ETV Bharat / state

ਪੰਜਾਬ ਭਰ 'ਚ ਮਨਾਇਆ ਗਿਆ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ, ਦੇਖੋ ਖੂਬਸੂਰਤ ਤਸਵੀਰਾਂ - GURU NANAK GURPURAB

ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ਤੋਂ ਦੇਖੋ ਗੁਰਪੁਰਬ ਦੀਆਂ ਤਸਵੀਰਾਂ।

Sri Guru Nanak Dev Ji Gurpurab
ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ (ETV Bharat, ਗ੍ਰਾਫਿਕਸ ਟੀਮ)
author img

By ETV Bharat Punjabi Team

Published : Nov 16, 2024, 10:30 AM IST

Updated : Nov 16, 2024, 12:25 PM IST

ਅੰਮ੍ਰਿਤਸਰ/ਫਿਰੋਜ਼ਪੁਰ/ਫ਼ਤਿਹਗੜ੍ਹ ਸਾਹਿਬ : ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਬੀਤੇ ਦਿਨ ਸੰਗਤ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਅੰਮ੍ਰਿਤਸਰ ਦੇ ਨਾਲ-ਨਾਲ ਫਿਰੋਜ਼ਪੁਰ ਅਤੇ ਫ਼ਤਿਹਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ। ਗੁਰਪੁਰਬ ਮੌਕੇ ਸੰਗਤਾਂ ਨੇ ਫਿਰੋਜ਼ਪੁਰ ਇਤਿਹਾਸਿਕ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਵਿੱਚ ਪਹੁੰਚੀਆਂ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਏ। ਵੱਡੀ ਗਿਣਤੀ ਵਿੱਚ ਸੰਗਤ ਤੜਕਸਾਰ ਤੋਂ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਣੀਆਂ ਸ਼ੁਰੂ ਹੋ ਗਈਆਂ ਸੀ। ਉਨ੍ਹਾਂ ਵਲੋਂ ਠੰਡ ਦੀ ਪਰਵਾਹ ਨਾ ਕਰਦੇ ਹੋਏ ਇਸ਼ਨਾਨ ਕੀਤਾ ਗਿਆ ਤੇ ਫਿਰ ਦਰਬਾਰ ਸਾਹਿਬ ਅੰਦਰ ਅਲੌਕਿਕ ਦਰਸ਼ਨ ਕੀਤੇ ਗਏ।

ਅੰਮ੍ਰਿਤਸਰ ਵਿੱਚ ਪਵਿੱਤਰ ਜਲੌਅ ਦੇ ਦਰਸ਼ਨ (ETV Bharat, ਪੱਤਰਕਾਰ, ਅੰਮ੍ਰਿਤਸਰ)

ਅੰਮ੍ਰਿਤਸਰ ਵਿੱਚ ਪਵਿੱਤਰ ਜਲੌਅ ਦੇ ਦਰਸ਼ਨ

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554 ਵੇਂ ਆਗਮਨ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅੱਟਲ ਰਾਏ ਵਿਖੇ ਪਵਿੱਤਰ ਜਲੌਅ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਗਏ, ਜਿਨ੍ਹਾਂ ਦੇ ਦਰਸ਼ਨਾਂ ਲਈ ਸੰਗਤਾਂ ਵਿੱਚ ਭਾਰੀ ਸ਼ਰਧਾ ਤੇ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸੰਗਤ ਆਪਣੇ ਆਪ ਨੂੰ 'ਵੱਡੇ ਭਾਗਾਂ ਵਾਲੇ' ਕਿਹਾ ਕਿ ਜੋ ਗੁਰਪੁਰਬ ਵਾਲੇ ਦਿਨ ਗੁਰੂ ਘਰ ਦੇ ਦਰਸ਼ਨਾਂ ਦਾ ਮੌਕਾ ਮਿਲਿਆ ਹੈ।

ਦੇਰ ਸ਼ਾਮ ਰਹਿਰਾਸ ਸਾਹਿਬ ਦੇ ਪਾਠ ਦੇ ਭੋਗ ਤੋਂ ਬਾਅਦ ਸੁੰਦਰ ਆਤਿਸ਼ਬਾਜੀ ਅਤੇ ਦੀਪ ਮਾਲਾ ਵੀ ਕੀਤੀ ਗਈ ਜਿਸ ਨੂੰ ਵੇਖਣ ਲਈ ਦੇਸ਼ਾਂ ਅਤੇ ਵਿਦੇਸ਼ਾਂ ਤੋਂ ਸੰਗਤਾਂ ਪਹੁੰਚਦੀਆਂ ਹਨ। ਇਸ ਪਲ ਨੂੰ ਆਪਣੇ ਮੋਬਾਈਲ ਵਿੱਚ ਕੈਦ ਕਰਦੀਆਂ ਹੋਈਆਂ ਵੀ ਨਜ਼ਰ ਆਈਆਂ।

'ਮੇਰੀ ਦਸਤਾਰ, ਮੇਰੀ ਸ਼ਾਨ' ਤਹਿਤ ਦਸਤਾਰਾਂ ਸਜਾਈਆਂ

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈਕੇ ਅੱਜ ਗੁਰਪੁਰਬ ਮੌਕੇ ਸੰਗਤਾਂ ਫਿਰੋਜ਼ਪੁਰ ਇਤਿਹਾਸਿਕ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਵਿੱਚ ਪਹੁੰਚੀਆਂ ਹਨ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਯੂਥ ਵਲੋ ਮੇਰੀ ਦਸਤਾਰ ਮੇਰੀ ਸ਼ਾਨ ਤਹਿਤ ਦਸਤਾਰਾਂ ਦਾ ਲੰਗਰ ਅਤੇ ਨਾਲ ਹੀ ਪੌਦੇ ਵੰਡੇ ਗਏ। ਬੱਚਿਆਂ ਅਤੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਉਨ੍ਹਾਂ ਦੇ ਦਸਤਾਰਾਂ ਸਜਾਈਆਂ ਗਈਆਂ। ਆਪ ਵਿਧਾਇਕ ਰਜਨੀਸ਼ ਦਹੀਆਂ ਨੇ ਵੀ ਪ੍ਰਕਾਸ਼ ਪੁਰਬ ਮੌਕੇ ਜਾਮਨੀ ਸਾਹਿਬ ਜੋੜਿਆ ਦੀ ਸੇਵਾ ਕੀਤੀ।

ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜਨੀਸ਼ ਦਹੀਆਂ ਜੋੜਿਆ ਦੀ ਸੇਵਾ ਕਰਦੇ ਨਜਰ ਆਏ ਇਸ ਮੌਕੇ ਉਨ੍ਹਾਂ ਜਿਥੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉੱਥੇ ਹੀ, ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਅਨੁਸਾਰ ਸਾਨੂੰ ਪਵਨ ਪਾਣੀ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਰਲ ਮਿਲ ਕੇ ਸਾਨੂੰ ਵਾਤਾਵਰਨ ਨੂੰ ਬਚਾਉਣਾ ਚਾਹੀਦਾ ਹੈ।

ਫਿਰੋਜ਼ਪੁਰ: 'ਮੇਰੀ ਦਸਤਾਰ, ਮੇਰੀ ਸ਼ਾਨ' ਤਹਿਤ ਦਸਤਾਰਾਂ ਸਜਾਈਆਂ (ETV Bharat, ਪੱਤਰਕਾਰ, ਫਿਰੋਜ਼ਪੁਰ)

ਸ਼੍ਰੋਮਣੀ ਅਕਾਲੀ ਦਲ ਵਲੋਂ ਲੰਗਰਾਂ ਦਾ ਉਪਰਾਲਾ

ਇਸ ਤੋਂ ਇਲਾਵਾ, ਅੰਮ੍ਰਿਤਸਰ ਵਿੱਚ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਮੌਕੇ ਨੌਜਵਾਨਾਂ ਵੱਲੋਂ ਇੱਕ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠਾ ਵੱਲੋਂ ਇਹ ਆਦੇਸ਼ ਤਹਿਤ ਪੰਜਾਬ ਵਿੱਚ ਲੰਗਰ ਲਗਾਏ ਜਾਣ, ਤਾਂ ਅਸੀਂ ਪੂਰੇ ਪੰਜਾਬ ਵਿੱਚ ਤੇ ਦਰਬਾਰ ਸਾਹਿਬ ਦੇ ਬਾਹਰ ਲੰਗਰ ਲਾਇਆ ਗਿਆ, ਕਿਉਂਕਿ ਦਰਬਾਰ ਸਾਹਿਬ ਉੱਤੇ ਇੱਕ ਸਮੁੱਚੀ ਕੌਮ ਦਾ ਗੂਰੂ ਘਰ ਹੈ, ਕਿਉਂਕਿ ਇੱਥੇ ਹਿੰਦੂ, ਸਿੱਖ, ਕ੍ਰਿਸ਼ਚਨ ਤੇ ਮੁਸਲਮਾਨ ਸਾਰੇ ਆ ਰਹੇ ਹਨ ਤੇ ਇੱਥੇ ਇੱਕ ਸਾਈਡ ਉੱਤੇ ਜਗ੍ਹਾ ਚੁਣ ਕੇ ਲੰਗਰ ਲਾਏ ਗਏ।

ਇੱਥੇ ਦੱਸਣ ਯੋਗ ਹੈ ਕਿ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜਿੱਥੇ ਪਾਕਿਸਤਾਨ ਦੀ ਸੰਗਤਾਂ ਵਿੱਚ ਖਾਸਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ, ਉਥੇ ਹੀ ਇੱਕ ਵਿਸ਼ੇਸ਼ ਜਥਾ ਵੀ ਬੀਤੇ ਦਿਨ ਤੇਜਾ ਸਿੰਘ ਸਮੁੰਦਰੀ ਹਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੱਖ ਦਫਤਰ ਚੋਂ ਰਵਾਨਾ ਹੋਇਆ ਸੀ ਅਤੇ ਬੀਤੇ ਦਿਨ ਉਨ੍ਹਾਂ ਵੱਲੋਂ ਪਾਕਿਸਤਾਨ ਸਥਿਤ ਗੁਰੂ ਧਾਮਾਂ ਦੇ ਦਰਸ਼ਨ ਕੀਤੇ ਗਏ।

ਫਤਿਹਗੜ੍ਹ ਸਾਹਿਬ 'ਚ ਸੰਗਤ ਹੋਈ ਨਤਨਸਤਕ (ETV Bharat, ਪੱਤਰਕਾਰ, ਫ਼ਤਿਹਗੜ੍ਹ ਸਾਹਿਬ)

ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ 'ਚ ਸੰਗਤ ਹੋਈ ਨਤਮਸਤਕ

ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਇਸ ਧਾਰਮਿਕ ਸਮਾਗਮ ਵਿੱਚ ਰਾਜਸੀ ਸਮਾਜ ਸੇਵਕ ਸੰਸਥਾਵਾਂ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਪਹੁੰਚੀਆਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਇਸ ਮੌਕੇ ਗੱਲਬਾਤ ਕਰਦੇ ਹੋਏ ਗਿਆਨੀ ਹਰਪਾਲ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਅੱਜ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ ਹਨ ਜਿਸ ਤੋਂ ਬਾਅਦ ਕੀਰਤਨੀ ਜਥਿਆਂ ਵੱਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਹੈ। ਭਾਈ ਹਰਪਾਲ ਸਿੰਘ ਨੇ ਦੱਸਿਆ ਕਿ ਅੱਜ ਯੂਥ ਅਕਾਲੀ ਦਲ ਵੱਲੋਂ ਮੇਰੀ ਦਸਤਾਰ ਮੇਰੀ ਸ਼ਾਨ ਮੁਹਿੰਮ ਦੇ ਤਹਿਤ ਦਸਤਾਰਾਂ ਦਾ ਲੰਗਰ ਲਗਾਇਆ ਗਿਆ ਜਿਸ ਨਾਲ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।

Last Updated : Nov 16, 2024, 12:25 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.