ETV Bharat / state

ਬਠਿੰਡਾ 'ਚ ਸੁਰੱਖਿਆ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਅੱਤ ਸੁਰੱਖਿਅਤ ਮੰਨੀਆਂ ਜਾਣ ਵਾਲੀਆਂ ਥਾਵਾਂ ਉੱਤੇ ਲਿਖੇ ਗਏ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ - Slogans of Khalistan in Bathinda - SLOGANS OF KHALISTAN IN BATHINDA

ਬਠਿੰਡਾ ਸ਼ਹਿਰ ਦੀਆਂ ਅੱਤ ਸੁਰੱਖਿਅਤ ਮੰਨੀਆਂ ਜਾਣ ਵਾਲੀਆਂ ਥਾਵਾਂ ਉੱਤੇ ਸਾਰੇ ਦਾਅਵਿਆਂ ਦੀ ਪੋਲ ਖੁੱਲ੍ਹਦੀ ਨਜ਼ਰ ਆ ਰਹੀ ਹੈ। ਕਈ ਸੰਵੇਦਨਸ਼ੀਲ ਥਾਵਾਂ ਦੀਆਂ ਕੰਧਾਂ ਉੱਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਸ਼ਰਾਰਤੀ ਅਨਸਰਾਂ ਵੱਲੋਂ ਲਿਖੇ ਗਏ ਹਨ।

Slogans of Khalistan
ਬਠਿੰਡਾ 'ਚ ਸੁਰੱਖਿਆ ਪ੍ਰਬੰਧਾਂ ਦੀ ਖੁੱਲ੍ਹੀ ਪੋਲ
author img

By ETV Bharat Punjabi Team

Published : Apr 27, 2024, 11:16 AM IST

ਬਠਿੰਡਾ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੂਰੇ ਦੇਸ਼ ਸਮੇਤ ਪੰਜਾਬ ਵਿੱਚ ਵੀ ਆਦਰਸ਼ ਚੋਣ ਜ਼ਾਬਤਾ ਲਾਗੂ ਹੈ ਅਤੇ ਇਸ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਮਜ਼ਬੂਤੀ ਦੇ ਦਾਅਵੇ ਦਿਨ ਰਾਤ ਕੀਤੇ ਜਾ ਰਹੇ ਹਨ। ਦੂਜੇ ਪਾਸੇ ਜੇ ਗੱਲ ਕਰੀਏ ਤਾਂ ਬਠਿੰਡਾ ਦੇ ਸ਼ਹਿਰੀ ਇਲਾਕਿਆਂ ਵਿੱਚ ਸੁਰੱਖਿਆ ਦੇ ਤਮਾਮ ਦਾਅਵੇ ਹਵਾ ਹੁੰਦੇ ਨਜ਼ਰ ਆ ਰਹੇ ਹਨ। ਦਰਅਸਲ ਬਠਿੰਡਾ ਦੇ ਸ਼ਹਿਰੀ ਇਲਾਕੇ ਦੀਆਂ ਕੰਧਾਂ ਉੱਤੇ ਸ਼ਰਾਰਤੀ ਅਨਸਰਾਂ ਵੱਲੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖ ਕੇ ਪੁਲਿਸ ਨੂੰ ਭਾਜੜਾ ਪਾ ਦਿੱਤੀਆਂ ਗਈਆਂ ਹਨ।

ਅੱਤ ਸੁਰੱਖਿਅਤ ਥਾਵਾਂ ਉੱਤੇ ਲਿਖੇ ਗਏ ਨੇ ਨਾਅਰੇ: ਸ਼ਹਿਰ ਦੇ ਅੱਤ ਸੁਰੱਖਿਅਤ ਮੰਨੇ ਜਾਣ ਵਾਲੇ ਇਲਾਕੇ ਵਿੱਚ ਇਹ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਏਡੀਜੀਪੀ ਦੀ ਰਿਹਾਇਸ਼ ਤੋਂ ਸਿਰਫ਼ 50 ਗਜ ਦੀ ਦੂਰੀ ਅਤੇ ਕੋਟ ਕੰਪਲੈਕਸ ਦੀਆਂ ਕੰਧਾਂ ਤੋਂ ਇਲਾਵਾ ਮਿਨੀ ਸੈਕਟਰੀਏਟ ਦੀਆਂ ਕੰਧਾਂ ਉੱਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਇਸ ਤੋਂ ਇਲਾਵਾ ਐਸਐਸਪੀ ਦਫਤਰ ਦੇ ਨੇੜੇ ਵੀ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ ਜੋ ਆਦਰਸ਼ ਚੋਣ ਜਾਬਤੇ ਨੂੰ ਲੈ ਕੇ ਕੀਤੇ ਗਏ ਸਖਤ ਸੁਰੱਖਿਆ ਪ੍ਰਬੰਧਾਂ ਦੀ ਪੋਲ੍ਹ ਖੋਲ੍ਹਦੇ ਨਜ਼ਰ ਆ ਰਹੇ ਹਨ। ਦਿਨ ਚੜਦੇ ਵਾਪਰੀ ਘਟਨਾ ਤੋਂ ਬਾਅਦ ਮੌਕੇ ਉੱਤੇ ਪਹੁੰਚੀ ਪੁਲਿਸ ਵੱਲੋਂ ਖਾਲਿਸਤਾਨ ਦੇ ਨਾਅਰਿਆਂ ਵਾਲੀਆਂ ਕੰਧਾਂ ਉੱਤੇ ਪੋਚਾ ਫੇਰ ਦਿੱਤਾ ਗਿਆ ਹੈ। ਇਸ ਮਾਮਲੇ ਨੇ ਪੁਲਿਸ ਦੀ ਚਿੰਤਾ ਜ਼ਰੂਰ ਵਧਾ ਦਿੱਤੀ ਹੈ।

ਅੱਤਵਾਦੀ ਗੁਰਪਤਵੰਤ ਪੰਨੂੰ ਨੇ ਲਈ ਜ਼ਿੰਮੇਵਾਰੀ: ਦੱਸ ਦਈਏ ਹਮੇਸ਼ਾ ਦੀ ਤਰ੍ਹਾਂ ਇਸ ਹਰਕਤ ਦੀ ਜ਼ਿੰਮੇਵਾਰੀ ਵੀ ਵਿਦੇਸ਼ ਵਿੱਚ ਪਨਾਹ ਲੈਕੇ ਬੈਠੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਹੈ। ਪੰਨੂ ਨੇ ਇੱਕ ਵੀਡੀਓ ਜਾਰੀ ਕਰਦਿਆਂ ਇਸ ਮਾਮਲੇ ਨੂੰ ਲੈਕੇ ਪੰਜਾਬ ਅਤੇ ਦੇਸ਼ ਦੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਸ਼ਰੇਆਮ ਸੁਰੱਖਿਆ ਪ੍ਰਬੰਧਾਂ ਵਿੱਚ ਸੰਨ੍ਹ ਲਾਉਣ ਦੀ ਜ਼ਿੰਮੇਵਾਰੀ ਲਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.