ਮਾਨਸਾ : ਸੰਗਰੂਰ ਤੋਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਲੇਲੇਆਣਾ ਵਿਖੇ ਗੈਸ ਪਾਈਪ ਲੈਣ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ ਅਤੇ ਮਾਨਸਾ ਪੁਲਿਸ ਦੇ ਵਿਚਕਾਰ ਹੋਈ ਝੜਪ ਦੇ ਦੌਰਾਨ ਮਾਨਸਾ ਦੇ ਤਿੰਨ ਐਸਐਚਓ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਵਿੱਚ ਐੱਸਐੱਚਓ ਭਿੱਖੀ ਦਲਬੀਰ ਸਿੰਘ ਦੀਆਂ ਦੋਨੋਂ ਬਾਹਾਂ ਟੁੱਟ ਚੁੱਕੀਆਂ ਹਨ। ਜਦਕਿ ਬੁਢਲਾਡਾ ਦੇ ਐੱਸਐੱਚਓ ਜਸਵੀਰ ਸਿੰਘ ਦੇ ਸਿਰ ਵਿੱਚ ਡੂੰਘੀਆਂ ਸੱਟਾਂ ਵੱਜੀਆਂ ਹਨ। ਜਿਸ ਨੂੰ ਲੈ ਕੇ ਮਾਨਸਾ ਦੇ ਐੱਸਪੀਡੀ ਮਨਮੋਹਨ ਸਿੰਘ ਨੇ ਮੀਡੀਆ ਦੇ ਸਾਹਮਣੇ ਆਪਣਾ ਪੱਖ ਰੱਖਿਆ ਹੈ।
ਪੁੁਲਿਸ ਨੇ ਦੱਸੀ ਇੱਕ-ਇੱਕ ਗੱਲ
ਗੈਸ ਪਾਈਪ ਲਾਈਨ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਪੁਲਿਸ ਨਾਲ ਹੋਈ ਝੜਪ, 3 SHO ਹੋਏ ਗੰਭੀਰ ਜ਼ਖਮੀ
ਪੁਲਿਸ ਨੁੰ ਡਿਉਟੀ ਕਰਨ ਤੋਂ ਰੋਕ ਰਹੇ ਸਨ ਕਿਸਾਨ
ਉਹਨਾਂ ਕਿਹਾ ਕਿ ਕਿਸਾਨਾਂ ਦਾ ਵੱਡਾ ਕਾਫਲਾ ਆਉਂਦਾ ਦੇਖ ਜਦੋਂ ਪੁਲਿਸ ਨੇ ਰੋਕਿਆ ਅਤੇ ਗੱਲ ਕਰਨੀ ਚਾਹੀ ਪਰ ਕਿਸਾਨਾਂ ਨੇ ਪੁਲਿਸ ਉੱਤੇ ਹਮਲਾ ਕਰ ਦਿੱਤਾ, ਡਾਂਗਾਂ ਵਰ੍ਹਾਈਆਂ ਅਤੇ ਪੁਲਿਸ ਦੇ ਅਧਿਕਾਰੀਆਂ ਨੂੰ ਜ਼ਖ਼ੀਮੀ ਕਰ ਦਿੱਤਾ। ਉਹਨਾਂ ਕਿਹਾ ਕਿ ਫਿਲਹਾਲ ਪੁਲਿਸ ਵੱਲੋਂ ਆਪਣੇ ਅਧਿਕਾਰੀਆਂ ਨੂੰ ਹਸਪਤਾਲਾਂ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਐਸਐਚਓ ਦਲਬੀਰ ਸਿੰਘ ਨੂੰ ਬਠਿੰਡਾ ਵਰੈਫਰ ਕੀਤਾ ਗਿਆ ਹੈ ਅਤੇ ਪੁਲਿਸ ਵੱਲੋਂ ਅਜੇ ਤੱਕ ਕਿਸੇ ਵੀ ਕਿਸਾਨ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।