ਮੋਗਾ : ਪੰਜਾਬ ਦੇ ਮੋਗਾ ਦੇ ਪਿੰਡ ਕਪੂਰੇ 'ਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਨੌਜਵਾਨ ਨੇ ਆਪਣੀ ਮਾਂ ਨੂੰ ਅੱਗ ਲਗਾ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਜਾਣਕਾਰੀ ਦਿੰਦੇ ਹੋਏ ਪੀੜਿਤ ਔਰਤ ਮਲਕੀਤ ਕੌਰ ਵਾਸੀ 67 ਸਾਲਾ ਦੇ ਪੁੱਤਰ ਰਾਜ ਕੁਮਾਰ ਨੇ ਦੱਸਿਆ ਕਿ ਜ਼ਮੀਨੀ ਝਗੜੇ ਕਾਰਨ ਉਸ ਦੇ ਭਰਾ ਨੇ ਪਹਿਲਾਂ ਉਸ ਦੀ ਮਾਂ ਦੀ ਕੁੱਟਮਾਰ ਕੀਤੀ ਅਤੇ ਬਾਅਦ ਉਸ ਨੂੰ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ ਗਈ, ਜਿਸ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਈ। ਜਦੋਂ ਗੁਰਮੀਤ ਨੇ ਆਪਣੇ ਕੱਪੜਿਆਂ ਨੂੰ ਅੱਗ ਲੱਗ ਜਾਣ 'ਤੇ ਰੌਲਾ ਪਾਇਆ ਤਾਂ ਪਰਿਵਾਰਕ ਮੈਂਬਰ ਅਤੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਬੁਰੀ ਤਰ੍ਹਾਂ ਝੁਲਸੀ ਹੋਈ ਮਲਕੀਤ ਕੌਰ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ।
ਰਾਜ ਕੁਮਾਰ ਨੇ ਦੱਸਿਆ ਕਿ ਉਸ ਦੀ ਮਾਤਾ ਮਲਕੀਤ ਕੌਰ ਨੇ ਉਸ ਦੇ ਭਰਾ ਨੂੰ ਜਾਇਦਾਦ ਤੋਂ ਬੇਦਖਲ ਕਰ ਦਿੱਤਾ ਸੀ। ਉਸ ਦਾ ਭਰਾ ਉਸੇ ਪਿੰਡ ਦੀ ਰਹਿਣ ਵਾਲੀ ਔਰਤ ਗੁਰਮੀਤ ਕੋਰ ਦੇ ਪ੍ਰਭਾਵ ਹੇਠ ਆਪਣੇ ਪਰਿਵਾਰਕ ਮੈਂਬਰਾਂ ਨਾਲ ਝਗੜਾ ਕਰਦਾ ਰਹਿੰਦਾ ਹੈ। ਅੱਜ ਵੀ ਉਕਤ ਔਰਤ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ।
- ਨਰਿੰਦਰ ਮੋਦੀ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਦੀ ਖੁਸ਼ੀ 'ਚ ਸੰਗਰੂਰ 'ਚ ਭਾਜਪਾ ਵਰਕਰਾਂ ਨੇ ਲੱਡੂ ਵੰਡ ਮਨਾਇਆ ਜਸ਼ਨ - BJP workers celebrated in Sangrur
- ਅੰਮ੍ਰਿਤਸਰ ਦੇ ਪਿੰਡ ਧਾਰੜ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰਕੇ ਇਹ ਕਿਸਾਨ ਕਾਇਮ ਕਰ ਰਹੇ ਮਿਸਾਲ - Amritsar News
- ਟਿੱਕੀ ਵਾਲੇ ਤੋਂ ਲੁੱਟ ਕਰਨ ਵਾਲੇ ਮੁਲਜ਼ਮ ਕਾਬੂ, ਪੁਲਿਸ ਨੇ ਫਰੋਲੇ ਪੁਰਾਣੇ ਮਾਮਲੇ ਤਾਂ ਮਿਲੀ ਕਾਮਯਾਬੀ - Police arrest two thief
ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਅਸੀਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਾਂ ਅਤੇ ਜਾਂਚ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।