ਮੋਗਾ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਦਫਤਰ ਵਿਖੇ ਪ੍ਰੈਸ ਕਾਨਫਰੰਸ ਹੋਈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਸਰਕਾਰ ਕਿਸਾਨੀ ਮੰਗਾਂ ਨੂੰ ਲੈ ਕੇ ਲਿਖਤੀ ਤੌਰ ਉੱਤੇ ਸਮਝੌਤਾ ਕਰਕੇ ਮੁੱਕਰ ਗਈ ਹੈ ਉਸ ਦੇ ਖਿਲਾਫ ਮੋਗਾ ਵਿੱਚ ਕਿਸਾਨ ਮਹਾਂ ਪੰਚਾਇਤ ਬੁਲਾਈ ਗਈ ਹੈ ਕਿਉਂਕਿ ਕੇਂਦਰ ਸਰਕਾਰ ਹਰੇਕ ਲਿਖਤੀ ਵਾਅਦੇ ਤੋਂ ਮੁੱਕਰ ਰਹੀ ਹੈ।
ਮਹਾਂ ਪੰਚਾਇਤ ਕਰਨ ਜਾ ਰਹੇ ਕਿਸਾਨਾਂ ਨੇ ਬਣਾਈ ਕਮੇਟੀ
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਰੱਦ ਕੀਤੇ ਕਾਲੇ ਕਿਸਾਨੀ ਕਾਨੂੰਨਾਂ ਲਈ ਨਵਾਂ ਖਰੜਾ ਬਣਾ ਕੇ ਵੱਖ-ਵੱਖ ਸਰਕਾਰਾਂ ਨੂੰ ਭੇਜਿਆ ਹੈ ਜੋ ਕਿ ਸੰਯੁਕਤ ਕਿਸਾਨ ਮੋਰਚਾ ਭਾਰਤ ਨੂੰ ਬਿਲਕੁਲ ਮਨਜ਼ੂਰ ਨਹੀਂ ਹੈ। ਖੋਸ ਖਰੜੇ ਨੂੰ ਮੁੱਢ ਤੋਂ ਰੱਦ ਕਰਦੇ ਹਾਂ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਇਸ ਉੱਤੇ ਸਪੈਸ਼ਲ ਸੈਸ਼ਨ ਬੁਲਾ ਕੇ ਖਰੜੇ ਨੂੰ ਰੱਦ ਕੀਤਾ ਜਾਵੇ। ਆਗੂਆਂ ਨੇ ਕਿਹਾ ਹੈ ਕਿ ਇਸ ਦੇ ਵਿਰੋਧ ਵਿੱਚ ਸੰਘਰਸ਼ ਨੂੰ ਅੱਗੇ ਤੋਰਦਿਆਂ ਹੋਇਆਂ ਮੋਗਾ ਦਾਣਾ ਮੰਡੀ ਵਿੱਚ ਵਿੱਚ ਕਿਸਾਨ ਮਹਾਂ ਪੰਚਾਇਤ ਕਰਨ ਜਾ ਰਹੇ ਹਾਂ, ਉਸ ਦਿਨ ਕਿਸਾਨ ਮਹਾਂ ਪੰਚਾਇਤ ਦੌਰਾਨ ਅਹਿਮ ਫੈਸਲੇ ਲਏ ਜਾਣਗੇ ਅਤੇ ਸੰਘਰਸ਼ ਨੂੰ ਅੱਗੇ ਤੋਰਿਆ ਜਾਵੇਗਾ।
- ਕਿਸਾਨਾਂ ਨੂੰ ਲੈਕੇ ਕੈਪਟਨ ਦੀ ਅਮਿਤ ਸ਼ਾਹ ਨਾਲ ਮਿਲਣੀ 'ਤੇ ਆਪ ਦਾ ਵਾਰ, ਕਿਹਾ- ਇਹ ਮਿਲਣੀ ਸਿਰਫ਼ ਸਿਆਸੀ ਸਟੰਟ
- ਅਚਾਨਕ ਵਿਗੜ ਗਈ ਡੱਲੇਵਾਲ ਦੀ ਸਿਹਤ, ਡਾਕਟਰਾਂ ਨੂੰ ਵੀ ਹੱਥਾਂ-ਪੈਰਾਂ ਦੀ ਪਈ, ਜਾਣੋ ਹੁਣ ਕਿਵੇਂ ਹੈ ਹਾਲਤ
- ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਦਾ ਬਿਆਨ,ਕਿਹਾ-ਸ਼੍ਰੋਮਣੀ ਅਕਾਲੀ ਦਲ ਤੋਂ ਉੱਠਿਆ ਲੋਕਾਂ ਦਾ ਵਿਸ਼ਵਾਸ, ਪੰਜਾਬ ਨੂੰ ਨਵੀਂ ਪੰਥਕ ਪਾਰਟੀ ਦੀ ਲੋੜ
ਡੱਲੇਵਾਲ ਦੀ ਸਿਹਤ ਲਈ ਫਿਕਰਮੰਦ
ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਉੱਤੇ ਹੋਣ ਵਾਲੀ ਕਿਸਾਨ ਮਹਾਂ ਪੰਚਾਇਤ ਵੱਲੋਂ ਬਣਾਈ ਗਈ ਕਮੇਟੀ ਨੇ ਮੋਗਾ ਦਾਣਾ ਮੰਡੀ ਵਿਖੇ ਹੋਣ ਵਾਲੀ ਕਿਸਾਨ ਮਹਾਂ ਪੰਚਾਇਤ ਦੀ ਥਾਂ ਦਾ ਜਾਇਜਾ ਲਿਆ ਅਤੇ ਵੱਖ-ਵੱਖ ਆਗੂਆਂ ਦੀਆਂ ਡਿਊਟੀਆਂ ਲਾਈਆਂ ਗਈਆਂ। ਇਸ ਤੋਂ ਇਲਾਵਾ ਕਿਸਾਨਾਂ ਆਗੂਆਂ ਨੇ ਕਿਹਾ ਕਿ ਮਹਾਂ ਪੰਚਾਇਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਆਖਿਆ ਕਿ ਖਨੌਰੀ ਬਾਰਡਰ ਉੱਤੇ ਚੱਲ ਰਹੇ ਮੋਰਚੇ ਦੇ ਉਹ ਖ਼ਿਲਾਫ਼ ਨਹੀਂ ਹਨ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਈ ਉਹ ਵੀ ਫਿਕਰਮੰਦ ਹਨ। ਉਨ੍ਹਾਂ ਆਖਿਆ ਕਿ ਹਰੇਕ ਕਿਸਾਨ ਆਗੂ ਨੂੰ ਸੋਚ ਸਮਝ ਕੇ ਬਿਆਨਬਾਜ਼ੀ ਕਰਨ ਦੀ ਲੋੜ ਹੈ।