ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਤੇ 2007 ਤੋਂ ਲੈ ਕੇ 2017 ਤੱਕ ਹੋਈਆਂ ਬੇਅਦਬੀਆਂ ਤੋਂ ਬਾਅਦ ਆਪਣਾ ਸਪਸ਼ਟੀਕਰਨ ਦੇਣ ਦੀ ਲਗਾਤਾਰ ਹੀ ਕਵਾਇਤ ਜਾਰੀ ਹੈ। ਜਿਸ ਦੇ ਤਹਿਤ ਬੀਤੇ ਕੁਝ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੱਦਾਵਰ ਨੇਤਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ 'ਤੇ ਸਨਮੁੱਖ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦਿੰਦੇ ਹੋਏ ਨਜ਼ਰ ਆ ਰਹੇ ਹਨ, ਉਥੇ ਹੀ ਜੇਕਰ ਗੱਲ ਕੀਤੀ ਜਾਵੇ ਬੀਤੇ ਦਿਨਾਂ ਦੀ ਤਾਂ ਬੀਤੇ ਦਿਨੇ ਬੀਬੀ ਜਗੀਰ ਕੌਰ ਸਿਕੰਦਰ ਸਿੰਘ ਮਲੂਕਾ ਦੇ ਨਾਲ ਨਾਲ ਉਸ ਵੇਲੇ ਦੇ ਮੰਤਰੀ ਸ੍ਰੀ ਅਕਾਲ ਤਖਤ ਸਾਹਿਬ ਤੇ ਆਪਣਾ ਸਪੱਸ਼ਟੀਕਰਨ ਦਿੰਦੇ ਹੋਏ ਨਜ਼ਰ ਆ ਰਹੇ ਹਨ, ਉਥੇ ਹੀ ਅੱਜ ਜਾਣਕਾਰੀ 30 ਅਗਸਤ ਨੂੰ ਜਥੇਦਾਰ ਵੱਲੋਂ ਜਿਹੜਾ ਅਕਾਲੀ ਦਲ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ 15 ਦਿਨਾਂ ਦੇ ਅੰਦਰ ਸਪਸ਼ਟੀਕਰਨ ਦੇਣ ਦੇ ਲਈ ਕਿਹਾ ਗਿਆ ਸੀ ਉਸਨੂੰ ਲੈ ਕੇ ਅਕਾਲੀ ਦਲ ਦੇ ਸਾਬਕਾ ਮੰਤਰੀ ਅਤੇ ਬਾਕੀ ਧੜੇ ਦੇ ਮੰਤਰੀ ਤੇ ਵਿਧਾਇਕ ਵੀ ਅਕਾਲ ਤਖਤ ਸਾਹਿਬ ਤੇ ਸਪੱਸ਼ਟੀਕਰਨ ਦੇ ਲਈ ਪਹੁੰਚ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਲੋਕ ਤਨਖਾਈਆ ਘੋਸ਼ਿਤ ਕੀਤੇ ਜਾਣ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ 'ਤੇ ਉਸ ਵੇਲੇ ਦੇ ਕਈ ਅਕਾਲੀ ਨੇਤਾਵਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ 2007 ਤੋਂ ਲੈ ਕੇ 2017 ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਆਪਣਾ ਸਪਸ਼ਟੀਕਰਨ ਦੇਣ ਦੀ ਗੱਲ ਕੀਤੀ ਗਈ ਸੀ। ਜਿਸ ਨੂੰ ਲੈ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਆਪਣਾ ਸਪੱਸ਼ਟੀਕਰਨ ਦਿੰਦੇ ਹੋਏ ਨਜ਼ਰ ਆ ਰਿਹਾ ਹਨ।
ਇਸੇ ਲੜੀ ਦੇ ਤਹਿਤ ਅੱਜ ਅਤੇ ਆਦੇਸ਼ ਪ੍ਰਤਾਪ ਸਿੰਘ ਕੈਰੋ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਵੱਡਾ ਕੱਦ ਰੱਖਦੇ ਹਨ। ਉਹਨਾਂ ਵੱਲੋਂ ਵੀ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਆਪਣਾ ਸਪਸ਼ਟੀਕਰਨ ਦਿੱਤਾ ਗਿਆ ਹੈ। ਦੱਸ ਦਈਏ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋ ਵੱਲੋਂ ਵੀ ਸਾਫ ਤੌਰ ਤੇ ਕਿਹਾ ਗਿਆ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਉਹਨਾਂ ਵੱਲੋਂ ਆਪਣਾ ਸਪਸ਼ਟੀਕਰਨ ਦੇ ਦਿੱਤਾ ਗਿਆ ਹੈ। ਉਲੇਖਯੋਗ ਹੈ ਕਿ ਕੈਰੋ ਵੱਲੋਂ ਕਿਸੇ ਵੀ ਮੀਡੀਆ ਦੇ ਨਾਲ ਗੱਲਬਾਤ ਨਹੀਂ ਕੀਤੀ ਗਈ ਅਤੇ ਉਹਨਾਂ ਵੱਲੋਂ ਸਿਰ ਝੁਕਾ ਕੇ ਅਗਾਂ ਵੱਲ ਨੂੰ ਵਾਧਦੇ ਹੋਏ ਨੇ ਨਜ਼ਰ ਆਏ।
- ਮੰਦਭਾਗਾ ਹਾਦਸਾ: ਸੁਲਤਾਨਪੁਰ ਲੋਧੀ ਵਿਖੇ ਬਣ ਰਹੇ ਮੂਲ ਮੰਤਰ ਅਸਥਾਨ ਵਿਖੇ ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਪੇਂਟਰ ਦੀ ਦਰਦਨਾਕ ਮੌਤ -
- ਹਿਮਾਚਲ ਮਸਜਿਦ ਵਿਵਾਦ: ਹਿੰਦੂ ਸੰਗਠਨਾਂ ਨੇ ਤੋੜੇ ਬੈਰੀਕੇਡ; ਪੁਲਿਸ ਨੇ ਕੀਤਾ ਲਾਠੀਚਾਰਜ, ਪਥਰਾਅ 'ਚ ਪੁਲਿਸ ਮੁਲਾਜ਼ਮ ਜ਼ਖ਼ਮੀ
- ਮੋਗਾ ਵਿੱਚ ਨਸ਼ੇ ਨੂੰ ਖਤਮ ਕਰਨ ਲਈ ਸਰਕਾਰ ਦਾ ਉਪਰਾਲਾ, ਬੈਨ ਕੀਤੀਆ ਗਈਆਂ ਇਹ ਦਵਾਈਆਂ, ਜਾਣੋ ਇਸ ਬਾਰੇ ਕੀ ਕਹਿੰਦੇ ਨੇ ਡਾਕਟਰ
ਇੱਥੇ ਦੱਸਣਯੋਗ ਹੈ ਕੀ 30 ਤਰੀਕ ਤੋਂ ਲੈ ਕੇ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਬੇਅਦਬੀਆਂ ਦੇ ਦੌਰ ਦੇ ਦੌਰਾਨ ਮੰਤਰੀਆਂ ਸ੍ਰੀ ਅਕਾਲ ਤਖਤ ਸਾਹਿਬ 'ਤੇ ਆਪਣਾ ਸਪਸ਼ਟੀਕਰਨ ਦਿੰਦੇ ਹੋਏ ਨਜ਼ਰ ਆ ਰਹੇ ਹਨ ਅਤੇ ਹੁਣ ਕੁਝ ਦਿਨਾਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਉੱਤੇ ਇਸ ਸਪਸ਼ਟੀਕਰਣ ਨੂੰ ਲੈ ਕੇ ਇੱਕ ਅਹਿਮ ਮੀਟਿੰਗ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਧਾਰਮਿਕ ਸਜ਼ਾ ਜਾਂ ਸਮਾਜਿਕ ਸਜਾ ਸੁਣਾਈ ਜਾ ਸਕਦੀ ਹੈ। ਜਿਸ ਨੂੰ ਲੈ ਕੇ ਕਿਆਸ ਆਰਾਈਆਂ ਤੇਜ਼ ਹੋਣੀਆਂ ਸ਼ੁਰੂ ਹੋ ਚੁੱਕੀਆਂ ਹਨ, ਉਥੇ ਦੂਸਰੇ ਪਾਸੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਘੋਸ਼ਿਤ ਕੀਤੇ ਜਾਣ ਤੋਂ ਬਾਅਦ ਬਾਗੀ ਧੜੇ ਵੱਲੋਂ ਜਥੇਦਾਰ ਉੱਤੇ ਦਬਾਅ ਬਣਾਇਆ ਜਾ ਰਿਹਾ ਹੈ ਤਾਂ ਕਿ ਜੋ ਸੁਖਬੀਰ ਸਿੰਘ ਬਾਦਲ ਦੇ ਨਾਲ ਉਸ ਵੇਲੇ ਦੇ ਮੰਤਰੀਆਂ ਉੱਪਰ ਵੱਡੀ ਕਾਰਵਾਈ ਹੋ ਸਕੇ। ਹੁਣ ਵੇਖਣਾ ਹੋਵੇਗਾ ਕਿ ਜਥੇਦਾਰ ਵੱਲੋਂ ਕਿਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਂਦੀ ਹੈ।