ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ ਤਾਮਿਲਨਾਡੂ ਦੇ ਤਿਰਚੁਰਾਪੱਲੀ ਅਤੇ ਪਾਂਡੀਚੇਰੀ ਵਿੱਚ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਦੇ ਮੁੱਦੇ ’ਤੇ ਕਰਵਾਈਆਂ ਮਹਾਂਪੰਚਾਇਤਾਂ ਵਿੱਚ ਸ਼ਾਮਲ ਹੋਣ ਜਾ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਅਤੇ ਸੁਖਦੇਵ ਸਿੰਘ ਭੋਜਰਾਜ ਨੂੰ ਜਹਾਜ਼ ਵਿੱਚ ਬੈਠਣ ਤੋਂ ਰੋਕ ਦਿੱਤਾ ਗਿਆ।
ਹੁਣ ਇਸ ਪੂਰੇ ਮਾਮਲੇ ਉਤੇ ਕਿਸਾਨ ਆਗੂਆਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਕਿਹਾ, 'ਸੁਰੱਖਿਆ ਕਰਮੀਆਂ ਵੱਲੋਂ ਕਿਰਪਾਨ ਨੂੰ ਮੁੱਦਾ ਬਣਾਇਆ ਗਿਆ ਅਤੇ ਕਿਸਾਨ ਆਗੂਆਂ ਨੂੰ ਹਵਾਈ ਜਹਾਜ਼ ਵਿੱਚ ਚੜ੍ਹਨ ਨਹੀਂ ਦਿੱਤਾ ਗਿਆ, ਜਦਕਿ ਅੱਜ ਤੋਂ ਪਹਿਲਾਂ ਵੀ ਕਈ ਵਾਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਅਤੇ ਸੁਖਦੇਵ ਸਿੰਘ ਭੋਜਰਾਜ ਕਿਰਪਾਨ ਨਾਲ ਹਵਾਈ ਸਫ਼ਰ ਕਰ ਚੁੱਕੇ ਹਨ। ਸੁਖਦੇਵ ਸਿੰਘ ਭੋਜਰਾਜ ਨੂੰ ਪਹਿਲਾਂ ਤਾਂ ਜਾਣ ਦੀ ਇਜ਼ਾਜਤ ਦੇ ਦਿੱਤੀ ਗਈ ਪਰ ਫਿਰ ਰੋਕ ਲਿਆ ਗਿਆ। ਕੇਂਦਰ ਸਰਕਾਰ ਦੇ ਹੁਕਮਾਂ ਅਨੁਸਾਰ ਸੁਰੱਖਿਆ ਕਰਮੀਆਂ ਨੇ ਕਿਰਪਾਨ ਨੂੰ ਹੀ ਮੁੱਦਾ ਬਣਾ ਲਿਆ ਹੈ।'
ਇਸ ਦੌਰਾਨ ਆਪਣੀ ਗੱਲਬਾਤ ਜਾਰੀ ਰੱਖਦੇ ਹੋਏ ਉਨ੍ਹਾਂ ਨੇ ਕਿਹਾ, 'ਅਸਲੀਅਤ ਇਹ ਹੈ ਕਿ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇ ਮੁੱਦੇ 'ਤੇ 13 ਫਰਵਰੀ ਤੋਂ ਦੱਖਣੀ ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਸਥਾਰ ਤੋਂ ਡਰੀ ਹੋਈ ਹੈ। ਪ੍ਰਸਾਸ਼ਨ ਇਸ ਲਈ ਤਾਨਾਸ਼ਾਹ ਵਾਂਗ ਕੰਮ ਕਰ ਰਿਹਾ ਹੈ, ਹਾਲ ਹੀ ਵਿੱਚ 15 ਅਗਸਤ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ ਤਾਮਿਲਨਾਡੂ ਦੇ 17 ਜ਼ਿਲ੍ਹਿਆਂ ਅਤੇ ਕਰਨਾਟਕ ਦੇ 15 ਜ਼ਿਲ੍ਹਿਆਂ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ ਅਤੇ ਵੱਡੀਆਂ ਮਹਾਂਪੰਚਾਇਤਾਂ ਵੀ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ।
- "ਭਾਜਪਾ ਕੰਗਨਾ ਦੇ ਬੋਲਣ 'ਤੇ ਲਗਾਮ ਲਗਾਏ .." ਭਾਜਪਾ ਐਮਪੀ ਕੰਗਨਾ ਦੇ ਬਿਆਨ ਨੇ ਮਚਾਈ ਤਰਥੱਲੀ, ਵਿਰੋਧੀਆਂ ਨੇ ਘੇਰੀ ਭਾਜਪਾ - Political Reaction On Kangana
- ਪ੍ਰਦੂਸ਼ਣ ਕੰਟਰੋਲ ਬੋਰਡ ਦੇ ਫੈਸਲੇ ਤੋਂ ਬਾਅਦ ਸੈਲੂਨ ਮਾਲਕਾਂ ਦੇ ਉੱਡੇ ਰੰਗ, ਕਿਹਾ ਅਸੀਂ ਪਹਿਲਾਂ ਹੀ.... - Breaking news
- ਅਸਲ ਜ਼ਿੰਦਗੀ 'ਚ ਵਾਪਰੀ ਫਿਲਮ ਦੀ ਕਹਾਣੀ, 19 ਸਾਲ ਬਾਅਦ ਆਖਰ ਜਪਾਨ ਤੋਂ ਪੰਜਾਬ ਆਏ ਪੁੱਤ ਨੇ ਲੱਭ ਲਿਆ ਪਿਓ ਤਾਂ ਭਰ ਆਈਆਂ ਅੱਖਾਂ ... - Father and son met after 19 years
ਕਿਸਾਨ ਆਗੂਆਂ ਨੇ ਅੱਗੇ ਕਿਹਾ, 'ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਦੇ ਮੁੱਦੇ 'ਤੇ ਸੜਕਾਂ ਤੋਂ ਲੈ ਕੇ ਸੰਸਦ ਤੱਕ ਉਠਾਈ ਜਾ ਰਹੀ ਆਵਾਜ਼ ਕਾਰਨ ਭਾਜਪਾ ਸਰਕਾਰ 'ਚ ਦਹਿਸ਼ਤ ਦਾ ਮਾਹੌਲ ਹੈ ਅਤੇ ਘਬਰਾਹਟ 'ਚ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੇ ਪਸਾਰ ਨੂੰ ਰੋਕਣ ਲਈ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ।'