ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਲਗਾਤਾਰ ਹੀ ਕ੍ਰਾਇਮ ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀਆਂ ਤੇ ਲੋਕਾਂ ਦੇ ਮਨਾਂ ਵਿੱਚ ਪੁਲਿਸ ਪ੍ਰਤੀ ਡਰਖੋਫ ਦਿਖਾਈ ਨਹੀਂ ਦੇ ਰਿਹਾ ਤੇ ਆਏ ਦਿਨ ਹੀ ਲੋਕ ਕ੍ਰਾਇਮ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਰਾਮਬਲੀ ਚੌਂਕ ਦਾ ਹੈ ਜਿੱਥੇ ਕਿ ਦਿਨ ਦਿਹਾੜੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਜਿਸ ਵਿੱਚ ਕਿ ਦੋ ਨੌਜਵਾਨਾਂ ਦੇ ਜ਼ਖਮੀ ਹੋਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ।
ਗੋਲੀ ਚਲਾਉਣ ਵਾਲਿਆਂ ਦੀ ਨਹੀਂ ਹੋਈ ਪਹਿਚਾਣ
ਇਸ ਸਬੰਧੀ ਇਲਾਕਾ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਜ਼ੋਰਦਾਰ ਆਵਾਜ਼ ਸੁਣੀ ਅਤੇ ਬਾਅਦ ਵਿੱਚ ਪਤਾ ਲੱਗਾ ਕਿ ਗੋਲੀ ਚੱਲੀ ਹੈ ਅਤੇ ਗੋਲੀ ਲੱਗਣ ਨਾਲ ਦੋ ਨੌਜਵਾਨ ਵੀ ਜ਼ਖਮੀ ਹੋਏ ਹਨ। ਜਿੰਨ੍ਹਾਂ ਨੂੰ ਪੁਲਿਸ ਦੀ ਮਦਦ ਨਾਲ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਲਾਕਾ ਵਾਸੀਆਂ ਨੇ ਦੱਸਿਆ ਕਿ ਗੋਲੀ ਚਲਾਉਣ ਵਾਲੇ ਵਿਅਕਤੀਆਂ ਦੀ ਵੀ ਹਾਲੇ ਤੱਕ ਕੋਈ ਪਹਿਚਾਣ ਨਹੀਂ ਹੋਈ ਪਰ ਇਸ ਵਾਰਦਾਤ ਦੇ ਨਾਲ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ।
ਦੋ ਨੌਜਵਾਨਾਂ ਦੇ ਲੱਗੀ ਗੋਲੀ
ਦੂਜੇ ਪਾਸੇ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਰਾਮਬਲੀ ਚੌਂਕ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ ਹਨ ਤੇ ਦੋ ਨੌਜਵਾਨਾਂ ਦੇ ਗੋਲੀ ਲੱਗੀ ਹੈ। ਜਿੰਨਾਂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਭੇਜਿਆ ਗਿਆ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ।
- "ਗੋਗੀ ਦੀ ਪਤਨੀ ਨੂੰ ਐਡਜਸਟ ਕਰਕੇ ਪਾਰਟੀ ਦੀ ਸੀਟ ਜਿੱਤਣੀ ਹੈ", ਸੁਣੋ, ਉਮੀਦਵਾਰ ਦੇ ਐਲਾਨ ਤੋਂ ਬਾਅਦ ਆਪ ਵਿਧਾਇਕ ਕੀ ਬੋਲੇ
- 'ਇੱਥੇ ਸੰਗਲ ਖੜਕਾਉਣ ਨਾਲ ਹੁੰਦੀਆਂ ਮੁਰਾਦਾਂ ਪੂਰੀਆਂ', ਜਾਣੋ ਇਸ 500 ਸਾਲ ਪੁਰਾਣੇ ਸੰਗਲਾ ਸ਼ਿਵਾਲਾ ਮੰਦਿਰ ਦਾ ਮਿਥਿਹਾਸ
- 'ਪੀਏ ਬੀਬੀ ਨੂੰ ਲੈ ਕੇ ਮੁੜ ਘਿਰੇ ਗਿਆਨੀ ਹਰਪ੍ਰੀਤ ਸਿੰਘ', ਵਿਰਸਾ ਵਲਟੋਹਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਕੱਢੀ ਭੜਾਸ, ਲਾਏ ਇਹ ਇਲਜ਼ਾਮ