ਮਾਨਸਾ: ਕੰਗਨਾ ਰਣੌਤ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਖਿਲਾਫ ਦਿੱਤੇ ਗਏ ਬਿਆਨ ਤੋਂ ਆਹਤ ਹੋ ਕੇ ਕਿਸਾਨ ਗੁਰਮੀਤ ਸਿੰਘ ਨੇ ਖੁਦਕੁਸ਼ੀ ਕੀਤੀ ਸੀ। ਜਿਸ ਦੇ ਰੋਸ ਵਜੋਂ ਹੁਣ ਕਿਸਾਨਾਂ ਵੱਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਆਰਥਿਕ ਮਦਦ ਦਵਾਉਣ ਦੇ ਲਈ ਧਰਨਾ ਪ੍ਰਦਰਸ਼ਨ ਜਾਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਸਾ ਕੈਂਚੀਆਂ ਵਿਖੇ ਧਰਨੇ ਦੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤਾ ਗਿਆ ਹੈ।
ਮਾਨਸਾ ਕੈਂਚੀਆਂ 'ਤੇ ਕਿਸਾਨਾਂ ਦਾ ਧਰਨਾ
ਪਿਛਲੇ ਦਿਨੀਂ 25 ਸਤੰਬਰ ਨੂੰ ਖਨੌਰੀ ਬਾਰਡਰ ਵਿਖੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਧਰਨਾ ਪ੍ਰਦਰਸ਼ਨ ਦੇ ਦੌਰਾਨ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਦੇ ਕਿਸਾਨ ਗੁਰਮੀਤ ਸਿੰਘ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ। ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਸਰਕਾਰ ਤੋਂ ਆਰਥਿਕ ਮਦਦ ਦਵਾਉਣ ਦੇ ਲਈ ਲਗਾਤਾਰ ਤੀਸਰੇ ਦਿਨ ਮਾਨਸਾ ਕੈਂਚੀਆਂ 'ਤੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਮਾਨਸਾ ਵਿਖੇ ਧਰਨੇ 'ਤੇ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰਦਰਸ਼ਨ ਦੇ ਦੌਰਾਨ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਿਹਾ ਹੈ।
ਕਿਸਾਨਾਂ ਪ੍ਰਤੀ ਮਾੜਾ ਰਵੀਆ
ਕਿਸਾਨ ਗੁਰਮੀਤ ਸਿੰਘ ਨੇ ਪਿਛਲੇ ਦਿਨੀ ਭਾਜਪਾ ਦੀ ਸੰਸਦ ਕੰਗਨਾ ਰਣੌਤ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਦੇ ਬਿਆਨਾਂ ਤੋਂ ਆਹਤ ਹੋ ਕੇ ਖੁਦਕੁਸ਼ੀ ਕਰ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਕਿਸਾਨ ਕੋਈ ਵੀ ਜ਼ਮੀਨ ਨਹੀਂ ਹੈ ਜੋ ਕਿ ਇਲੈਕਟਰੀਸ਼ਨ ਦਾ ਕੰਮ ਕਰਦਾ ਸੀ। ਮ੍ਰਿਤਕ ਕਿਸਾਨ ਦੀ ਬੇਟੀ ਅਤੇ ਬੇਟਾ ਵਹਿਉਣਯੋਗ ਹੈ ਪਰ ਕੇਂਦਰ ਅਤੇ ਪੰਜਾਬ ਸਰਕਾਰ ਦਾ ਕਿਸਾਨਾਂ ਪ੍ਰਤੀ ਮਾੜਾ ਰਵੀਆ ਹੋਣ ਦੇ ਚੱਲਦਿਆਂ ਅਜੇ ਤੱਕ ਕਿਸਾਨ ਦੇ ਪਰਿਵਾਰ ਨੂੰ ਆਰਥਿਕ ਮਦਦ ਦੇਣ ਦਾ ਕੋਈ ਵੀ ਐਲਾਨ ਨਹੀਂ ਕੀਤਾ ਗਿਆ। ਜਿਸ ਦੇ ਰੋਸ ਵਜੋਂ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਬਣਦਾ ਯੋਗ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਕਿਸਾਨਾਂ ਵੱਲੋਂ ਇਸ ਦੀ ਰੂਪਰੇਖਾ ਹੋਰ ਵੀ ਉਲੀਕੀ ਜਾ ਸਕਦੀ ਹੈ।
- ਅਕਾਲੀ ਦਲ ਨੇ ਪ੍ਰੇਮ ਸਿੰਘ ਚੰਦੂਮਾਜਰਾ ’ਤੇ ਚੁੱਕੇ ਸਵਾਲ... ਜੰਮੂ ’ਚ ਭਾਜਪਾ ਲਈ ਚੋਣ ਪ੍ਰਚਾਰ ਕਰਨ ਦੇ ਲਾਏ ਇਲਜ਼ਾਮ - Questions raised on Chandumajra
- ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਰ ਦਿੱਤਾ ਵੱਡਾ ਐਲਾਨ, ਪੰਥ ਦੀ ਭਲਾਈ ਲਈ ਜਲਦ ਬਣੇਗੀ ਨਵੀਂ ਪਾਰਟੀ - Amritpal Singh
- ਆਖ਼ਿਰ ਕਿਉਂ ਘੱਟ ਉਮਰ ਵਿੱਚ ਦਿਲ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਨੇ ਨੌਜਵਾਨ, ਮਾਹਿਰ ਨੇ ਕੀਤਾ ਵੱਡਾ ਖੁਲਾਸਾ - World Heart Day