ਚੰਡੀਗੜ੍ਹ: ਕਰੀਬ ਡੇਢ ਸਾਲ ਪਹਿਲਾਂ ਅਚਾਨਕ ਭਾਰਤ ਦੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੱਕ ਰਾਸ਼ਟਰੀ ਚੈਨਲ ਨੂੰ ਦਿੱਤਾ ਗਿਆ ਇੰਟਰਵਿਊ ਵਾਇਰਲ ਹੋ ਗਿਆ। ਇਸ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪਿਆ, ਜਦਕਿ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਲਾਰੈਂਸ ਦਾ ਇੰਟਰਵਿਊ ਪੰਜਾਬ ਦੀ ਜੇਲ੍ਹ ਤੋਂ ਨਹੀਂ, ਸਗੋਂ ਉਸ ਦੀ ਪੁਰਾਣੀ ਜੇਲ੍ਹ ਤੋਂ ਸੀ।
ਹੁਣ 28 ਅਕਤੂਬਰ ਨੂੰ ਅਗਲੀ ਸੁਣਵਾਈ
ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਸ ਇੰਟਰਵਿਊ ਦੀ ਜਾਂਚ ਲਈ 10 ਮਹੀਨੇ ਪਹਿਲਾਂ ਐਸਆਈਟੀ ਦਾ ਗਠਨ ਕੀਤਾ ਸੀ, ਜਿਸ ਦੀ ਰਿਪੋਰਟ ਮੰਗਲਵਾਰ ਨੂੰ ਡੀਜੀਪੀ ਪ੍ਰਬੋਧ ਕੁਮਾਰ ਨੇ ਹਾਈ ਕੋਰਟ ਨੂੰ ਸੌਂਪੀ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 28 ਅਕਤੂਬਰ ਨੂੰ ਹੋਵੇਗੀ।
ਪੰਜਾਬ ਸਰਕਾਰ ਕਰੇਗੀ ਕਾਰਵਾਈ
ਦੱਸ ਦੇਈਏ ਕਿ ਇਸ ਮਾਮਲੇ ਵਿੱਚ 9 ਅਕਤੂਬਰ ਨੂੰ ਮੁਹਾਲੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਸੀ। ਮਾਮਲੇ ਦੀ ਜਾਂਚ ਤੋਂ ਬਾਅਦ ਐਸਆਈਟੀ ਮੁਖੀ ਪ੍ਰਬੋਧ ਕੁਮਾਰ ਨੇ ਕਿਹਾ ਕਿ ਜਾਂਚ ਰਿਪੋਰਟ ਹੁਣ ਪੰਜਾਬ ਸਰਕਾਰ ਨੂੰ ਦੇ ਦਿੱਤੀ ਗਈ ਹੈ। ਇਸ ਰਿਪੋਰਟ ਮੁਤਾਬਕ ਹੁਣ ਸਰਕਾਰ ਨੂੰ ਇਸ 'ਤੇ ਕਾਰਵਾਈ ਕਰਨੀ ਪਵੇਗੀ। ਇਸ 'ਤੇ ਪੰਜਾਬ ਸਰਕਾਰ ਨੇ ਕਿਹਾ ਕਿ ਦਸ ਦਿਨਾਂ ਦੇ ਅੰਦਰ-ਅੰਦਰ ਇਸ ਦੇ ਦੋਸ਼ੀਆਂ ਅਤੇ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਇਸ ਸਮੇਂ ਸਾਬਰਮਤੀ ਜੇਲ੍ਹ ਵਿੱਚ ਲਾਰੈਂਸ
ਜ਼ਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਵਾਇਰਲ ਹੋਣ ਤੋਂ ਬਾਅਦ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ ਸੀ, ਕਿਉਂਕਿ ਉਸ ਸਮੇਂ ਲਾਰੈਂਸ ਪੰਜਾਬ ਜੇਲ੍ਹ ਵਿੱਚ ਸੀ। ਫਿਲਹਾਲ ਲਾਰੈਂਸ ਨੂੰ ਸਾਬਰਮਤੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।