ਅੰਮ੍ਰਿਤਸਰ: ਦੇਸ਼ ਭਰ ਵਿੱਚ ਲੋਕ ਸਭਾ ਚੋਣਾਂ ਚੱਲ ਰਹੀਆਂ ਹਨ ਤੇ ਪੰਜਾਬ ਵਿੱਚ ਵਿੱਚ 1 ਮਈ ਨੂੰ ਵੋਟਾਂ ਪੈਣੀਆਂ ਹਨ, ਜਿਸ ਕਰਕੇ ਸੁਰੱਖਿਆ ਦੇ ਸਖ਼ਤ ਇਤਜ਼ਾਮ ਹਨ। ਸਖਤ ਸੁਰੱਖਿਆ ਦੇ ਬਾਵਜੂਦ ਅੰਮ੍ਰਿਤਸਰ ਵਿੱਚ ਕੁੱਟਮਾਰ ਦੇ ਮਾਮਲੇ ਰੁੱਕਣ ਦਾ ਨਾਂ ਨਹੀਂ ਲੈ ਰਹੇ ਹਨ ਅਤੇ ਅਜਿਹਾ ਲੱਗ ਰਿਹਾ ਹੈ ਕਿ ਲੋਕਾਂ ਦੇ ਮਨਾਂ ਵਿੱਚ ਕਾਨੂੰਨ ਦਾ ਕੋਈ ਡਰ ਨਹੀਂ ਹੈ।
ਡੰਡਿਆਂ ਅਤੇ ਤਲਵਾਰਾਂ ਨਾਲ ਕੀਤਾ ਹਮਲਾ: ਦਰਾਅਸਰ ਅੰਮ੍ਰਿਤਸਰ ਦੇ ਕੋਟ ਖਾਲਸਾ ਨੇੜੇ ਪ੍ਰੇਮ ਨਗਰ ਇਲਾਕੇ ਵਿੱਚ ਦੇਰ ਰਾਤ ਕੁਝ ਨੌਜਵਾਨਾਂ ਨੇ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਤੇ ਇੱਕ ਘਰ ਉੱਤੇ ਇੱਟਾਂ ਨਾਲ ਹਮਲਾ ਕਰ ਦਿੱਤਾ। ਨੌਜਵਾਨਾਂ ਨੇ ਘਰ ਦੇ ਅੰਦਰ ਦਾਖਿਲ ਹੋਕੇ ਭੰਨ-ਤੋੜ ਕੀਤੀ ਤੇ ਡੰਡਿਆਂ-ਤਲਵਾਰਾਂ ਨਾਲ ਵੀ ਹਮਲਾ ਕੀਤਾ। ਜਦੋਂ ਗੁਆਂਢੀਆਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਨੌਜਵਾਨਾਂ ਨੇ ਚਾਰ-ਪੰਜ ਹੋਰ ਘਰਾਂ ਨੂੰ ਨਿਸ਼ਾਨਾ ਬਣਾ ਕੇ ਭੰਨ-ਤੋੜ ਕੀਤੀ। ਇਸ ਗੁੰਡਾਗਰਦੀ ਵਿੱਚ ਚਾਰ ਵਿਅਕਤੀ ਜ਼ਖ਼ਮੀ ਹੋ ਗਏ, ਇੱਕ ਔਰਤ ਦੇ ਸਿਰ ਵਿੱਚ ਸੱਟ ਲੱਗੀ ਹੈ।
ਰਿਤੂ ਨਾਂ ਦੀ ਔਰਤ ਨਾਲ ਕੀਤੀ ਬਦਸਲੂਕੀ: ਇਸ ਮੌਕੇ ਰਿਤੂ ਨਾਂ ਦੀ ਔਰਤ ਜ਼ਖ਼ਮੀ ਹੋ ਗਈ ਅਤੇ ਉਸ ਨੇ ਦੱਸਿਆ ਕਿ ਜਦੋਂ ਉਸ ਦਾ ਪਤੀ ਕੰਮ ਤੋਂ ਘਰ ਆ ਰਿਹਾ ਸੀ। ਕੁਝ ਨੌਜਵਾਨਾਂ ਨੇ ਉਸ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ, ਪਰ ਉਸ ਦੇ ਪਤੀ ਨੇ ਨੌਜਵਾਨਾਂ ਵਿੱਚੋਂ ਇੱਕ ਦੀ ਪਛਾਣ ਕਰ ਲਈ ਤੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਕੀਤੀ। ਜਦੋਂ ਨੌਜਵਾਨਾਂ ਨੂੰ ਪਤਾ ਲੱਗਾ ਕਿ ਉਹਨਾਂ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਤਾਂ ਉਹਨਾਂ ਨੇ ਉਹਨਾਂ ਨੇ ਘਰ ਉੱਤੇ ਧਾਵਾ ਬੋਲ ਦਿੱਤਾ।