ETV Bharat / state

ਦੋ ਧਿਰਾਂ ਵਿਚਕਾਰ ਹੋ ਗਿਆ ਝਗੜਾ, ਇੱਕ ਦੂਜੇ 'ਤੇ ਚਲਾ ਦਿੱਤੀਆਂ ਗੋਲੀਆਂ, ਦੇਖੋ ਅੱਗੇ ਕੀ ਹੋਇਆ... - FIRING IN LUDHIANA

ਲੁਧਿਆਣਾ ਵਿਖੇ ਦੇਰ ਰਾਤ ਦੋ ਪਰਿਵਾਰਾਂ ਵਿਚਕਾਰ ਝਗੜੇ ਤੋਂ ਬਾਅਦ ਇੱਕ ਦੂਜੇ 'ਤੇ ਚਲਾਈਆਂ ਗੋਲੀਆਂ।

SHOTS FIRED AT LUDHIANA
ਦੋ ਧਿਰਾਂ ਵਿਚਕਾਰ ਚੱਲੀਆਂ ਗੋਲੀਆਂ (ETV Bharat (ਲੁਧਿਆਣਾ, ਪੱਤਰਕਾਰ))
author img

By ETV Bharat Punjabi Team

Published : Dec 1, 2024, 7:40 PM IST

Updated : Dec 1, 2024, 9:57 PM IST

ਲੁਧਿਆਣਾ : ਪੰਜਾਬ ਵਿਚ ਆਏ ਦਿਨ ਚੋਰੀ, ਲੁੱਟਾਂ ਖੋਹਾਂ ਅਤੇ ਫਾਇਰਿੰਗ ਹੋਣ ਦੀਆਂ ਖਬਰਾਂ ਸਾਹਮਣੇ ਆਉਦੀਆਂ ਹਨ। ਪੰਜਾਬ ਪੁਲਿਸ ਵੱਲੋਂ ਵੀ ਇਨਾਂ ਵਾਰਦਾਤਾਂ ਨੂੰ ਠੱਲ ਪਾਉਣ ਦੇ ਪੂਰੇ ਯਤਨ ਕੀਤੇ ਜਾ ਰਹੇ ਹਨ। ਉੱਥੇ ਹੀ ਲੁਧਿਆਣਾ ਦੇ ਢੰਡਾਰੀ ਖੁਰਦ ਇਲਾਕੇ 'ਚ ਸ਼ਨੀਵਾਰ ਦੇਰ ਰਾਤ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ ਹੈ। ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਨੇ ਇੱਕ ਦੂਜੇ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲੇ 'ਚ ਕੁੱਲ 4 ਲੋਕ ਜ਼ਖਮੀ ਹੋ ਗਏ, ਜਿੰਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਮਾਮਲੇ ਦੀ ਸੂਚਨਾ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੂੰ ਦਿੱਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਦੋ ਧਿਰਾਂ ਵਿਚਕਾਰ ਚੱਲੀਆਂ ਗੋਲੀਆਂ (ETV Bharat (ਲੁਧਿਆਣਾ, ਪੱਤਰਕਾਰ))

ਪੱਟ ਵਿੱਚ ਜਾ ਲੱਗੀ ਗੋਲੀ

ਦੱਸ ਦੇਈਏ ਕਿ ਸਿਵਲ ਹਸਪਤਾਲ ਪਹੁੰਚੇ ਜ਼ਖਮੀ ਵਿਅਕਤੀ ਦੀ ਪਛਾਣ ਮੋਹਿਤ ਕੁਮਾਰ ਵਜੋਂ ਹੋਈ ਹੈ। ਮੋਹਿਤ ਢੰਡਾਰੀ ਖੁਰਦ ਇਲਾਕੇ ਦੇ ਇੱਕ ਸਰਕਾਰੀ ਸਕੂਲ ਦਾ 11ਵੀਂ ਜਮਾਤ ਦਾ ਵਿਦਿਆਰਥੀ ਹੈ। ਉਹ ਗਲੀ ਵਿੱਚ ਖੜ੍ਹਾ ਲੜਾਈ ਦੇਖ ਰਿਹਾ ਸੀ। ਜਿਸ ਦੌਰਾਨ ਇੱਕ ਗੋਲੀ ਉਸ ਦੇ ਪੱਟ ਵਿੱਚ ਜਾ ਲੱਗੀ ਹੈ। ਜਿਸ ਨੂੰ ਇਲਾਕੇ ਦੇ ਲੋਕਾਂ ਨੇ ਸਿਵਲ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ।

ਦੋਵਾਂ ਧਿਰਾਂ ਵੱਲੋਂ ਇੱਕ ਦੂਜੇ ਉੱਤੇ ਚਲਾਈਆਂ ਗਈਆਂ ਗੋਲੀਆਂ

ਹਸਪਤਾਲ ਵਿੱਚ ਪਹੁੰਚੇ ਲੋਕਾਂ ਨੇ ਦੱਸਿਆ ਕਿ ਲੜਾਈ ਦਾ ਮੁੱਖ ਕਾਰਨ ਇੱਕ ਧਿਰ ਵੱਲੋਂ ਆਪਣੇ ਕਿਰਾਏਦਾਰਾਂ ਦੀ ਕੁੱਟਮਾਰ ਕਰਕੇ ਉਨ੍ਹਾਂ ਨੂੰ ਘਰੋਂ ਬਾਹਰ ਕੱਢ ਦੇਣਾ ਸੀ। ਇਸੇ ਇਲਾਕੇ ਦੇ ਦੋ ਘਰਾਂ ਵਿੱਚ ਰਹਿੰਦੇ ਲੋਕਾਂ ਵਿੱਚ ਇਸ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਜਿਸ ਕਾਰਨ ਦੇਰ ਰਾਤ ਦੋਵਾਂ ਘਰਾਂ ਦੇ ਲੋਕਾਂ ਨੇ ਇੱਕ ਦੂਜੇ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਦੇ ਸੀਨੀਅਰ ਅਫ਼ਸਰ ਨੇ ਕਿਹਾ ਕਿ 2 ਧਿਰਾਂ 'ਚ ਆਪਸ ਦੇ ਵਿੱਚ ਲੜਾਈ ਹੋਈ ਹੈ ਅਤੇ ਦੋਵਾਂ ਧਿਰਾਂ ਵੱਲੋਂ ਇੱਕ ਦੂਜੇ 'ਤੇ ਗੋਲੀਆਂ ਚਲਾਈਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਇੱਕ ਧਿਰ ਦੇ ਤਿੰਨ ਵਿਅਕਤੀ ਜ਼ਖਮੀ ਹੋਏ ਹਨ ਜਦੋਂ ਕਿ ਇੱਕ ਧਿਰ ਤੋਂ ਇੱਕ ਵਿਅਕਤੀ ਜ਼ਖਮੀ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੀ ਕੋਈ ਫੋਨ ਤੇ ਆਪਸੀ ਰੰਜਿਸ਼ ਤੋਂ ਬਾਅਦ ਝਗੜਾ ਹੋਇਆ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਾਨੂੰਨ ਮੁਤਾਬਿਕ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

Last Updated : Dec 1, 2024, 9:57 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.