ਚੰਡੀਗੜ੍ਹ: ਪੰਜਾਬ ਦੇ ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਸਿਮਰਨਜੀਤ ਸਿੰਘ ਮਾਨ ਨੇ ਸੰਸਦ ਮੈਂਬਰ ਕੰਗਨਾ ਰਣੌਤ ਵਿਰੁੱਧ ਵਿਵਾਦਿਤ ਟਿੱਪਣੀ ਕੀਤੀ, ਜਿਸ ਨਾਲ ਸਿਆਸੀ ਹਲਕਿਆਂ ਵਿਚ ਹਲਚਲ ਮਚ ਗਈ ਹੈ। ਸਾਬਕਾ MP ਸਿਮਰਨਜੀਤ ਸਿੰਘ ਮਾਨ ਦਾ ਕੰਗਨਾ ਰਣੌਤ ‘ਤੇ ਵਿਵਾਦਤ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਨੂੰ ਰੇਪ ਦਾ ਕਾਫ਼ੀ ਤਜ਼ਰਬਾ ਹੈ।
ਸਿਮਰਨਜੀਤ ਸਿੰਘ ਮਾਨ ਨੇ ਕਿਹਾ, "ਤੁਸੀਂ ਕੰਗਣਾ ਰਣੌਤ ਨੂੰ ਪੁੱਛ ਸਕਦੇ ਹੋ ਕਿ ਬਲਾਤਕਾਰ ਕਿਵੇਂ ਹੁੰਦਾ ਹੈ ਤਾਂ ਕਿ ਲੋਕ ਸਮਝ ਸਕਣ ਕਿ ਬਲਾਤਕਾਰ ਕਿਵੇਂ ਹੁੰਦਾ ਹੈ। ਉਸ ਨੂੰ ਇਸ ਦਾ ਕਾਫੀ ਤਜ਼ਰਬਾ ਹੈ।" ਮਾਨ ਨੇ ਇਹ ਟਿੱਪਣੀ ਭਾਜਪਾ ਸੰਸਦ ਕੰਗਨਾ ਰਣੌਤ ਵੱਲੋਂ ਕਿਸਾਨਾਂ ਦੇ ਵਿਰੋਧ 'ਤੇ ਕੀਤੀਆਂ ਤਾਜ਼ਾ ਟਿੱਪਣੀਆਂ 'ਤੇ ਪ੍ਰਤੀਕਰਮ ਦਿੰਦਿਆਂ ਕੀਤੀ।
ਦੱਸ ਦਈਏ ਕਿ ਅੱਜ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਕਰਨਾਲ ਵਿਖੇ ਹਰਿਆਣਾ ਤੋਂ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ ਅਤੇ ਆਪਣੀ ਪਾਰਟੀ ਦੇ 5 ਉਮੀਦਵਾਰਾਂ ਦਾ ਐਲਾਨ ਕਰਨ ਪਹੁੰਚੇ ਸਨ।
ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਨੇ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਜੇਕਰ ਭਾਰਤ ਦੀ ਲੀਡਰਸ਼ਿਪ ਸਮਰੱਥਾ ਮਜ਼ਬੂਤ ਨਾ ਹੁੰਦੀ ਤਾਂ ਕਿਸਾਨਾਂ ਦਾ ਵਿਰੋਧ ਦੇਸ਼ ਵਿੱਚ ਬੰਗਲਾਦੇਸ਼ ਵਰਗੇ ਸੰਕਟ ਦਾ ਰੂਪ ਧਾਰਨ ਕਰ ਸਕਦਾ ਸੀ। ਕੰਗਨਾ ਰਣੌਤ ਨੇ ਇਹ ਵੀ ਦੋਸ਼ ਲਗਾਇਆ ਸੀ ਕਿ ਲਗਭਗ ਇੱਕ ਸਾਲ ਤੱਕ ਚੱਲੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ "ਲਾਸ਼ਾਂ ਲਟਕ ਰਹੀਆਂ ਸਨ" ਅਤੇ "ਬਲਾਤਕਾਰ" ਹੋ ਰਹੇ ਸਨ। ਉਨ੍ਹਾਂ ਨੇ ਚੀਨ ਅਤੇ ਅਮਰੀਕਾ 'ਤੇ 'ਸਾਜ਼ਿਸ਼' 'ਚ ਸ਼ਾਮਲ ਹੋਣ ਦਾ ਵੀ ਦੋਸ਼ ਲਗਾਇਆ।
ਗੁਆਂਢੀ ਦੇਸ਼ ਵਿੱਚ ਹਾਲ ਹੀ ਵਿੱਚ ਸਰਕਾਰੀ ਨੌਕਰੀਆਂ ਲਈ ਵਿਵਾਦਤ ਕੋਟਾ ਪ੍ਰਣਾਲੀ ਨੂੰ ਲੈ ਕੇ ਵਿਆਪਕ ਹਿੰਸਾ ਅਤੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਹੋਏ, ਜਿਸ ਵਿੱਚ 500 ਤੋਂ ਵੱਧ ਲੋਕ ਮਾਰੇ ਗਏ ਸਨ। ਇਹ ਹਿੰਸਾ ਸ਼ੇਖ ਹਸੀਨਾ ਸਰਕਾਰ ਦੇ ਪਤਨ ਨਾਲ ਖਤਮ ਹੋ ਗਈ।
ਕੰਗਨਾ ਰਣੌਤ ਦੇ ਬਿਆਨਾਂ ਦੀ ਵਿਰੋਧੀ ਧਿਰ ਵੱਲੋਂ ਸਖ਼ਤ ਆਲੋਚਨਾ ਕੀਤੀ ਗਈ, ਜਦਕਿ ਭਾਜਪਾ ਨੇ ਉਨ੍ਹਾਂ ਦੇ ਬਿਆਨਾਂ ਤੋਂ ਦੂਰੀ ਬਣਾਈ। ਭਾਜਪਾ ਨੇ ਕਿਹਾ ਕਿ ਕੰਗਨਾ ਰਣੌਤ ਨੂੰ ਪਾਰਟੀ ਨੀਤੀਗਤ ਮਾਮਲਿਆਂ 'ਤੇ ਟਿੱਪਣੀ ਕਰਨ ਦੀ ਇਜਾਜ਼ਤ ਜਾਂ ਅਧਿਕਾਰ ਨਹੀਂ ਹੈ।
- ਪੰਜਾਬ ਕੈਬਨਿਟ ਦੀ ਮੀਟਿੰਗ, ਪੰਜਾਬ ਪੰਚਾਇਤੀ ਨਿਯਮਾਂ ਵਿੱਚ ਅਹਿਮ ਸੋਧ, PCS ਦੇ 59 ਨਵੇਂ ਅਫਸਰਾਂ ਦੀ ਨਿਯੁਕਤੀ ਨੂੰ ਹਰੀ ਝੰਡੀ, ਜਾਣੋ ਹੋਰ ਅਹਿਮ ਫੈਸਲੇ - Punjab Cabinet Meeting
- ਦਿੱਲੀ ਕਟੜਾ ਹਾਈਵੇ 'ਤੇ ਲਟਕੀ ਤਲਵਾਰ ! ਜ਼ਮੀਨਾਂ ਨੂੰ ਲੈ ਕੇ ਕਿਸਾਨ ਤੇ ਕੇਂਦਰ ਸਰਕਾਰ ਆਮ੍ਹੋ-ਸਾਹਮਣੇ, ਵਿਧਾਇਕ ਵਲੋਂ ਕਿਸਾਨਾਂ ਦਾ ਸਮਰਥਨ ਤੇ ਚਿਤਾਵਨੀ ਵੀ ... - Delhi Katra Highway
- ਜ਼ਿਮਨੀ ਚੋਣ ਨੂੰ ਲੈ ਕੇ ਅਕਾਲੀ ਦਲ ਸਰਗਰਮ, ਬਰਨਾਲਾ 'ਚ ਸੀਨੀਅਰ ਆਗੂਆਂ ਨੇ ਕੀਤੀ ਮੀਟਿੰਗ - SAD meeting on By election
ਬੁੱਧਵਾਰ ਨੂੰ ਇੱਕ ਵਿਸ਼ੇਸ਼ ਇੰਟਰਵਿਊ ਵਿੱਚ, ਕੰਗਨਾ ਰਣੌਤ ਨੇ ਕਿਹਾ ਕਿ ਉਸ ਦੀਆਂ ਟਿੱਪਣੀਆਂ ਲਈ ਪਾਰਟੀ ਲੀਡਰਸ਼ਿਪ ਨੇ ਉਸ ਨੂੰ ਝਿੜਕਿਆ ਸੀ ਅਤੇ ਉਹ ਭਵਿੱਖ ਵਿੱਚ ਆਪਣੇ ਸ਼ਬਦਾਂ ਦੀ ਚੋਣ ਬਾਰੇ ਵਧੇਰੇ ਸਾਵਧਾਨ ਰਹੇਗੀ। ਉਸ ਨੇ ਕਿਹਾ, "ਮੈਨੂੰ ਪਾਰਟੀ ਲੀਡਰਸ਼ਿਪ ਨੇ ਤਾੜਨਾ ਕੀਤੀ ਸੀ ਅਤੇ ਇਹ ਮੇਰੇ ਵੱਲੋਂ ਠੀਕ ਹੈ। ਮੈਨੂੰ ਨਹੀਂ ਲੱਗਦਾ ਕਿ ਮੈਂ ਪਾਰਟੀ ਦੀ ਆਖਰੀ ਆਵਾਜ਼ ਹਾਂ। ਮੈਂ ਇੰਨੀ ਪਾਗਲ ਜਾਂ ਮੂਰਖ ਨਹੀਂ ਹਾਂ ਕਿ ਇਸ ਗੱਲ 'ਤੇ ਵਿਸ਼ਵਾਸ ਕਰ ਸਕਾਂ।"