ETV Bharat / state

ਮੋਗਾ ਦੇ ਹਲਕਾ ਧਮਰਕੋਟ ਦੇ ਇਸ ਪਿੰਡ 'ਚ ਅਕਾਲੀ ਸਰਪੰਚ ਉਮੀਦਵਾਰ ਦੇ ਘਰ 'ਤੇ ਚੱਲੀਆਂ ਗੋਲੀਆਂ - Shot fired in Mundi Jamal - SHOT FIRED IN MUNDI JAMAL

ਜ਼ਿਲ੍ਹਾ ਮੋਗਾ ਦੇ ਹਲਕਾ ਧਰਮਕੋਟ ਦੇ ਪਿੰਡ ਮੁੰਡੀ ਜਮਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਤੇ ਸਰਪੰਚੀ ਦੀ ਚੋਣ ਲੜ ਰਹੇ ਉਮੀਦਵਾਰ ਦੇ ਘਰ 'ਤੇ ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਸ਼ਿਕਾਇਤ ਮਿਲਣ 'ਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਕਾਲੀ ਸਰਪੰਚ ਉਮੀਦਵਾਰ ਦੇ ਘਰ ਚੱਲੀ ਗੋਲੀ
ਅਕਾਲੀ ਸਰਪੰਚ ਉਮੀਦਵਾਰ ਦੇ ਘਰ ਚੱਲੀ ਗੋਲੀ (ETV BHARAT)
author img

By ETV Bharat Punjabi Team

Published : Sep 28, 2024, 10:55 PM IST

ਮੋਗਾ: ਜਿੱਥੇ ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਨੇ ਤਾਂ ਇਹਨਾਂ ਚੋਣਾਂ ਨੂੰ ਲੈ ਕੇ ਸਰਪੰਚ ਤੇ ਪੰਚ ਦੇ ਦਾਅਵੇਦਾਰਾਂ ਵੱਲੋਂ ਪਿੰਡਾਂ ਵਿੱਚ ਮੀਟਿੰਗਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਈ ਪਿੰਡਾਂ ਵਿੱਚ ਤਾਂ ਸਰਬ ਸੰਮਤੀ ਨਾਲ ਪੰਚਾਇਤਾਂ ਵੀ ਚੁਣੀਆਂ ਗਈਆਂ ਹਨ ਪਰ ਦੂਸਰੇ ਪਾਸੇ ਕਈ ਪਿੰਡਾਂ 'ਚ ਚੋਣਾਂ ਨੂੰ ਲੈਕੇ ਸਥਿਤੀ ਤਣਾਅਪੂਰਨ ਦੇਖਣ ਨੂੰ ਮਿਲ ਰਹੀ ਹੈ। ਇਸ ਵਿਚਾਲੇ ਮੋਗਾ ਦੇ ਹਲਕਾ ਧਰਮਕੋਟ 'ਚ ਸਰਪੰਚੀ ਦੇ ਉਮੀਦਵਾਰ ਦੇ ਘਰ 'ਤੇ ਫਾਈਰਿੰਗ ਹੋਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ।

ਅਕਾਲੀ ਸਰਪੰਚ ਉਮੀਦਵਾਰ ਦੇ ਘਰ ਚੱਲੀ ਗੋਲੀ (ETV BHARAT)

ਸਰਪੰਚ ਉਮੀਦਵਾਰ ਦੇ ਘਰ 'ਤੇ ਚੱਲੀਆਂ ਗੋਲੀਆਂ

ਦਰਅਸਲ ਧਰਮਕੋਟ ਦੇ ਪਿੰਡ ਮੁੰਡੀ ਜਮਾਲ 'ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਸਰਪੰਚੀ ਦੇ ਉਮੀਦਵਾਰ ਗੁਰਭੇਜ ਸਿੰਘ ਦੇ ਘਰ ਦੇਰ ਰਾਤ ਅਣਪਛਾਤੇ ਮੋਟਰਸਾਇਕਲ ਸਵਾਰ ਤਿੰਨ ਅਣਪਛਾਤੇ ਹਥਿਆਰਬੰਦ ਵਿਆਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ। ਇਸ ਮੌਕੇ 'ਤੇ ਗੁਰਭੇਜ ਸਿੰਘ ਦੇ ਚਾਚਾ ਸਾਬਕਾ ਸਰਪੰਚ ਤਰਸੇਮ ਸਿੰਘ ਨੇ ਕਿਹਾ ਕਿ ਸਾਨੂੰ ਸਮੁੱਚੇ ਨਗਰ ਦਾ ਪੂਰਾ ਸਹਿਯੋਗ ਹੈ, ਪਰ ਦੇਰ ਰਾਤ ਸਾਡੇ ਘਰ ਅਣਪਛਾਤੇ ਵਿਅਕਤੀਆਂ ਵੱਲੋਂ 5 ਤੋਂ 6 ਫਾਇਰ ਕੀਤੇ ਗਏ ਹਨ। ਉਹਨਾਂ ਕਿਹਾ ਕਿ ਜਦੋਂ ਅਸੀਂ ਬਾਹਰ ਨਿਕਲੇ ਤਾਂ ਮੋਟਰਸਾਈਕਲਾਂ 'ਤੇ ਆਏ ਨੌਜਵਾਨ ਭੱਜਣ ਵਿੱਚ ਸਫ਼ਲ ਹੋ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਹਾਰ ਨੂੰ ਦੇਖਦਿਆਂ ਇਹ ਸਭ ਕੁਝ ਸੱਤਾਧਾਰੀ ਪਾਰਟੀ ਵੱਲੋਂ ਕਰਵਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਅਸੀਂ ਧਰਮਕੋਟ ਦੇ ਡੀਐਸਪੀ ਰਮਨ ਕੁਮਾਰ ਅਤੇ ਥਾਣਾ ਫਤਿਹਗੜ੍ਹ ਦੇ ਮੁੱਖ ਅਫਸਰ ਦੇ ਮਸਲਾ ਧਿਆਨ 'ਚ ਲਿਆਂਦਾ ਹੈ। ਜਿਨ੍ਹਾਂ ਵਲੋ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਡੀਐਸਪੀ ਧਰਮਕੋਟ ਨੇ ਸਾਨੂੰ ਭਰੋਸਾ ਦਿਵਾਇਆ ਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ।

ਸੱਤਾਧਾਰੀ ਪਾਰਟੀ 'ਤੇ ਲੱਗੇ ਇਲਜ਼ਾਮ

ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਾਜਵਿੰਦਰ ਸਿੰਘ ਧਰਮਕੋਟ ਨੇ ਵਰਕਰਾਂ ਨੂੰ ਭਰੋਸਾ ਦਿੱਤਾ ਕਿ ਅਕਾਲੀ ਦਲ ਪਾਰਟੀ ਉਹਨਾਂ ਦੇ ਨਾਲ ਪੂਰੀ ਤਰ੍ਹਾਂ ਚਟਾਨ ਵਾਂਗ ਖੜੀ ਹੈ। ਇਸ ਮੌਕੇ 'ਤੇ ਉਹਨਾਂ ਕਿਹਾ ਕਿ ਆਪਣੀ ਹਾਰ ਨੂੰ ਦੇਖਦਿਆਂ ਸੱਤਾਧਾਰੀ ਪਾਰਟੀ ਵੱਲੋਂ ਸਰਪੰਚੀ ਦੀ ਜਿੱਤ ਵੱਲ ਵੱਧਦੇ ਉਮੀਦਵਾਰਾਂ ਨੂੰ ਜਾਣ ਬੁੱਝ ਕੇ ਖ਼ਰਾਬ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਚੋਣ ਕਮਿਸ਼ਨਰ ਵੱਲੋਂ ਭਾਈਚਾਰਕ ਸਾਂਝ ਨਾਲ ਚੋਣਾਂ ਕਰਾਉਣ ਦੇ ਦਾਅਵੇ ਅਤੇ ਵਾਅਦੇ ਜ਼ਮੀਨੀ ਪੱਧਰ 'ਤੇ ਖੋਖਲੇ ਸਾਬਤ ਹੋ ਰਹੇ ਹਨ, ਜਿਸ ਦੀ ਮਿਸਾਲ ਅੱਜ ਦੇਖਣ ਨੂੰ ਮਿਲੀ ਹੈ। ਇਸ ਮੌਕੇ ਉਹਨਾਂ ਐਸਐਸਪੀ ਮੋਗਾ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ।

ਪੁਲਿਸ ਵਲੋਂ ਜਾਂਚ ਕੀਤੀ ਗਈ ਸ਼ੁਰੂ

ਉਧਰ ਇਸ ਸੰਬੰਧੀ ਡੀਐਸਪੀ ਧਰਮਕੋਟ ਰਮਨ ਕੁਮਾਰ ਨੇ ਕਿਹਾ ਕਿ ਸਾਨੂੰ ਪਿੰਡ ਮੁੰਡੀ ਜਮਾਲ ਦੇ ਰਹਿਣ ਵਾਲੇ ਗੁਰਭੇਜ ਸਿੰਘ ਅਤੇ ਤਰਸੇਮ ਸਿੰਘ ਵੱਲੋਂ ਸ਼ਿਕਾਇਤ ਮਿਲੀ ਸੀ ਕਿ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਉਹਨਾਂ ਦੇ ਘਰ 'ਤੇ ਫਾਇਰਿੰਗ ਕੀਤੀ ਗਈ ਹੈ। ਉਹਨਾਂ ਕਿਹਾ ਕਿ ਅਸੀਂ ਪੀੜਤ ਪਰਿਵਾਰ ਦੇ ਘਰ ਜਾ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਚਾਰ ਤੋਂ ਪੰਜ ਫਾਇਰ ਕੀਤੇ ਗਏ ਹਨ। ਉਹਨਾਂ ਕਿਹਾ ਕਿ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀਆਂ ਦੀ ਭਾਲ ਲਈ ਟੀਮਾਂ ਗਠਨ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਅਸੀਂ ਪਰਿਵਾਰ ਨੂੰ ਯਕੀਨ ਦਵਾਉਣੇ ਹਾਂ ਕਿ ਉਹਨਾਂ ਨੂੰ ਪੂਰਾ ਇਨਸਾਫ ਦਿੱਤਾ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.