ਜਲੰਧਰ: ਦੇਸ਼ 'ਚ ਤੀਜੀ ਵਾਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸਰਕਾਰ ਨੇ ਸੱਤਾ ਹਾਸਿਲ ਕੀਤੀ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀ ਨਵੀਂ ਸਰਕਾਰ ਦਾ ਪਹਿਲਾ ਬਜਟ ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤਾ ਗਿਆ ਹੈ। ਇਸ ਬਜਟ ਨੂੰ ਲੈਕੇ ਸਭ ਦੀਆਂ ਨਜ਼ਰਾਂ ਟਿੱਕੀਆਂ ਹੋਈਆਂ ਸਨ। ਇਸ ਬਜਟ 'ਚ ਵਾਪਰੀ ਤੋਂ ਲੈਕੇ ਕਿਸਾਨ ਤੱਕ ਦਾ ਇਹ ਕਹਿਣਾ ਕਿ ਸਰਕਾਰ ਨੇ ਪੰਜਾਬ ਨੂੰ ਨਜ਼ਰਅੰਦਾਜ ਕੀਤਾ ਹੈ। ਉਥੇ ਹੀ ਜਲੰਧਰ ਦੀ ਸਪੋਰਟਸ ਇੰਡਸਟਰੀ ਦੀ ਗੱਲ ਕੀਤੀ ਜਾਵੇ ਤਾਂ ਖੇਡ ਵਪਾਰੀ ਵੀ ਇਸ ਬਜਟ ਤੋਂ ਨਾਖੁਸ਼ ਨਜ਼ਰ ਆ ਰਹੇ ਹਨ।
ਸਪੋਰਟਸ ਇੰਡਸਟਰੀ ਬਜਟ ਤੋਂ ਨਾਖੁਸ਼: ਇਸ ਸਬੰਧੀ ਗੱਲਬਾਤ ਕਰਦਿਆਂ ਜਲੰਧਰ ਸਪੋਰਟਸ ਸਮਾਲ ਸਕੇਲ ਇੰਡਸਟਰੀ ਦੇ ਪ੍ਰਧਾਨ ਰਵਿੰਦਰ ਧੀਰ ਨੇ ਦੱਸਿਆ ਕਿ ਇਸ ਵਾਰ ਦੇ ਬਜਟ ਤੋਂ ਉਹਨਾਂ ਨੂੰ ਕਾਫੀ ਉਮੀਦ ਸੀ ਪਰ ਹੋਇਆ ਇਸ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਉਹਨਾਂ ਨੂੰ ਬਜਟ 'ਚ ਕੁਝ ਵੀ ਨਹੀਂ ਦਿੱਤਾ ਗਿਆ, ਜਿਸ ਕਾਰਨ ਪੰਜਾਬ ਦੀ ਸਪੋਰਟਸ ਇੰਡਸਟਰੀ ਨੂੰ ਸਰਵਾਈਵ ਕਰਨਾ ਕਾਫੀ ਮੁਸ਼ਕਿਲ ਹੋ ਜਾਵੇਗਾ। ਉਹਨਾਂ ਕਿਹਾ ਕਿ ਵਿੱਤ ਮੰਤਰੀ ਨੇ ਸੋਨਾ ਚਾਂਦੀ ਤਾਂ ਸਸਤਾ ਕਰ ਦਿੱਤਾ ਪਰ ਉਹਨਾਂ ਨੇ ਦੂਸਰੀ ਇੰਡਸਟਰੀ ਜਾਂ ਫਿਰ ਪੰਜਾਬ ਲਈ ਕੁਝ ਨਹੀਂ ਸੋਚਿਆ।
ਸਪੋਰਟਸ ਇੰਡਸਟਰੀ ਨੂੰ ਹੋਵੇਗਾ ਕਾਫੀ ਨੁਕਸਾਨ: ਉੱਥੇ ਹੀ ਉਹਨਾਂ ਕਿਹਾ ਕਿ ਇਸ ਵਾਰ ਦੇ ਬਜਟ 'ਚ ਸਪੋਰਟਸ ਇੰਡਸਟਰੀ ਨੂੰ ਕੁਝ ਨਾ ਮਿਲਣ ਦੇ ਨਾਲ ਸਪੋਰਟਸ ਇੰਡਸਟਰੀ ਨੂੰ ਕਾਫੀ ਨੁਕਸਾਨ ਉਠਾਉਣਾ ਪਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਦੀ ਸਪੋਰਟ ਇੰਡਸਟਰੀ ਦੇ ਲਈ ਕੇਂਦਰ ਦੇ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਕਿ ਪੰਜਾਬ ਦੀ ਸਪੋਰਟ ਇੰਡਸਟਰੀ ਹੋਰ ਅੱਗੇ ਵੱਧ ਸਕੇ।
ਸੂਬਾ ਤੇ ਕੇਂਦਰ ਸਰਕਾਰ ਨੂੰ ਮਿਲ ਕੇ ਕੰਮ ਕਰਨ ਦੀ ਲੋੜ: ਉਨ੍ਹਾਂ ਕਿਹਾ ਕਿ ਸਪੋਰਟਸ ਇੰਡਸਟਰੀ ਨੂੰ ਬਜਟ ਤੋਂ ਬਹੁਤ ਆਸ ਸੀ ਪਰ ਸਰਕਾਰ ਵਲੋਂ ਕੁਝ ਅਜਿਹੀ ਰਾਹਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਦੀ ਸਰਕਾਰ ਨੂੰ ਮਿਲ ਕੇ ਇਸ ਉੱਤੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਪੋਰਟਸ ਇੰਡਸਟਰੀ ਨੂੰ ਹੋਰ ਉਭਾਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਦੀ ਸਰਕਾਰ ਇੰਡਸਟਰੀ ਦੇ ਮੁੱਦੇ ਕੇਂਦਰ ਦੀ ਸਰਕਾਰ ਅੱਗੇ ਨਹੀਂ ਰੱਖਦੀ, ਉਦੋਂ ਤੱਕ ਕੋਈ ਹੱਲ ਹੋਣ ਵਾਲਾ ਨਹੀਂ ਹੈ।
- ਕੇਂਦਰੀ ਬਜਟ 2024 'ਚ ਹੋਰਨਾਂ ਸੂਬਿਆਂ ਨੂੰ ਮਿਲੇ ਗੱਫੇ, ਪਰ ਪੰਜਾਬ ਨੂੰ ਕੀਤਾ ਗਿਆ ਅੱਖੋਂ ਪਰੋਖੇ, ਬਜਟ 'ਚ ਪੰਜਾਬ ਲਈ ਨਹੀਂ ਕੋਈ ਐਲਾਨ - PUNJAB IGNORED IN UNION BUDGET
- ਕੇਂਦਰੀ ਬਜਟ 2024: ਮੋਦੀ ਸਰਕਾਰ 3.0 ਦਾ ਪਹਿਲਾਂ ਬਜਟ ਕੀਤਾ ਪੇਸ਼, ਬਜਟ ਵਿੱਚ ਸਿੱਖਿਆ, ਰੁਜ਼ਗਾਰ ਅਤੇ ਹੁਨਰ ਲਈ 1.48 ਲੱਖ ਕਰੋੜ ਰੁਪਏ ਦਾ ਐਲਾਨ - Budget 2024
- ਕਿਸਾਨਾਂ ਨੂੰ ਵਿੱਤ ਮੰਤਰੀ ਦਾ ਤੋਹਫਾ; 1.52 ਲੱਖ ਕਰੋੜ ਰੁਪਏ ਅਲਾਟ, 10 ਹਜ਼ਾਰ ਬਾਇਓ ਰਿਸਰਚ ਸੈਂਟਰ ਬਣਾਉਣ ਦਾ ਐਲਾਨ - AGRICULTURE BUDGET