ETV Bharat / state

ਸਮਾਜ ਸੇਵੀ ਭਾਨਾ ਸਿੱਧੂ ਨੂੰ ਮਿਲੀ ਜ਼ਮਾਨਤ, ਸਮਰਥਕਾਂ ਨੇ ਕਿਹਾ ਉਹ ਭਾਨੇ ਦੇ ਨਾਲ - Bhana Sidhu got bail

Bhana Sidhu got bail: ਟਰੈਵਲ ਏਜੰਟ ਤੋਂ ਦਸ ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਇਲਜ਼ਾਮ 'ਚ ਪੰਜਾਬ ਪੁਲਿਸ ਨੇ ਭਾਨਾ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਨੂੰ ਕਿ ਹੁਣ ਅਦਾਲਤ ਵਲੋਂ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ।

ਭਾਨਾ ਸਿੱਧੂ ਨੂੰ ਮਿਲੀ ਜ਼ਮਾਨਤ
ਭਾਨਾ ਸਿੱਧੂ ਨੂੰ ਮਿਲੀ ਜ਼ਮਾਨਤ
author img

By ETV Bharat Punjabi Team

Published : Jan 26, 2024, 8:55 AM IST

ਵਕੀਲ ਜ਼ਮਾਨਤ ਸਬੰਧੀ ਜਾਣਕਾਰੀ ਦਿੰਦੇ ਹੋਏ

ਲੁਧਿਆਣਾ: ਭਾਨਾ ਸਿੱਧੂ ਨੂੰ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਉਸ ਨੂੰ ਅਦਾਲਤ ਨੇ 50 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ 'ਤੇ ਜ਼ਮਾਨਤ ਦੇ ਦਿੱਤੀ ਹੈ। ਜਿਸ ਤੋਂ ਬਾਅਦ ਭਾਨਾ ਸਿੱਧੂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਹੈ। ਦੋ ਦਿਨ ਪਹਿਲਾਂ ਉਸ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ ਗਿਆ ਸੀ, ਜਿਸ ਤੋਂ ਪਹਿਲਾਂ ਪੁਲਿਸ ਨੇ ਉਸ ਦਾ ਰਿਮਾਂਡ ਹਾਸਲ ਕੀਤਾ ਸੀ। ਭਾਨੇ ਸਿੱਧੂ 'ਤੇ ਟਰੈਵਲ ਏਜੰਟ ਮਹਿਲਾ ਵੱਲੋਂ ਇਲਜ਼ਾਮ ਲਗਾਏ ਗਏ ਸਨ ਕਿ ਉਸ ਨੇ ਉਹਨਾਂ ਦੇ ਦਫਤਰ ਤੋਂ ਬਾਹਰ ਧਰਨਾ ਚੁੱਕਣ ਦੀ ਲਈ 10 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ।

ਅਦਾਲਤ ਨੇ ਭਾਨੇ ਨੂੰ ਦਿੱਤੀ ਜ਼ਮਾਨਤ: ਲੁਧਿਆਣਾ ਜ਼ਿਲ੍ਹਾ ਅਦਾਲਤ ਵੱਲੋਂ ਅੱਜ ਭਾਨਾ ਸਿੱਧੂ ਨੂੰ ਰਾਹਤ ਦਿੱਤੀ ਗਈ ਹੈ। 50 ਹਜਾਰ ਰੁਪਏ ਦੇ ਨਿੱਜੀ ਮੁਚਲਕੇ ਤੋਂ ਬਾਅਦ ਉਸ ਨੂੰ ਇਹ ਰਾਹਤ ਦਿੱਤੀ ਗਈ ਹੈ। ਇਸ ਦੀ ਪੁਸ਼ਟੀ ਭਾਨੇ ਸਿੱਧੂ ਦੇ ਵਕੀਲ ਨੇ ਕੀਤੀ ਹੈ। ਉਹਨਾਂ ਨੇ ਦੱਸਿਆ ਹੈ ਕਿ ਸੱਚ ਦੀ ਜਿੱਤ ਹੋਈ ਹੈ। ਉਹਨਾਂ ਕਿਹਾ ਕਿ ਭਾਨੇ ਸਿੱਧੂ ਦੇ ਸਮਰਥਕਾਂ ਨੇ ਵੀ ਉਸ ਦਾ ਸਾਥ ਦਿੱਤਾ ਹੈ। ਵਕੀਲ ਨੇ ਕਿਹਾ ਕਿ ਅਸੀਂ ਉਹਨਾਂ ਲੋਕਾਂ ਦੇ ਬੋਂਡ ਵੀ ਨਾਲ ਲਗਾਏ ਸਨ, ਜਿਨਾਂ ਦੇ ਪੈਸੇ ਭਾਨੇ ਸਿੱਧੂ ਨੇ ਵਾਪਸ ਕਰਵਾਏ ਸਨ। ਉਹਨਾਂ ਕਿਹਾ ਕਿ ਇੱਕ ਕਰੋੜ ਰੁਪਏ ਤੋਂ ਜਿਆਦਾ ਦੇ ਪੈਸੇ ਭਾਨਾ ਸਿੱਧੂ ਲੋਕਾਂ ਦੇ ਵਾਪਿਸ ਕਰਵਾ ਚੁੱਕਾ ਹੈ। ਉਹਨਾਂ ਕਿਹਾ ਕਿ ਉਹ ਲੋਕ ਅੱਜ ਭਾਨੇ ਦੇ ਨਾਲ ਖੜੇ ਹੋਏ। ਇਸ ਕਰਕੇ ਅਦਾਲਤ ਨੇ ਫੈਸਲਾ ਕਰਦੇ ਹੋਏ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਉਹਨਾਂ ਕਿਹਾ ਕਿ ਇਹ ਕਾਨੂੰਨ ਦੀ ਜਿੱਤ ਹੋਈ ਹੈ, ਇਹ ਕਾਨੂੰਨੀ ਲੜਾਈ ਦੀ ਜਿੱਤ ਹੋਈ ਹੈ।

ਏਜੰਟਾਂ ਤੋਂ ਲੋਕਾਂ ਦੇ ਪੈਸੇ ਵਾਪਸ ਕਰਵਾਉਂਦਾ ਸੀ ਭਾਨਾ ਸਿੱਧੂ: ਇਸ ਤੋਂ ਪਹਿਲਾਂ ਅਦਾਲਤ ਵਿੱਚ ਦੋ ਦਿਨ ਪਹਿਲਾਂ ਜਦੋਂ ਭਾਨਾ ਸਿੱਧੂ ਨੂੰ ਪੇਸ਼ ਕੀਤਾ ਗਿਆ ਸੀ ਤਾਂ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕਸਮ ਖਾ ਕੇ ਕਿਹਾ ਸੀ ਕਿ ਉਹ ਨਿਰਦੋਸ਼ ਹੈ, ਉਸ ਨੇ ਕੋਈ ਪੈਸਾ ਨਹੀਂ ਮੰਗਿਆ ਹੈ। ਉਹਨਾਂ ਕਿਹਾ ਸੀ ਕਿ ਜਾਣ ਬੁਝ ਕੇ ਸਰਕਾਰ ਉਸ ਨੂੰ ਫਸਾ ਰਹੀ ਹੈ, ਉਹ ਨਹੀਂ ਚਾਹੁੰਦੇ ਕਿ ਉਹ ਲੋਕਾਂ ਦੀ ਸੇਵਾ ਕਰਦਾ ਰਹੇ ਕਿਉਂਕਿ ਪੁਲਿਸ ਪ੍ਰਸ਼ਾਸਨ ਨੂੰ ਇਸ ਦਾ ਡਰ ਸਤਾ ਰਿਹਾ ਹੈ। ਉਹਨਾਂ ਕਿਹਾ ਕਿ ਉਹ ਲੋਕਾਂ ਲਈ ਲਗਾਤਾਰ ਸੇਵਾ ਕਰਦਾ ਰਹੇਗਾ ਅਤੇ ਫਰਜੀ ਟਰੈਵਲ ਏਜੰਟਾਂ ਦੇ ਖਿਲਾਫ ਆਪਣਾ ਮੋਰਚਾ ਖੋਲ੍ਹ ਕੇ ਰੱਖੇਗਾ, ਜੋ ਪੰਜਾਬ ਦੇ ਲੋਕਾਂ ਦਾ ਲੱਖਾਂ ਰੁਪਿਆ ਲੁੱਟ ਰਹੇ ਹਨ ਤੇ ਉਹਨਾਂ ਨੂੰ ਚੂਨਾ ਲਗਾ ਰਹੇ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.