ETV Bharat / state

'ਸ਼ਹੀਦੀ ਜੋੜ ਮੇਲ' ਦੀ ਹੋਈ ਸ਼ੁਰੂਆਤ, ਸ਼ਹੀਦਾਂ ਨੂੰ ਨਮਨ ਕਰਨ ਲਈ ਪਹੁੰਚ ਰਹੇ ਨੇ ਵੱਡੀ ਗਿਣਤੀ 'ਚ ਸ਼ਰਧਾਲੂ - FATEHGARH SAHIB

ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰਕੇ ਸ਼ਹੀਦੀ ਸਭਾ ਅੱਜ ਤੋਂ ਸ਼ੁਰੂ ਹੋ ਗਈ ਹੈ।

SRI AKHAND PATH SAHIB
'ਸ਼ਹੀਦੀ ਜੋੜ ਮੇਲ' ਦੀ ਹੋਈ ਸ਼ੁਰੂਆਤ (ETV Bharat (ਫਤਿਹਗੜ੍ਹ ਸਾਹਿਬ, ਪੱਤਰਕਾਰ))
author img

By ETV Bharat Punjabi Team

Published : 12 hours ago

ਫਤਿਹਗੜ੍ਹ ਸਾਹਿਬ: ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਇਸ ਤੋਂ ਪਹਿਲਾਂ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ ਹੈਡ ਗ੍ਰੰਥੀ ਭਾਈ ਅਤਰ ਸਿੰਘ ਵੱਲੋਂ ਕੌਮ ਦੀ ਚੜਦੀ ਕਲਾ ਦੀ ਅਰਦਾਸ ਕੀਤੀ ਤੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ।

'ਸ਼ਹੀਦੀ ਜੋੜ ਮੇਲ' ਦੀ ਹੋਈ ਸ਼ੁਰੂਆਤ (ETV Bharat (ਫਤਿਹਗੜ੍ਹ ਸਾਹਿਬ, ਪੱਤਰਕਾਰ))

ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਇਸ ਮੌਕੇ ਅਜੈਕਟਿਵ ਮੈਂਬਰ ਰਵਿੰਦਰ ਸਿੰਘ ਖਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਸੀਨੀਅਰ ਅਕਾਲੀ ਨੇਤਾ ਜਗਦੀਪ ਸਿੰਘ ਚੀਮਾ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਮੌਜੂਦ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਰਿਮ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ ਅਤੇ ਕਥਾ ਵਾਚਕ ਗਿਆਨੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ। ਜਿੰਨਾਂ ਦੇ ਭੋਗ 27 ਦਸੰਬਰ ਨੂੰ ਪਾਏ ਜਾਣਗੇ।

15 ਪੰਦਰਵਾੜਾ ਦੇ ਸਮਾਗਮ ਵੀ ਜਾਰੀ

ਉਪਰੰਤ ਅਲੌਕਿਕ ਨਗਰ ਕੀਰਤਨ ਜੋ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਆਰੰਭ ਹੋਵੇਗਾ ਤੇ ਸੰਪੂਰਨ ਸਮਾਪਤੀ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਕਰੀਬ 1 ਵਜੇ ਕੀਤੀ ਜਾਵੇਗੀ। ਇਸ ਤੋਂ ਇਲਾਵਾ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ 15 ਪੰਦਰਵਾੜਾ ਦੇ ਸਮਾਗਮ ਵੀ ਜਾਰੀ ਹੈ। ਦੱਸ ਦੇਈਏ ਕਿ ਇਸ ਮੌਕੇ 'ਤੇ ਦੂਰ ਦੁਰਾਡੇ ਤੋਂ ਵੱਡੀ ਗਿਣਤੀ 'ਚ ਸੰਗਤਾਂ ਦਾ ਆਉਣਾ ਸ਼ੁਰੂ ਹੋ ਗਿਆ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੋਟਿ-ਕੋਟਿ ਨਮਨ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ ਹੈਡ ਗ੍ਰੰਥੀ ਭਾਈ ਅਤਰ ਸਿੰਘ ਵੱਲੋਂ ਕੌਮ ਦੀ ਚੜਦੀ ਕਲਾ ਦੀ ਅਰਦਾਸ ਕੀਤੀ ਸੀ ਤੇ ਫਿਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ।

ਫਤਿਹਗੜ੍ਹ ਸਾਹਿਬ ਦਾ ਇਤਿਹਾਸ

ਇਤਿਹਾਸਕ ਅਤੇ ਪਵਿੱਤਰ ਸਥਾਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ 13 ਅਪ੍ਰੈਲ 1992 ਨੂੰ ਵੈਸਾਖੀ ਵਾਲੇ ਦਿਨ ਹੋਂਦ ਵਿੱਚ ਆਇਆ ਸੀ। ਇਸ ਦਾ ਨਾਮ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦੇ ਫਤਿਹ ਸਿੰਘ ਦੇ ਨਾ ਤੋਂ ਲਿਆ ਗਿਆ ਹੈ। ਇਹ ਉਹ ਸਥਾਨ ਹੈ ਜਿੱਥੇ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਮਾਤਾ ਗੁਜਰੀ ਜੀ ਅਤੇ ਦੋਵਾਂ ਸਾਹਿਬਜ਼ਾਦਿਆਂ ਦਾ ਅੰਤਿਮ-ਸੰਸਕਾਰ ਕੀਤਾ ਗਿਆ ਸੀ। ਵਜ਼ੀਰ ਖ਼ਾਨ ਨੇ ਉਦੋਂ ਤੱਕ ਦੇਹਾਂ ਦਾ ਸੰਸਕਾਰ ਕਰਨ ਲਈ ਇਜ਼ਾਜ਼ਤ ਦੇਣੋਂ ਮਨ੍ਹਾ ਕਰ ਦਿੱਤਾ ਸੀ, ਜਦੋਂ ਤੱਕ ਸੋਨੇ ਦੀਆਂ ਮੋਹਰਾਂ ਵਿਛਾ ਕੇ ਜ਼ਮੀਨ ਨਾ ਖ਼ਰੀਦੀ ਜਾਵੇ। ਫੇਰ ਟੋਡਰ ਮੱਲ, ਜੋ ਗੁਰੂ-ਘਰ ਦਾ ਸ਼ਰਧਾਲੂ ਸੀ, ਉਨ੍ਹਾਂ ਨੇ ਮੋਹਰਾਂ ਵਿਛਾ ਕੇ ਇਹ ਜ਼ਮੀਨ ਦਾ ਟੁਕੜਾ ਖਰੀਦਿਆ ਅਤੇ ਫਿਰ ਮਾਤਾ ਗੁਜਰੀ ਜੀ ਅਤੇ ਦੋਵਾਂ ਸਾਹਿਬਜ਼ਾਦਿਆਂ ਦਾ ਅੰਤਿਮ-ਸੰਸਕਾਰ ਕੀਤਾ ਗਿਆ। ਇਸ ਨਾਲ ਟੋਡਰ ਮੱਲ ਸਿੱਖ ਇਤਿਹਾਸ ਵਿੱਚ ਅਮਰ ਹੋ ਗਿਆ ਅਤੇ ਦੀਵਾਨ ਦੀ ਪਦਵੀ ਹਾਸਿਲ ਕੀਤੀ। ਮਾਤਾ ਗੁਜਰੀ ਜੀ ਅਤੇ ਦੋਵਾਂ ਸਾਹਿਬਜ਼ਾਦਿਆਂ ਦੇ ਨਾਲ-ਨਾਲ ਟੋਡਰ ਮੱਲ ਨੂੰ ਵੀ ਯਾਦ ਕੀਤਾ ਜਾਂਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.