ਅੰਮ੍ਰਿਤਸਰ: ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਦੇ ਅਧੀਨ ਆਉਂਦੇ ਪਿੰਡ ਦੋਲੇ ਨੰਗਲ ਵਿੱਚ ਪਿਛਲੇ ਦਿਨੀਂ ਦੇਰ ਰਾਤ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਇਸ ਸੰਬੰਧੀ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਸਾਡੇ ਘਰ ਪਹਿਲਾਂ ਵੀ ਦੋ ਤਿੰਨ ਵਾਰ ਹਮਲਾ ਹੋ ਚੁੱਕਾ ਹੈ, ਪਿਛਲੇ ਦਿਨੀਂ ਵੀ ਦੇਰ ਰਾਤ ਚਾਰ ਦੇ ਕਰੀਬ ਸਾਡੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਹਨ, ਇਸ ਮੌਕੇ ਪੀੜਤ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੇ ਦਿਨੀਂ ਸਾਡੇ ਘਰ ਦੇ ਬਾਹਰ ਦੇਰ ਰਾਤ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ।
ਪਰਿਵਾਰ ਦਾ ਕਹਿਣਾ ਹੈ ਕਿ ਪਹਿਲਾਂ ਵੀ ਸਾਡੇ ਘਰ ਦੇ ਉੱਤੇ ਤਿੰਨ ਵਾਰ ਹਮਲਾ ਕੀਤਾ ਗਿਆ ਹੈ। ਸਾਡੀ ਕੋਈ ਵੀ ਕਿਸੇ ਨਾਲ ਪੁਰਾਣੀ ਰੰਜਿਸ਼ ਨਹੀਂ ਹੈ, ਪਰ ਉਹ ਰੰਜਿਸ਼ ਰੱਖਦੇ ਹਨ।
ਆਪਣੀ ਗੱਲਬਾਤ ਜਾਰੀ ਰੱਖਦੇ ਹੋਏ ਪੀੜਿਤ ਪਰਿਵਾਰ ਨੇ ਅੱਗੇ ਕਿਹਾ ਕਿ ਬਿਜਲੀ ਜਾਣ ਕਰਕੇ ਸੀਸੀਟੀਵੀ ਕੈਮਰੇ ਬੰਦ ਸਨ, ਜਿਸ ਦੇ ਵਿੱਚ ਰਿਕਾਰਡਿੰਗ ਨਹੀਂ ਹੋ ਸਕੀ। ਅਸੀਂ ਅਗਲੇ ਦਿਨ ਸਵੇਰੇ ਇਹਦੀ ਸੂਚਨਾ ਪੁਲਿਸ ਅਧਿਕਾਰੀਆਂ ਨੂੰ ਦਿੱਤੀ।
ਉਨ੍ਹਾਂ ਕਿਹਾ ਕਿ ਪਰਿਵਾਰ ਪੂਰਾ ਡਰਿਆ ਹੋਇਆ ਸੀ, ਜਿਸ ਦੇ ਚੱਲਦੇ ਸਾਨੂੰ ਕੁਝ ਸਮਝ ਨਹੀਂ ਆਈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰਦੇ ਹਾਂ।
- ਕਿਰਪਾਨ ਕਾਰਨ ਜਹਾਜ਼ ਨਹੀਂ ਚੜ੍ਹਨ ਦਿੱਤੇ ਕਿਸਾਨ, ਟਿਕਟਾਂ ਕੀਤੀਆਂ ਕੈਂਸਲ, ਦੇਖੋ ਕਿਸਾਨਾਂ ਨੇ ਕੀ ਲਿਆ ਐਕਸ਼ਨ - SKM Kisan Union
- "ਭਾਜਪਾ ਕੰਗਨਾ ਦੇ ਬੋਲਣ 'ਤੇ ਲਗਾਮ ਲਗਾਏ .." ਭਾਜਪਾ ਐਮਪੀ ਕੰਗਨਾ ਦੇ ਬਿਆਨ ਨੇ ਮਚਾਈ ਤਰਥੱਲੀ, ਵਿਰੋਧੀਆਂ ਨੇ ਘੇਰੀ ਭਾਜਪਾ - Political Reaction On Kangana
- ਪ੍ਰਦੂਸ਼ਣ ਕੰਟਰੋਲ ਬੋਰਡ ਦੇ ਫੈਸਲੇ ਤੋਂ ਬਾਅਦ ਸੈਲੂਨ ਮਾਲਕਾਂ ਦੇ ਉੱਡੇ ਰੰਗ, ਕਿਹਾ ਅਸੀਂ ਪਹਿਲਾਂ ਹੀ.... - Breaking news
ਉਥੇ ਹੀ ਥਾਣਾ ਬਿਆਸ ਦੇ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਇਹ ਬਾਬਾ ਬਕਾਲਾ ਦੇ ਪਿੰਡ ਦੋਲੇ ਨੰਗਲ ਦਾ ਮਾਮਲਾ ਹੈ, ਮਨਿੰਦਰ ਸਿੰਘ ਵੱਲੋਂ ਸਾਨੂੰ ਸ਼ਿਕਾਇਤ ਆਈ ਸੀ ਕਿ ਉਸਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਹਨ। ਅਸੀਂ ਜਾਂਚ ਕਰ ਰਹੇ ਹਾਂ। ਇਹ ਮਾਮਲਾ ਆਪਸੀ ਪੁਰਾਣੀ ਰੰਜਿਸ਼ ਦਾ ਹੈ, ਜ਼ਮੀਨ ਨੂੰ ਲੈ ਕੇ ਕਾਫੀ ਸਮੇਂ ਤੋਂ ਇਨ੍ਹਾਂ ਦਾ ਝਗੜਾ ਚੱਲ ਰਿਹਾ ਹੈ। ਪਰ ਉਹਨਾਂ ਕਿਹਾ ਕਿ ਇਹ ਮਾਮਲਾ ਸ਼ੱਕ ਦੇ ਘੇਰੇ ਦੇ ਵਿੱਚ ਹੈ, ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।