ETV Bharat / state

ਸਿਮਰਨਜੀਤ ਮਾਨ ਦੀ ਪਾਰਟੀ ਨੇ ਬਰਨਾਲਾ ਜ਼ਿਮਨੀ ਚੋਣ ਲਈ ਖਿੱਚੀ ਤਿਆਰੀ - Simranjit Mann Barnala ByElection - SIMRANJIT MANN BARNALA BYELECTION

Simranjit Mann Barnala ByElection: ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਬਰਨਾਲਾ ਵਿਖੇ ਯੂਥ ਵਿੰਗ ਦੀਆਂ ਜ਼ਿਲ੍ਹੇ ਅਤੇ ਵਿਧਾਨ ਸਭਾ ਪੱਧਰ ਦੀਆਂ ਕਮੇਟੀਆਂ ਬਣਾਈਆਂ ਗਈਆਂ ਅਤੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਪਾਰਟੀ ਆਗੂਆਂ ਨੇ ਕਿਹਾ ਕਿ ਜਿਮਨੀ ਚੋਣ ਨੂੰ ਲੈ ਕੇ ਉਹਨਾਂ ਵਿੱਚ ਪੂਰਾ ਉਤਸਾਹ ਹੈ ਅਤੇ ਪਾਰਟੀ ਬਰਨਾਲਾ ਦੀ ਜ਼ਿਮਨੀ ਚੋਣ ਨੂੰ ਵੱਡੀ ਲੀਡ ਨਾਲ ਜਿੱਤੇਗੀ।

Simranjit Mann Barnala ByElection
Simranjit Mann Barnala ByElection (ETV Bharat)
author img

By ETV Bharat Punjabi Team

Published : Sep 7, 2024, 7:45 PM IST

Simranjit Mann Barnala ByElection (ETV Bharat)

ਬਰਨਾਲਾ: ਬਰਨਾਲਾ ਵਿਧਾਨ ਸਭਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਅਲੱਗ ਅਲੱਗ ਪਾਰਟੀਆਂ ਨੇ ਸਰਗਰਮੀਆਂ ਸ਼ੁਰੂ ਕਰ ਦਿਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਜਿਮਣੀ ਚੋਣ ਨੂੰ ਲੈ ਕੇ ਲਾਮਬੰਦੀ ਕਰ ਦਿੱਤੀ ਗਈ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਬਰਨਾਲਾ ਵਿਖੇ ਯੂਥ ਵਿੰਗ ਦੀਆਂ ਜ਼ਿਲ੍ਹੇ ਅਤੇ ਵਿਧਾਨ ਸਭਾ ਪੱਧਰ ਦੀਆਂ ਕਮੇਟੀਆਂ ਬਣਾਈਆਂ ਗਈਆਂ ਅਤੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਪਾਰਟੀ ਆਗੂਆਂ ਨੇ ਕਿਹਾ ਕਿ ਜਿਮਨੀ ਚੋਣ ਨੂੰ ਲੈ ਕੇ ਉਹਨਾਂ ਵਿੱਚ ਪੂਰਾ ਉਤਸਾਹ ਹੈ ਅਤੇ ਪਾਰਟੀ ਬਰਨਾਲਾ ਦੀ ਜ਼ਿਮਨੀ ਚੋਣ ਨੂੰ ਵੱਡੀ ਲੀਡ ਨਾਲ ਜਿੱਤੇਗੀ।

Simranjit Mann Barnala ByElection
Simranjit Mann Barnala ByElection (ETV Bharat)

ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਸੂਬਾ ਰੇਤ ਆਗੂ ਗੁਰਪ੍ਰੀਤ ਸਿੰਘ ਖੁੱਡੀ ਅਤੇ ਗੁਰਨੈਬ ਸਿੰਘ ਰਾਮਪੁਰਾ ਨੇ ਕਿਹਾ ਕਿ ਪੰਜਾਬ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਉਹਨਾਂ ਦੀ ਪਾਰਟੀ ਦੀ ਪੂਰੀ ਤਰ੍ਹਾਂ ਤਿਆਰੀ ਹੈ। ਬਰਨਾਲਾ ਦੀ ਜ਼ਿਮਨੀ ਚੋਣ ਵੀ ਪੂਰੇ ਜੋਸ਼ ਤੇ ਅਤੇ ਉਤਸ਼ਾਹ ਨਾਲ ਪਾਰਟੀ ਵੱਲੋਂ ਲੜੀ ਜਾਵੇਗੀ। ਉਹਨਾਂ ਕਿਹਾ ਕਿ ਪਾਰਟੀ ਵੱਲੋਂ ਨੌਜਵਾਨਾਂ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ, ਜਿਸ ਤਹਿਤ ਹਰੇਕ ਵਿਧਾਨ ਸਭਾ ਹਲਕੇ ਵਿੱਚ ਨੌਜਵਾਨਾਂ ਦੀਆਂ 21 ਮੈਂਬਰੀ ਕਮੇਟੀਆਂ ਬਣਾਈਆਂ ਗਈਆਂ ਹਨ। ਇਸੇ ਤਹਿਤ ਅੱਜ ਨੌਜਵਾਨਾਂ ਨੂੰ ਜ਼ਿਲ੍ਹੇ ਤੋਂ ਲੈ ਕੇ ਹਲਕਾ ਪੱਧਰ ਤੱਕ ਨਿਯੁਕਤੀ ਪੱਤਰ ਵੰਡੇ ਗਏ ਹਨ।

ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ

ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਅਜੇ ਤੱਕ ਢਾਈ ਸਾਲਾਂ ਦੇ ਰਾਜ ਦੌਰਾਨ ਸਰਕਾਰ ਨਸ਼ਿਆਂ ਉੱਪਰ ਕੋਈ ਵੀ ਕੰਟਰੋਲ ਨਹੀਂ ਕਰ ਸਕੀ। ਪੰਜਾਬ ਦੇ ਮੁੱਦੇ ਜਿਉਂਦੇ ਤਿਉਂ ਲਟਕ ਰਹੇ ਹਨ। ਜਿਸ ਲਈ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਉਹਨਾਂ ਦੀ ਪਾਰਟੀ ਲਗਾਤਾਰ ਆਵਾਜ਼ ਬੁਲੰਦ ਕਰ ਰਹੀ ਹੈ। ਉਹਨਾਂ ਕਿਹਾ ਕਿ ਇਕੱਲੀਆਂ ਜ਼ਿਮਨੀ ਚੋਣਾਂ ਹੀ ਨਹੀਂ, ਬਲਕਿ ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ, ਨਗਰ ਕੌਂਸਲ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਪਾਰਟੀ ਵੱਲੋਂ ਪੂਰੀ ਜੋਸ਼ ਨਾਲ ਲੜੀਆਂ ਜਾਣਗੀਆਂ। ਉਹਨਾਂ ਕਿਹਾ ਕਿ ਬਰਨਾਲਾ ਹਲਕੇ ਤੋਂ ਪਾਰਟੀ ਨੂੰ ਜਿੱਤ ਦੀ ਪੂਰੀ ਉਮੀਦ ਹੈ। ਪਹਿਲਾਂ ਵੀ ਬਰਨਾਲਾ ਦੇ ਲੋਕਾਂ ਨੇ ਸਿਮਰਨਜੀਤ ਸਿੰਘ ਮਾਨ ਨੂੰ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ਵੱਡੀ ਲੀਡ ਨਾਲ ਜਤਾਇਆ ਸੀ। ਹੁਣ ਵੀ ਉਹਨਾਂ ਨੂੰ ਜਿੱਤ ਦੀ ਪੂਰੀ ਉਮੀਦ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.