ETV Bharat / state

ਸ਼ਰੇਆਮ ਗੁੰਡਾਗਰਦੀ ! ਨੌਜਵਾਨਾਂ ਨੇ ਇੱਕ ਘਰ 'ਤੇ ਡੰਡੇ ਅਤੇ ਪੱਥਰਾਂ ਨਾਲ ਕੀਤਾ ਹਮਲਾ, ਵੀਡੀਓ ਬਣਾ ਕੇ ਇੰਸਟਾਗ੍ਰਾਮ 'ਤੇ ਕੀਤੀ ਅਪਲੋਡ - ATTACK ON HOUSE IN AMRITSAR

ਅੰਮ੍ਰਿਤਸਰ ਦੇ ਠਾਣਾ ਮੋਹਕਮਪੁਰਾ ਅਧੀਨ ਆਉਂਦੇ ਰਸੂਲਪੁਰ ਕਲਰ ਵਿੱਚ ਕੁਝ ਨੌਜਵਾਨਾਂ ਨੇ ਇੱਕ ਘਰ 'ਤੇ ਹਮਲਾ ਕਰ ਦਿੱਤਾ, ਪੜ੍ਹੋ ਪੂਰੀ ਖ਼ਬਰ...

ATTACK ON HOUSE IN AMRITSAR
ATTACK ON HOUSE IN AMRITSAR (Etv Bharat)
author img

By ETV Bharat Punjabi Team

Published : Jan 30, 2025, 5:26 PM IST

Updated : Jan 30, 2025, 8:52 PM IST

ਅੰਮ੍ਰਿਤਸਰ : ਪੰਜਾਬ ਵਿੱਚ ਆਏ ਦਿਨ ਗੁੰਡਾਗਰਦੀ ਦੀਆਂ ਖਬਰਾਂ ਦੇਖਣ ਅਤੇ ਸੁਣਨ ਨੂੰ ਮਿਲਦੀਆਂ ਹਨ। ਇਸੇ ਤਰ੍ਹਾਂ ਦਾ ਇੱਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਠਾਣਾ ਮੋਹਕਮਪੁਰਾ ਅਧੀਨ ਆਉਂਦੇ ਰਸੂਲਪੁਰ ਕਲਰ ਇਲਾਕੇ ਵਿੱਚ ਬੱਚਿਆਂ ਦੇ ਝਗੜੇ ਤੋਂ ਬਾਅਦ ਕੁਝ ਨੌਜਵਾਨਾਂ ਨੇ ਇੱਕ ਘਰ ਦੇ ਉੱਤੇ ਹਮਲਾ ਕਰ ਦਿੱਤਾ। ਨੌਜਵਾਨਾਂ ਨੇ ਘਰ ਦੇ ਦਰਵਾਜ਼ੇ 'ਤੇ ਹਥਿਆਰਾਂ ਨਾਲ ਕਈ ਵਾਰ ਕੀਤੇ ਗਏ ਘਰ ਦਾ ਸਮਾਨ ਵੀ ਤੋੜ ਦਿੱਤਾ। ਇਨ੍ਹਾਂ ਹੀ ਨਹੀਂ ਹਮਲਾ ਕਰਨ ਵਾਲੇ ਨੌਜਵਾਨਾਂ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਇੰਸਟਾਗਰਾਮ ਉੱਤੇ ਵੀ ਅਪਲੋਡ ਕਰ ਦਿੱਤੀ।

ਨੌਜਵਾਨਾਂ ਨੇ ਇੱਕ ਘਰ 'ਤੇ ਡੰਡੇ ਅਤੇ ਪੱਥਰਾਂ ਨਾਲ ਕੀਤਾ ਹਮਲਾ (Etv Bharat)

'ਸਾਡੇ ਘਰ 'ਤੇ ਹਮਲਾ ਕਰ ਤੋੜਿਆ ਸਮਾਨ'

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਨੇ ਦੱਸਿਆ ਕਿ "ਉਨ੍ਹਾਂ ਦੇ ਬੱਚਿਆਂ ਦਾ ਇਸ ਇਲਾਕੇ ਵਿੱਚ ਹੀ ਰਹਿੰਦੇ ਬੱਚਿਆਂ ਦੇ ਨਾਲ ਝਗੜਾ ਹੋ ਗਿਆ ਸੀ। ਜਿਸ ਤੋਂ ਬਾਅਦ ਦੂਜੀ ਧਿਰ ਨੇ ਉਨ੍ਹਾਂ ਦੇ ਘਰ ਉੱਤੇ ਪੱਥਰ ਨਾਲ ਹਮਲਾ ਕਰ ਦਿੱਤਾ। ਸਾਡੇ ਘਰ ਦੇ ਦਰਵਾਜੇ ਉੱਤੇ ਹਥਿਆਰਾਂ ਨਾਲ ਹਮਲਾ ਕੀਤਾ ਗਿਆ, ਸਾਡੇ ਘਰ ਦਾ ਬਹੁਤ ਸਾਰਾ ਸਮਾਨ ਟੁੱਟ।" ਪੀੜਤ ਪਰਿਵਾਰ ਨੇ ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਇਨਸਾਫ ਦੀ ਮੰਗ ਕੀਤੀ ਹੈ।

ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ

ਦੂਜੇ ਪਾਸੇ ਇਸ ਮਾਮਲੇ ਸਬੰਧੀ ਥਾਣਾ ਮੋਹਕਮਪੁਰਾ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਸੂਲਪੁਰ ਕਲਰ ਇਲਾਕੇ ਵਿੱਚ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ 2 ਧਿਰਾਂ ਵਿਚਾਲੇ ਝਗੜਾ ਹੋਇਆ ਸੀ। ਫਿਲਹਾਲ ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਅਸੀਂ ਉਸ ਦੀ ਜਾਂਚ ਕਰ ਰਹੇ ਹਾਂ। ਮਾਮਲੇ ਵਿੱਚ ਜੋ ਵੀ ਮੁਲਜ਼ਮ ਹੋਇਆ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

Last Updated : Jan 30, 2025, 8:52 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.