀਲ

ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਬਹੁਤ ਸਾਰੇ ਰਾਜਨੀਤਿਕ ਲੀਡਰ ਇਥੇ ਸਿਆਸਤ ਕਰਦੇ ਆਏ ਹਨ ਅਤੇ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਇਸ ਉੱਤੇ ਵੱਡੇ-ਵੱਡੇ ਬਿਆਨ ਦਿੱਤੇ ਜਾਂਦੇ ਹਨ ਪਰ ਕਿਸੇ ਪਾਰਟੀ ਵਲੋਂ ਵੀ ਕਿਸੇ ਤਰ੍ਹਾਂ ਦਾ ਸਾਰਥਕ ਹਾਲ ਨਹੀਂ ਕੱਢਿਆ ਗਿਆ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਅਸੀਂ ਆਪਣਾ ਮੰਗ ਪੱਤਰ ਦੇਣ ਵਾਸਤੇ ਪਹੁੰਚੇ ਹਾਂ ਤਾਂ ਜੋ ਇਸ ਦਾ ਕੋਈ ਨਾ ਕੋਈ ਸਾਰਥਕ ਹਾਲਤ ਕੱਢਿਆ ਜਾਵੇ। ਉਨ੍ਹਾਂ ਨੇ ਕੇਂਦਰ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੋਈ ਵੀ ਪੰਜਾਬ ਦੇ ਲਈ ਚੰਗਾ ਪੈਕਜ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਉਹ ਇਸ ਤਰ੍ਹਾਂ ਦੀਆਂ ਅਲਾਮਤਾਂ ਤੋਂ ਪੰਜਾਬੀਆਂ ਨੂੰ ਬਚਾ ਸਕਣ। ਹੁਣ ਵੇਖਣਾ ਹੋਵੇਗਾ ਕਿ ਇਸ ਮੰਗ ਪੱਤਰ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਸਾਰਥਿਕ ਹੱਲ ਕੱਢ ਲਿਆ ਜਾਂਦਾ ਹੈ ਜਾਂ ਸਿਰਫ ਇਸ 'ਤੇ ਇੱਕ ਵਾਰ ਫਿਰ ਤੋਂ ਰਾਜਨੀਤੀ ਹੁੰਦੀ ਹੋਈ ਨਜ਼ਰ ਆਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.