ਅੰਮ੍ਰਿਤਸਰ: ਪਿਛਲੇ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਬੜੀ ਤੇਜ਼ੀ ਨਾਲ ਵਾਇਰਲ ਹੋਈ ਸੀ ਜਿਸ ਵਿੱਚ ਕਿ ਮੱਧ ਪ੍ਰਦੇਸ਼ ਦੇੇ ਇੱਕ ਵਿਅਕਤੀ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਸਵਾਂਗ ਰਚਾਇਆ ਗਿਆ ਸੀ। ਜਿਸ ਨੂੰ ਲੈ ਕੇ ਲਗਾਤਾਰ ਹੀ ਇਸ ਦਾ ਵਿਰੋਧ ਦੇਖਣ ਨੂੰ ਮਿਲਿਆ। ਉਥੇ ਹੀ ਇਸ ਪੂਰੇ ਮਾਮਲੇ ਖਿਲਾਫ ਖੜ੍ਹੀ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ ਦੇ ਆਗੂ ਮਧ ਪ੍ਰਦੇਸ਼ ਜਾ ਕੇ ਉਨ੍ਹਾਂ ਵਸਤਰਾਂ ਨੂੰ ਲੈਕੇ ਵਾਪਿਸ ਸ੍ਰੀ ਦਰਬਾਰ ਸਾਹਿਬ ਪਹੁੰਚੇ, ਜਿੱਥੇ ਸਿੱਖ ਆਗੂਆਂ ਨੇ ਕਿਹਾ ਕਿ ਇਹਨਾਂ ਵਸਤਰਾਂ ਨੂੰ ਅਤੇ ਸਾਰੀ ਸਮੱਗਰੀ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬਾਨਾਂ ਅੱਗੇ ਪੇਸ਼ ਕੀਤਾ ਜਾਵੇਗਾ ਅਤੇ ਕਾਰਵਾਈ ਦੀ ਅਪੀਲ ਕੀਤੀ ਜਾਵੇਗੀ।
ਸਵਾਂਗ ਰਚਣ ਵਾਲੀ 12 ਦੀ ਬੱਚੀ ਹਸਪਤਾਲ ਭਰਤੀ
ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜਥੇਬੰਦੀ ਤੋਂ ਸੱਤ ਸਿੰਘ ਮੱਧ ਪ੍ਰਦੇਸ਼ ਵਿੱਚ ਗਏ ਸਨ ਅਤੇ ਉੱਥੇ ਜਾ ਕੇ ਪਤਾ ਚੱਲਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਸਵਾਂਗ ਰਚਣ ਵਾਲਾ ਕੋਈ ਵਿਅਕਤੀ ਨਹੀਂ ਬਲਕਿ ਇੱਕ 12 ਸਾਲ ਦੀ ਇੱਕ ਲੜਕੀ ਹੈ, ਜੋ ਕਿ ਇਸ ਸਮੇਂ ਹਸਪਤਾਲ ਦੇ ਵਿੱਚ ਜੇਰੇ ਇਲਾਜ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੇ ਵਿੱਚੋਂ ਹੀ ਇੱਕ ਵਿਅਕਤੀ ਗੁਰਦੁਆਰੇ ਦੀ ਧਰਮਸ਼ਾਲਾ ਦਾ ਸੈਕਟਰੀ ਸੀ, ਜਿਸ ਦੀ ਹੁਣ ਮੌਤ ਹੋ ਚੁੱਕੀ ਹੈ ਅਤੇ ਜਦੋਂ ਜਥੇਬੰਦੀਆਂ ਦੇ ਆਗੂ ਉੱਥੇ ਪਹੁੰਚੇ, ਤਾਂ ਉਨ੍ਹਾਂ ਨੇ ਦੇਖਿਆ ਕਿ ਉਸ ਦਾ ਕਿਰਿਆਕ੍ਰਮ ਕੀਤਾ ਜਾ ਰਿਹਾ ਸੀ।
ਸਿੱਖ ਆਗੂਆਂ 'ਚ ਨਜ਼ਰ ਆਇਆ ਰੋਸ
ਦੱਸ ਦਈਏ ਕਿ ਇਸ ਮੌਕੇ ਸਿੱਖ ਆਗੂਆਂ 'ਚ ਕਾਫੀ ਰੋਸ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਕਿਹਾ ਕਿ ਜੇਕਰ ਇਸ ਸਵਾਂਗ ਨੂੰ ਰਚਣ ਵਾਲੀ ਲੜਕੀ ਨਾ ਹੁੰਦੀ ਤਾਂ ਇਸ ਪਾਪ ਦੇ ਲਈ ਉਕਤ ਵਿਅਕਤੀ ਦਾ ਸੌਧਾ ਲਾ ਦਿੱਤਾ ਜਾਂਦਾ। ਉਹ ਗੁਰੂ ਨਾਨਕ ਸਾਹਿਬ ਦਾ ਸਵਾਂਗ ਰਚਣ ਵਾਲਾ ਪਹਿਰਾਵਾ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ 'ਤੇ ਪਹੁੰਚੇ। ਅਸੀਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅੱਗੇ ਵੀ ਮੰਗ ਕਰਦੇ ਹਾਂ ਕਿ ਗੁਰੂ ਨਾਨਕ ਸਾਹਿਬ ਦਾ ਸਵਾਂਗ ਰਚਣ ਵਾਲੀ ਲੜਕੀ ਨੂੰ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਦੇ ਲਈ ਬੁਲਾਇਆ ਜਾਵੇ।
ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਵਾਉਣ 'ਚ ਅਸਫਲ ਰਹੇ ਸੀਐਮ ਮਾਨ, ਭਾਜਪਾ ਆਗੂ ਨੇ ਸਾਧੇ ਨਿਸ਼ਾਨੇ
ਮੁਲਜ਼ਮਾਂ ਖਿਲਾਫ ਕਾਰਵਾਈ ਦੀ ਮੰਗ
ਮੁਲਜ਼ਮਾਂ ਕਿਹਾ ਕਿ ਜੇਕਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜਦੋਂ ਕਹਿਣਗੇ ਉਹ ਉਸੇ ਸਮੇਂ ਹੀ ਗੁਰੂ ਨਾਨਕ ਸਾਹਿਬ ਦਾ ਸਵਾਂਗ ਰਚਣ ਵਾਲਾ ਪਹਿਰਾਵਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅੱਗੇ ਪੇਸ਼ ਕਰਨਗੇ। ਨਾਲ ਹੀ, ਸਖ਼ਤ ਤੋਂ ਸਖ਼ਤ ਸਜ਼ਾ ਦੀ ਮੰਗ ਵੀ ਕੀਤੀ ਜਾਵੇਗੀ, ਤਾਂ ਜੋ ਕੋਈ ਹੋਰ ਅਜਿਹੀ ਗਲਤੀ ਨਾ ਕਰ ਸਕੇ।