ਅੰਮ੍ਰਿਤਸਰ: ਜਿੱਥੇ ਇੱਕ ਪਾਸੇ ਗੈਂਗਸਟਰਾਂ ਵੱਲੋਂ ਵਪਾਰੀਆਂ ਨੂੰ ਫੋਨ ਕਰਕੇ ਫਿਰੋਤੀਆਂ ਮੰਗਣ ਦੇ ਮਾਮਲੇ ਸਾਹਮਣੇ ਆ ਰਹੇ ਸਨ, ਉੱਥੇ ਹੀ ਦੂਸਰੇ ਪਾਸੇ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵਾਂ ਲੜਕਿਆਂ ਵੱਲੋਂ ਇੱਕ ਵਪਾਰੀ ਤੋਂ 6 ਲੱਖ ਰੁਪਏ ਦੀ ਫਿਰੋਤੀ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਥਾਣਾ ਸਿਵਲ ਲਾਈਨ ਦੀ ਪੁਲਿਸ ਵੱਲੋਂ ਸੁਧੀਰ ਸੂਰੀ ਦੇ ਲੜਕੇ ਮਾਣਕ ਸੂਰੀ ਅਤੇ ਪਾਰਸ ਸੂਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
6 ਲੱਖ ਰੁਪਏ ਫਿਰੌਤੀ: ਇਸ ਸੰਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 26 ਜੂਨ 2024 ਨੂੰ ਕਮਲ ਕੰਤ ਨਾਮ ਦਾ ਵਿਅਕਤੀ ਜੋ ਕਿ ਅੰਮ੍ਰਿਤਸਰ ਦੀਪ ਕੰਪਲੈਕਸ ਵਿੱਚ ਆਨਲਾਈਨ ਮੋਬਾਈਲ ਖਰੀਦਣ ਅਤੇ ਵੇਚਣ ਦਾ ਕਾਰੋਬਾਰ ਕਰਦਾ ਹੈ, ਉਸ ਨੂੰ ਫਿਰੌਤੀ ਲਈ ਸ਼ਿਕਾਰ ਬਣਾਇਆ ਗਿਆ ।ਪੁਲਿਸ ਮੁਤਾਬਿਕ ਮੁਲਜ਼ਮ ਮਾਣਕ ਸੂਰੀ ਅਤੇ ਪਾਰਸ ਸੂਰੀ ਵੱਲੋਂ ਪਹਿਲਾਂ ਤਾਂ ਪੀੜਤ ਦੁਕਾਨਦਾਰ ਦੇ ਸਾਰੇ ਮੋਬਾਈਲਾਂ ਨੂੰ ਬਾਕਸ ਵਿੱਚ ਪਾ ਕੇ ਕਿਸੇ ਦੂਸਰੀ ਥਾਂ ਉੱਤੇ ਲਿਜਾਂਦਾ ਗਿਆ। ਬਾਅਦ ਵਿੱਚ ਉੱਥੇ ਦੁਕਾਨਦਾਰ ਨੂੰ ਬੁਲਾ ਕੇ ਉਸ ਦੇ ਕੋਲੋਂ 6 ਲੱਖ ਰੁਪਏ ਦੀ ਫਰੋਤੀ ਮੰਗੀ ਅਤੇ 6 ਲੱਖ ਰੁਪਏ ਲੈਣ ਤੋਂ ਬਾਅਦ ਉਸ ਨੂੰ 15 ਲੱਖ ਰੁਪਏ ਦੀ ਰਸੀਦ ਕੱਟ ਕੇ ਦਿੱਤੀ ਅਤੇ ਕਿਹਾ ਕਿ ਇਹ ਸ਼ਿਵ ਸੈਨਾ ਦੇ ਲਈ ਡੋਨੇਸ਼ਨ ਹੈ।
ਸੁਰੱਖਿਆ ਵਾਪਿਸ: ਜਿਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਅਤੇ ਪੁਲਿਸ ਨੇ ਪਾਰਸ ਸੂਰੀ ਅਤੇ ਮਾਣਕ ਸੂਰੀ ਨੂੰ ਗ੍ਰਿਫਤਾਰ ਕਰ ਲਿਆ। ਇਸ ਤੋਂ ਇਲਾਵਾ ਪੁਲਿਸ ਨੇ ਸੁਖਜਿੰਦਰ ਸਿੰਘ ਅਤੇ ਗੁਰਮੀਤ ਸਿੰਘ ਨਾਮ ਦੇ ਵਿਅਕਤੀਆਂ ਉੱਤੇ ਮਾਮਲਾ ਵੀ ਦਰਜ ਕੀਤਾ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਹੁਣ ਇਹਨਾਂ ਦੋਵਾਂ ਦੀ ਪੁਲਿਸ ਸੁਰੱਖਿਆ ਵੀ ਵਾਪਸ ਲਈ ਜਾਵੇਗੀ ਅਤੇ ਫਿਲਹਾਲ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
- ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਵੱਖ-ਵੱਖ ਵਿਕਾਸ ਦੇ ਮੁੱਦਿਆਂ 'ਤੇ ਕੀਤੀ ਚਰਚਾ - Aujla held meeting with officials
- ਗੰਦੇ ਪਾਣੀ ਦੀ ਸਮੱਸਿਆ ਤੋਂ ਦੁਖੀ ਮਹਿਤਾ ਵਾਸੀਆਂ ਵਲੋਂ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ - People suffering from dirty water
- ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, 6 ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ - arms smuggling module arrested
ਸੁਧੀਰ ਸੂਰੀ ਦਾ ਕਤਲ: ਜਿਕਰਯੋਗ ਹੈ ਕਿ ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਸ਼ਿਵ ਸੈਨਾ ਟਕਸਾਲੀ ਦੇ ਵਿੱਚ ਮਾਣਕ ਸੂਰੀ ਅਤੇ ਪਾਰਸ ਸੂਰੀ ਨੂੰ ਵੱਡੀਆਂ ਜਿੰਮੇਵਾਰੀਆਂ ਦਿੱਤੀਆਂ ਗਈਆਂ ਸਨ ਅਤੇ ਹੁਣ ਇਹਨਾਂ ਦੋਵਾਂ ਦੇ ਉੱਪਰ ਮਾਮਲਾ ਦਰਜ ਹੋ ਗਿਆ ਅਤੇ ਪੁਲਿਸ ਨੇ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਮੁਲਜ਼ਮਾਂ ਦਾ ਪਿਤਾ ਸੁਧੀਰ ਸੂਰੀ ਇੱਕ ਹਿੰਦੂ ਨੇਤਾ ਸੀ, ਜਿਸ ਨੇ ਪੰਜਾਬ ਵਿੱਚ ਇੱਕ ਸਥਾਨਕ ਸੱਜੇ-ਪੱਖੀ ਜਥੇਬੰਦੀ ਸ਼ਿਵ ਸੈਨਾ (ਟਕਸਾਲੀ) ਦੇ ਪ੍ਰਧਾਨ ਵਜੋਂ ਸੇਵਾ ਕੀਤੀ। ਉਸ ਨੂੰ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਧਮਕੀਆਂ ਕਾਰਨ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ। ਉਸ ਨੂੰ 4 ਨਵੰਬਰ, 2022 ਨੂੰ ਅੰਮ੍ਰਿਤਸਰ ਵਿੱਚ ਹੀ ਇੱਕ ਸਥਾਨਕ ਦੁਕਾਨਦਾਰ ਨੇ ਦਿਨ ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।