ਅੰਮ੍ਰਿਤਸਰ: ਬੀਤੇ ਦਿਨੀਂ (21ਜੂਨ) ਪੂਰੇ ਦੇਸ਼ ਭਰ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਰਾਜਨੀਤਿਕ ਆਗੂ ਤੋਂ ਲੈ ਕੇ ਫਿਲਮੀ ਸਿਤਾਰਿਆਂ ਤੱਕ ਇਸ ਦਿਨ ਨੂੰ ਮਨਾਇਆ ਗਿਆ ਅਤੇ ਆਪਣੀ ਫੋਟੋਆਂ ਸ਼ੋਸ਼ਲ ਮੀਡੀਆ ਉਤੇ ਸਾਂਝੀਆਂ ਕੀਤੀਆਂ ਗਈਆਂ। ਇਸ ਸਭ ਦੇ ਵਿਚਕਾਰ ਸ਼ੋਸ਼ਲ ਮੀਡੀਆ ਉਤੇ ਇੱਕ ਅਜਿਹੀ ਫੋਟੋ ਵਾਇਰਲ ਹੋਣ ਲੱਗੀ, ਜਿਸ ਨੇ ਯੋਗ ਦਿਵਸ ਨੂੰ ਧਾਰਮਿਕ ਭਾਵਨਾ ਨਾਲ ਜੋੜ ਦਿੱਤਾ।
ਜੀ ਹਾਂ...ਦਰਅਸਲ ਸ਼ੋਸ਼ਲ ਮੀਡੀਆ ਉਤੇ ਇੱਕ ਫੋਟੋ ਲਗਾਤਾਰ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇਨਫਲੂਐਂਸਰ ਅਰਚਨਾ ਮਕਵਾਨਾ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਕੋਲ ਆਸਣ ਕਰਦੀ ਨਜ਼ਰੀ ਪੈ ਰਹੀ ਹੈ, ਹਾਲਾਂਕਿ ਹੁਣ ਇਸ ਮੁੱਦੇ ਉਤੇ ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਨੇ ਮੁਆਫ਼ੀ ਮੰਗੀ ਹੈ। ਉਸ ਦਾ ਕਹਿਣਾ ਹੈ ਕਿ ਉਸ ਦਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਇਸ ਪੋਸਟ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਟੈਗ ਕੀਤਾ ਹੈ।
ਅਰਚਨਾ ਮਕਵਾਨਾ ਨੇ ਇੰਸਟਾਗ੍ਰਾਮ 'ਤੇ ਲਿਖਿਆ, ''ਮੈਂ ਹਾਲ ਹੀ 'ਚ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਤੋਂ ਬਿਨਾਂ ਕੁਝ ਪੋਸਟ ਕੀਤਾ ਹੈ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਗੁਰੂਦੁਆਰਾ ਸਾਹਿਬ ਦੀ ਪਰਿਕਰਮਾ ਕਰਦੇ ਸਮੇਂ ਯੋਗਾ ਕਰਨ ਨਾਲ ਕੁਝ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਕਿਉਂਕਿ ਮੈਂ ਇੱਥੇ ਸਿਰਫ ਮੱਥਾ ਟੇਕ ਰਹੀ ਸੀ ਅਤੇ ਮੇਰਾ ਕਿਸੇ ਨੂੰ ਦੁੱਖ ਦੇਣ ਦਾ ਕੋਈ ਇਰਾਦਾ ਨਹੀਂ ਸੀ। ਜੇਕਰ ਕਿਸੇ ਨੂੰ ਠੇਸ ਪਹੁੰਚੀ ਹੈ, ਤਾਂ ਮੈਂ ਦਿਲੋਂ ਮੁਆਫੀ ਮੰਗਦੀ ਹਾਂ ਅਤੇ ਭਵਿੱਖ ਵਿੱਚ ਮੈਂ ਇਸਦਾ ਧਿਆਨ ਰੱਖਾਂਗੀ। ਕਿਰਪਾ ਕਰਕੇ ਮੇਰੀ ਮੁਆਫੀ ਸਵੀਕਾਰ ਕਰੋ।"
ਵਰਣਨਯੋਗ ਹੈ ਕਿ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਸੋਸ਼ਲ ਮੀਡੀਆ 'ਤੇ ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਦੇ ਸਮੇਂ ਯੋਗਾ ਕਰਨ ਦੀ ਤਸਵੀਰ ਸਾਂਝੀ ਕੀਤੀ ਸੀ। ਇਸ ਪੋਸਟ ਨੂੰ ਲੈ ਕੇ ਉਨ੍ਹਾਂ ਨੂੰ ਕਾਫੀ ਟ੍ਰੋਲ ਵੀ ਕੀਤਾ ਗਿਆ ਸੀ।
ਲੜਕੀ ਖਿਲਾਫ਼ ਕੀਤੀ ਜਾਵੇਗੀ ਕਾਰਵਾਈ: ਦੂਜੇ ਪਾਸੇ ਕੁੜੀ ਵੱਲੋਂ ਯੋਗਾ ਕਰਨ ‘ਤੇ ਸ਼੍ਰੋਮਣੀ ਕਮੇਟੀ ਦਾ ਪ੍ਰਤੀਕਰਮ ਆਇਆ ਹੈ। ਐਸਜੀਪੀਸੀ ਮੈਂਬਰ ਅਤੇ ਸਾਬਕਾ ਜਨਰਲ ਸਕੱਤਰ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਪੂਰੇ ਦੇਸ਼ ਵਿੱਚ ਇੰਟਰਨੈਸ਼ਨਲ ਯੋਗਾ ਦਿਵਸ ਮਨਾਇਆ ਜਾ ਰਿਹਾ ਸੀ, ਦੂਸਰੇ ਪਾਸੇ ਇੱਕ ਲੜਕੀ ਵੱਲੋਂ ਸਵੇਰੇ 7 ਵਜੇ ਤੋਂ ਪਹਿਲਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਅੰਦਰ ਦਾਖਲ ਹੋ ਕੇ ਜਾਣ ਬੁੱਝ ਕੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਅਤੇ ਯੋਗਾ ਕਰਦੀ ਦੀ ਤਸਵੀਰ ਖਿੱਚ ਕੇ ਸੋਸ਼ਲ ਮੀਡੀਆ ਅਕਾਊਂਟ ਤੇ ਅਪਲੋਡ ਕੀਤੀ ਗਈ।
- ਤਰਨ ਤਾਰਨ 'ਚ ਅੱਗ ਦੇ ਭੇਟ ਚਾੜੀਆਂ ਦੋ ਗੱਡੀਆਂ, ਮਾਲਕ ਨੇ ਕਿਹਾ ਕਿਸੇ ਸਿਰਫ਼ਿਰੇ ਦੀ ਹੈ ਸਾਜ਼ਿਸ਼, ਜਾਣੋ ਕੀ ਹੈ ਮਾਮਲਾ - Two vehicles caught fire Tarn Taran
- ਨਿੱਜੀ ਝਗੜੇ ਕਾਰਨ ਹੋਇਆ ਇਹ ਖ਼ਤਰਨਾਕ ਅਪਰਾਧ, ਬੇਜ਼ੁਬਾਨਾਂ ਉੱਤੇ ਹੋਇਆ ਕਾਤਲਾਨਾ ਹਮਲਾ? - two hen have died
- ਸਸਤੀ ਟਿਕਟ ਦਾ ਝਾਂਸਾ ਦੇਣਾ ਪਿਆ ਮਹਿੰਗਾ, ਲੋਕਾਂ ਨੇ ਫੜ ਕੇ ਕੀਤੀ ਛਿੱਤਰ-ਪਰੇਡ, ਦੇਖੋ ਵੀਡੀਓ - Cheap railway ticket exposed
ਉਹਨਾਂ ਕਿਹਾ ਕਿ ਕਿਸੇ ਨੂੰ ਵੀ ਸ਼੍ਰੀ ਦਰਬਾਰ ਸਾਹਿਬ ਵਿਖੇ ਗੁਰਮਤਿ ਵਿਰੁੱਧ ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਪਰੰਤੂ ਕੁਝ ਲੋਕ ਜਾਣ ਬੁੱਝ ਕੇ ਇਸ ਪਾਵਨ ਅਸਥਾਨ ਦੀ ਪਵਿੱਤਰਤਾ ਅਤੇ ਇਤਿਹਾਸਿਕ ਮਹੱਤਤਾ ਨੂੰ ਨਜ਼ਰ ਅੰਦਾਜ਼ ਕਰਕੇ ਕੋਝੀਆਂ ਹਰਕਤਾਂ ਕਰਦੇ ਹਨ ਉਹਨਾਂ ਨੇ ਕਿਹਾ ਕਿ ਇਸ ਲੜਕੀ ਵੱਲੋਂ ਕੀਤੀ ਹਰਕਤ ਬਰਦਾਸ਼ ਕਰਨ ਯੋਗ ਨਹੀਂ ਹੈ ਇਸ ਲਈ ਇਸ ਦੇ ਖਿਲਾਫ ਕਾਰਵਾਈ ਵੀ ਕੀਤੀ ਜਾਏਗੀ
ਸ਼੍ਰੋਮਣੀ ਕਮੇਟੀ ਉਸ ਕੁੜੀ ਦੇ ਖਿਲਾਫ ਸਖ਼ਤ ਕਾਰਵਾਈ ਕਰੇਗੀ। ਇਸ ਤੋਂ ਇਲਾਵਾ ਡਿਊਟੀ ‘ਤੇ ਤਾਇਨਾਤ ਸੇਵਾਦਾਰ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀਦੇ ਵੱਲੋਂ ਜਾਂਚ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਇਸ ਸੰਬੰਧੀ ਦਰਬਾਰ ਸਾਹਿਬ ਦੀਆਂ ਪ੍ਰਕਰਮਾਂ ਵਿੱਚ ਡਿਊਟੀ ਕਰ ਰਹੇ ਸੇਵਾਦਾਰ ਉਸ ਸਮੇਂ ਕਿੱਥੇ ਸੀ, ਇਸ ਦੇ ਲਈ ਵੀ ਐਸਜੀਪੀਸੀ ਵੱਲੋਂ ਇੱਕ ਕਮੇਟੀ ਗਠਿਤ ਕਰ ਦਿੱਤੀ ਗਈ ਹੈ ਅਤੇ ਉਹ ਕਮੇਟੀ ਇਸ ਸਾਰੇ ਮਾਮਲੇ ਦੀ ਜਾਂਚ ਵੀ ਕਰ ਰਹੀ ਹੈ।