ਸ੍ਰੀ ਮੁਕਤਸਰ ਸਾਹਿਬ: ਇਤਿਹਾਸਕ ਮੇਲਾ ਮਾਘੀ ਸਬੰਧੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਧਾਰਮਿਕ ਸਮਾਗਮ ਆਰੰਭ ਹੋ ਗਏ। ਸ੍ਰੀ ਦਰਬਾਰ ਸਾਹਿਬ ਅਤੇ ਹੋਰ ਗੁਰਧਾਮਾਂ ਨੂੰ ਬਿਜਲਈ ਰੌਸ਼ਨੀਆਂ ਨਾਲ ਸੁੰਦਰ ਸਜਾਇਆ ਗਿਆ ਹੈ। ਇਸ ਤੋਂ ਇਲਾਵਾ ਰਾਤ,ਸਮੇ ਮੇਲਾ ਮਾਘੀ ਦੇ ਮੰਨੋਰੰਜਨ ਮੇਲੇ ਦਾ ਦ੍ਰਿਸ਼ ਵੀ ਵੱਖਰਾ ਨਜਾਰਾ ਪੇਸ਼ ਕਰਦਾ ਹੈ।
ਇਤਿਹਾਸਕ ਜੋੜ ਮੇਲਾ ਮਾਘੀ
ਇਤਿਹਾਸਕ ਜੋੜਮੇਲਾ ਮਾਘੀ ਸਬੰਧੀ 12 ਜਨਵਰੀ ਤੋਂ ਧਾਰਮਿਕ ਸਮਾਗਮ ਆਰੰਭ ਹੋ ਚੁਕੇ ਹਨ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੀ ਸੁੰਦਰ ਸਜਾਵਟ ਕੀਤੀ ਗਈ ਹੈ। ਬਿਜਲਈ ਰੌਸ਼ਨੀਆਂ ਨਾਲ ਸੁੰਦਰ ਸਜਾਵਟ ਕੀਤੀ ਗਈ ਹੈ। ਇਹ ਇਕ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੀ। ਇਸੇ ਤਰ੍ਹਾਂ ਹੀ ਮੇਲਾ ਮਾਘੀ ਮੰਨੋਰੰਜਨ ਮੇਲੇ ਦੀ ਵੀ ਬਿਜਲੀ ਰੌਸ਼ਨੀਆਂ ਨਾਲ ਸੁੰਦਰ ਸਜਾਵਟ ਕੀਤੀ ਗਈ ਹੈ।
ਦੱਸ ਦੇਈਏ ਕਿ 40 ਮੁਕਤਿਆਂ ਦੀ ਯਾਦ ਵਿੱਚ ਹਰ ਸਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਮਨਾਇਆ ਜਾਂਦਾ ਹੈ, ਇਸ ਸੰਬੰਧ ਵਿਚ ਧਾਰਮਿਕ ਸਮਾਗਮ 12 ਜਨਵਰੀ ਤੋਂ 15 ਜਨਵਰੀ ਤਕ ਚੱਲਣੇ ਹਨ।
ਅੱਜ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ 14 ਜਨਵਰੀ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪਵਿੱਤਰ ਇਸ਼ਨਾਨ ਹੋਵੇਗਾ।
ਕਦੋਂ ਹੋਵੇਗੀ ਮੇਲਾ ਮਾਘੀ ਦੀ ਰਸਮੀ ਸਮਾਪਤੀ
15 ਜਨਵਰੀ ਨੂੰ ਨਗਰ ਕੀਰਤਨ ਦੇ ਨਾਲ ਮੇਲਾ ਮਾਘੀ ਦੀ ਰਸਮੀ ਸਮਾਪਤੀ ਹੋਵੇਗੀ, ਇਨ੍ਹਾਂ ਸਮਾਗਮਾਂ ਨੂੰ ਵੇਖਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਲੰਗਰ ਅਤੇ ਰਿਹਾਇਸ਼ ਦੇ ਵੱਡੇ ਪ੍ਰਬੰਧ ਕੀਤੇ ਗਏ ਹਨ। ਇਸ ਸਮਾਗਮਾਂ ਦੌਰਾਨ ਦੇਸ਼ ਵਿਦੇਸ਼ ਸੰਗਤਾਂ ਚਾਲੀ ਮੁਕਤਿਆਂ ਦੀ ਪਵਿੱਤਰ ਧਰਤੀ ਤੇ ਨਤਮਸਤਕ ਹੋਣ ਪਹੁੰਚਦੀਆਂ ਹਨ।
ਕੀ ਹੈ ਇਤਿਹਾਸ
ਸ੍ਰੀ ਮੁਕਤਸਰ ਸਾਹਿਬ ਉਹ ਸਥਾਨ ਹੈ ਜਿਸ ਨੂੰ ਸਿੱਖ ਇਤਿਹਾਸ ਵਿੱਚ ਖਿਦਰਾਣੇ ਦੀ ਢਾਬ ਦੇ ਨਾਮ ਨਾਲ ਜਾਣਿਆ ਜਾਂਦਾ ਹੈ ਅਤੇ ਇਸ ਜਗ੍ਹਾ ਤੇ ਖਿਦਰਾਣੇ ਦੀ ਜੰਗ ਲੜ ਕੇ 40 ਸਿੰਘ ਜੋ ਗੁਰੂ ਗੋਬਿੰਦ ਸਿੰਘ ਜੀ ਨੂੰ ਬੇਦਾਵਾ ਲਿਖ ਕੇ ਦੇ ਆਏ ਸਨ, ਉਨ੍ਹਾਂ ਦਾ ਬੇਦਾਵਾ ਜੰਗ ਉਪਰੰਤ ਗੁਰੂ ਸਾਹਿਬ ਨੇ ਆਪਣੇ ਹੱਥੀਂ ਪਾੜਿਆ ਸੀ, ਉਹ ਚਾਲੀ ਸਿੰਘ ਇਸ ਅਸਥਾਨ ਤੇ ਸ਼ਹੀਦੀਆਂ ਪ੍ਰਾਪਤ ਕਰ ਗਏ, ਉਨ੍ਹਾਂ ਨੂੰ ਸਿੱਖ ਇਤਿਹਾਸ ਵਿੱਚ ਚਾਲੀ ਮੁਕਤਿਆਂ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸੰਬੰਧਤ ਵੱਖ ਵੱਖ-ਵੱਖ ਇਤਿਹਾਸਕ ਸਥਾਨ ਹਨ । ਮੇਲਾ ਮਾਘੀ ਦੇ ਸਬੰਧ ਵਿੱਚ ਪ੍ਰੋਗਰਾਮ ਲਗਾਤਾਰ ਆਉਣ ਵਾਲੇ ਚਾਰ ਦਿਨ ਚਲਦੇ ਰਹਿਣਗੇ। ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣਗੀਆਂ।