ETV Bharat / state

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੋਫਾੜ; ਬਾਗੀ ਧੜਾ ਭੁੱਲਾਂ ਬਖ਼ਸ਼ਾਉਣ ਪਹੁੰਚਿਆ ਅਕਾਲ ਤਖ਼ਤ ਸਾਹਿਬ, ਸੁਖਬੀਰ ਬਾਦਲ ਦੇ ਅਧੀਨ ਹੋਈਆਂ ਗ਼ਲਤੀਆਂ ਵੀ ਮੰਨੀਆਂ - Shiromani Akali Dals rebel group

author img

By ETV Bharat Punjabi Team

Published : Jul 1, 2024, 12:50 PM IST

Shiromani Akali Dal Crisis: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਇਸ ਸਮੇਂ ਦੋ-ਫਾੜ ਨਜ਼ਰ ਆ ਰਹੇ ਹਨ। ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਚਰਨਜੀਤ ਬਰਾੜ ਭੁੱਲਾਂ ਬਖ਼ਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਹੋਈਆਂ ਭੁੱਲਾਂ ਸਬੰਧੀ ਇੱਕ ਲਿਖਤੀ ਮੁਆਫੀਨਾਮਾ ਵੀ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਹੈ ਅਤੇ ਇਸ ਮੁਆਫੀਨਾਮੇ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀਆਂ ਗਲਤੀਆਂ ਨੂੰ ਵੀ ਬੇਬਾਕੀ ਨਾਲ ਉਜਾਗਰ ਕੀਤਾ ਗਿਆ ਹੈ।

AKALI DALS REBEL GROUP
ਬਾਗੀ ਧੜਾ ਭੁੱਲਾਂ ਬਖ਼ਸ਼ਾਉਣ ਪਹੁੰਚਿਆ ਅਕਾਲ ਤਖ਼ਤ ਸਾਹਿਬ (ਈਟੀਵੀ ਭਾਰਤ ( ਰਿਪੋਟਰ ਅੰਮ੍ਰਿਤਸਰ))

ਸੁਖਬੀਰ ਬਾਦਲ ਦੇ ਅਧੀਨ ਹੋਈਆਂ ਗਲਤੀਆਂ ਵੀ ਮੰਨੀਆਂ (ਈਟੀਵੀ ਭਾਰਤ ( ਰਿਪੋਟਰ ਅੰਮ੍ਰਿਤਸਰ))

ਅੰਮ੍ਰਿਤਸਰ: ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਇਸ ਸਮੇਂ ਮੁਸੀਬਤ ਵਿੱਚ ਨਜ਼ਰ ਆ ਰਹੀ ਹੈ। ਪਾਰਟੀ ਦੇ ਕਈ ਸੀਨੀਅਰ ਆਗੂ ਆਪਣੇ ਪ੍ਰਧਾਨ ਸੁਖਬੀਰ ਬਾਦਲ ਤੋਂ ਬਿਨਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀਆਂ ਭੁੱਲਾਂ ਨੂੰ ਮੰਨ ਕੇ ਬਖ਼ਸ਼ਾਉਣ ਲਈ ਪਹੁੰਚੇ ਹਨ। ਇਸ ਮੌਕੇ ਉੱਤੇ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਮਨਜੀਤ ਸਿੰਘ ਭੂਰਾ , ਪਰਮਿੰਦਰ ਸਿੰਘ ਢੀਂਡਸਾ, ਚਰਨਜੀਤ ਸਿੰਘ ਬਰਾੜ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੂਰ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਹੋਰ ਪੰਥਕ ਆਗੂ ਪਹੁੰਚੇ ਹਨ।

ਬਾਗੀ ਧੜਾ ਕਹਿ ਕੇ ਨਾ ਕੀਤਾ ਜਾਵੇ ਸੰਬੋਧਨ: ਭਾਵੇਂ ਇਨ੍ਹਾਂ ਅਕਾਲੀ ਆਗੂਆਂ ਦੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੋਂ ਬਗਾਵਤ ਸ਼ਰੇਆਮ ਉਜਾਗਰ ਹੋ ਰਹੀ ਹੈ ਪਰ ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਪਾਰਟੀ ਦੀ ਮਜ਼ਬੂਤੀ ਅਤੇ ਬਿਹਤਰੀ ਲਈ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਹਨ। ਇਸ ਲਈ ਉਹ ਬਾਗੀ ਨਹੀਂ ਹਨ। ਉਨ੍ਹਾਂ ਕਿਹਾ 2007 ਤੋਂ ਲੈਕੇ 2017 ਤੱਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਅਨੇਕਾਂ ਗਲਤੀਆਂ ਹੋਈਆਂ ਹਨ ਅਤੇ ਇਸ ਸਬੰਧੀ ਉਨ੍ਹਾਂ ਨੇ ਮੁਆਫੀਨਾਮਾ ਲਿਖ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਹੈ। ਇਨ੍ਹਾਂ ਗਲਤੀਆਂ ਲਈ ਜੋ ਵੀ ਸਜ਼ਾ ਉਹ ਦੇਣਗੇ ਉਸ ਨੂੰ ਸਾਰੇ ਅਕਾਲੀ ਆਗੂ ਪ੍ਰਵਾਨ ਕਰਨਗੇ।

ਮੁਆਫੀਨਾਮੇ 'ਚ ਸ਼ਰੇਆਮ ਪਾਰਟੀ ਪ੍ਰਧਾਨ ਦੀਆਂ ਕਥਿਤ ਗਲਤੀਆਂ ਉਜਾਗਰ: ਦੱਸ ਦਈਏ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੁੱਲਾਂ ਬਖ਼ਸ਼ਾਉਣ ਲਈ ਪਹੁੰਚੇ ਅਕਾਲੀ ਆਗੂਆਂ ਨੇ ਜੋ ਮੁਆਫੀਮਾਨਾ ਸੌਂਪਿਆ ਹੈ ਉਸ ਵਿੱਚ ਉਨ੍ਹਾਂ ਜ਼ਿਕਰ ਕੀਤਾ ਹੈ ਕਿ 2007 ਤੋਂ ਲੈਕੇ 2017 ਤੱਕ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਬਹੁਤ ਸਾਰੀਆਂ ਗਲਤੀਆਂ ਹੋਈਆਂ ਹਨ। ਇਨ੍ਹਾਂ ਗਲਤੀਆਂ ਵਿੱਚ ਉਨ੍ਹਾਂ ਨੇ ਬੇਅਦਬੀਆਂ,ਸੌਦਾ ਸਾਧ ਰਾਮ ਰਹੀਮ ਨੂੰ ਮੁਆਫੀ ਦੇਣਾ ਅਤੇ ਸ਼ਾਂਤ ਮਈ ਧਰਨਾ ਦੇ ਰਹੀ ਸੰਗਤ ਉੱਤੇ ਗੋਲੀਆਂ ਦਾਗੇ ਜਾਣ ਸਬੰਧੀ ਲਿਖਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਸਭ ਕੁੱਝ ਜਾਨਣ ਦੇ ਬਾਵਜੂਦ ਯੋਗ ਕਾਰਵਾਈ ਨਹੀਂ ਕੀਤੀ ਅਤੇ ਇਸ ਦੌਰਾਨ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਮਨਜੀਤ ਸਿੰਘ ਭੂਰਾ , ਪਰਮਿੰਦਰ ਸਿੰਘ ਢੀਂਡਸਾ, ਚਰਨਜੀਤ ਸਿੰਘ ਬਰਾੜ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੂਰ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਵੀ ਅਕਾਲੀ ਦਲ ਦਾ ਹਿੱਸਾ ਸਨ। ਇਸ ਲਈ ਉਹ ਸਾਰੇ ਭੁੱਲਾਂ ਬਖ਼ਸ਼ਾਉਣ ਲਈ ਪਹੁੰਚੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.