ਚੰਡੀਗੜ੍ਹ: ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਚੰਡੀਗੜ੍ਹ ਪੰਜਾਬ ਵੱਲੋਂ ਸੌਰ ਊਰਜਾ ਨੂੰ ਅਪਣਾ ਕੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ 12 ਮੈਗਾਵਾਟ (ਹਰੇਕ ਪਲਾਂਟ 4 ਮੈਗਾਵਾਟ) ਸਮਰੱਥਾ ਦੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ ਲਗਾਏ ਜਾਣਗੇ।
4 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ: ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਹਾਲ ਹੀ ਵਿੱਚ ਖੇਤੀਬਾੜੀ ਸਬੰਧੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਬਠਿੰਡਾ ਦੇ ਪਿੰਡ ਤਰਖਾਣਵਾਲਾ ਵਿਖੇ 4 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਕਾਰਜਸ਼ੀਲ ਕੀਤਾ ਹੈ। ਇਸ ਪ੍ਰਾਜੈਕਟ ਤੋਂ ਪੈਦਾ ਹੋਈ ਬਿਜਲੀ ਪਿੰਡ ਸੇਖੂ ਸਥਿਤ ਪੀ.ਐਸ.ਪੀ.ਸੀ.ਐਲ. ਦੇ ਗਰਿੱਡ/ਸਬ ਸਟੇਸ਼ਨ ਨੂੰ ਸਪਲਾਈ ਕੀਤੀ ਜਾਂਦੀ ਹੈ। ਇਹ ਪ੍ਰਾਜੈਕਟ ਸਾਲਾਨਾ ਲਗਭਗ 6.65 ਮਿਲੀਅਨ ਯੂਨਿਟ ਬਿਜਲੀ ਪੈਦਾ ਕਰੇਗਾ।
50 ਕਰੋੜ ਦੀ ਲਾਗਤ ਵਾਲੇ 12 ਮੈਗਾਵਾਟ: ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 50 ਕਰੋੜ ਦੀ ਲਾਗਤ ਵਾਲੇ 12 ਮੈਗਾਵਾਟ ਸਮਰੱਥਾ ਦੇ ਇਹ ਹੋਰ ਤਿੰਨ ਸੂਰਜੀ ਊਰਜਾ ਪ੍ਰਾਜੈਕਟਾਂ ਦੇ ਜੂਨ 2025 ਤੱਕ ਕਾਰਜਸ਼ੀਲ ਹੋਣ ਦੀ ਆਸ ਹੈ। ਉਨ੍ਹਾਂ ਅੱਗੇ ਦੱਸਿਆ ਇਨ੍ਹਾਂ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਬਠਿੰਡਾ ਜ਼ਿਲ੍ਹੇ ਦੇ ਪਿੰਡ ਭਾਗੀ ਵਾਂਦਰ, ਸ਼ੇਰਗੜ੍ਹ ਅਤੇ ਕੋਠੇ ਮੱਲੂਆਣਾ ਵਿੱਚ ਲੱਗੇ ਪੀ.ਐਸ.ਪੀ.ਸੀ.ਐਲ ਦੇ 66 ਕੇ.ਵੀ ਸਬ-ਸਟੇਸ਼ਨਾਂ ਨੇੜੇ ਪੰਚਾਇਤੀ ਜ਼ਮੀਨ ਲੀਜ਼ 'ਤੇ ਲਈ ਗਈ ਹੈ।
ਖੇਤੀਬਾੜੀ ਲਈ ਸੂਰਜੀ ਊਰਜਾ ਦੇ ਸੰਕਲਪ: ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਖੇਤੀਬਾੜੀ ਲਈ ਸੂਰਜੀ ਊਰਜਾ ਦੇ ਸੰਕਲਪ ਨੂੰ ਦਰਸਾਉਣਗੇ ਅਤੇ ਪੀ.ਐਸ.ਪੀ.ਸੀ.ਐਲ. ਨੂੰ ਬਹੁਤ ਘੱਟ ਕੀਮਤ 'ਤੇ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਵਿੱਚ ਮਦਦ ਕਰਨ ਤੋਂ ਇਲਾਵਾ ਸੂਬੇ ਦੇ ਲੋਕਾਂ ਨੂੰ ਬਹੁਤ ਸਾਰੇ ਲਾਭ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਤੋਂ ਲੰਬੇ ਸਮੇਂ ਦੇ ਪੀ.ਪੀ.ਏ. ਤਹਿਤ ਪੀ.ਐਸ.ਪੀ.ਸੀ.ਐਲ. ਨੂੰ 2.748 ਰੁਪਏ ਪ੍ਰਤੀ ਕਿਲੋਵਾਟ ਘੰਟਾ ਦੀ ਦਰ ਮੁਤਾਬਕ ਬਿਜਲੀ ਸਪਲਾਈ ਕੀਤੀ ਜਾਵੇਗੀ।
- ਅੰਮ੍ਰਿਤਪਾਲ ਸਿੰਘ ਨੂੰ ਲੈਕੇ SGPC ਨੇ ਸੂਬਾ ਤੇ ਕੇਂਦਰ ਸਰਕਾਰ ਖਿਲਾਫ਼ ਸਾਜਿਸ਼ ਦੇ ਲਾਏ ਦੋਸ਼, ਕਿਹਾ 'ਜਲਦੀ ਚੁਕਵਾਈ ਜਾਵੇ MP ਵਜੋਂ ਸਹੁੰ' - SGPC ON Amritpal Singh SWORN
- ਅੱਜ ਬੰਦ ਹੋਣ ਜਾ ਰਿਹਾ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ, ਕਿਸਾਨ ਲਾਉਣ ਜਾ ਰਹੇ ਪੱਕਾ ਤਾਲਾ ! - Ladowal Toll Plaza Shut Down
- ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ; ਸਰਕਾਰੀ ਡਾਕਟਰ ਨੌਕਰੀ ਛੱਡਣ ਲਈ ਕਿਉਂ ਦੇ ਰਹੇ ਐਡਵਾਂਸ ਨੋਟਿਸ, ਡਾਕਟਰ ਨੇ ਦੱਸੀ ਸਾਰੀ ਕਹਾਣੀ - government doctors leave the job