ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਚੌਂਕੀ ਬੱਸ ਸਟੈਂਡ ਦੀ ਟੀਮ ਵੱਲੋਂ ਪਿਛਲੇ ਦਿਨੀ ਪੈਟਰੋਲ ਪੰਪ 'ਤੇ ਹੋਈ ਲੁੱਟ ਨੂੰ ਟਰੇਸ ਕਰਦਿਆ 07 ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ, ਜਾਣਕਾਰੀ ਦਿੰਦੇ ਹੋਏ ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਿਤੀ 21.03.2024 ਨੂੰ ਸੁਭਾ ਕਰੀਬ 6:00 ਵਜੇ ਦੋ ਨਾਮਲੂਮ ਵਿਅਕਤੀ ਵੱਲੋ ਮੰਗੇ ਦਾ ਪੈਟਰੋਲ ਪੰਪ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿੱਚ ਦਾਖਲ ਹੋ ਕੇ ਕਰੀਬ 70/80 ਹਜਾਰ ਰੁਪਏ ਦੀ ਲੁੱਟ ਕੀਤੀ ਸੀ। ਜਿਸ ਸਬੰਧੀ ਹਰਜੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਸੰਗੂਧੌਣ ਸ੍ਰੀ ਮੁਕਤਸਰ ਸਾਹਿਬ ਜੋ ਪੰਪ ਪਰ ਸੇਲਜ਼ਮੈਨ ਦੀ ਡਿਊਟੀ ਕਰਦਾ ਹੈ ਅਤੇ ਲੁੱਟ ਸਮੇਂ ਪੰਪ ਪਰ ਮੌਜੂਦ ਸੀ।
ਪੈਟਰੋਲ ਪੰਪ 'ਤੇ ਕੰਮ ਕਰਦੇ ਪੰਜ ਸੇਲਜ਼ਮੈਨਾਂ ਨੇ ਲੁੱਟ ਦੀ ਯੋਜਨਾ ਬਣਾਈ: ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਤੇ ਪੁਲਿਸ ਚੌਂਕੀ ਬੱਸ ਸਟੈਂਡ ਟੀਮ ਵੱਲੋਂ ਪਿਛਲੇ ਦਿਨੀ ਪੈਟਰੋਲ ਪੰਪ 'ਤੇ ਹੋਈ ਲੁੱਟ ਨੂੰ ਟਰੇਸ ਕਰਦਿਆ 07 ਮੁਲਜ਼ਮਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਗਈ ਹੈ। ਮੁਲਜ਼ਮਾਂ ਪਾਸੋਂ 12000/-ਰੁਪਏ ਦੀ ਨਗਦੀ ਬਰਾਮਦ ਕਰਵਾਈ ਜਾ ਚੁੱਕੀ ਹੈ। ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਡੂੰਘਾਈ ਨਾਲ ਪੁੱਛਗਿੱਛ ਕਰ ਕੇ ਅਗਲੇਰੀ ਤਫਤੀਸ਼ ਅਮਲ 'ਚ ਲਿਆਂਦੀ ਜਾਵੇਗੀ। ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਪੈਟਰੋਲ ਪੰਪ 'ਤੇ ਕੰਮ ਕਰਦੇ ਪੰਜ ਸੇਲਜ਼ਮੈਨਾਂ ਨੇ ਲੁੱਟ ਦੀ ਯੋਜਨਾ ਬਣਾਈ ਸੀ। ਮੁਲਜ਼ਮ ਪੈਟਰੋਲ ਪੰਪ 'ਤੇ ਪੈਸਿਆਂ ਦੀ ਹੇਰਾ-ਫੇਰੀ ਕਰਦੇ ਸਨ। ਇਸੇ ਨੂੰ ਛੁਪਾਉਣ ਲਈ ਉਨ੍ਹਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
70/80 ਹਜ਼ਾਰ ਰੁਪਏ ਦੀ ਲੁੱਟ: ਐਸਐਸਪੀ ਸ੍ਰੀ ਮੁਕਤਸਰ ਸਾਹਿਬ ਨੇ ਭਾਗੀਰਥ ਸਿੰਘ ਮੀਨਾ ਦੱਸਿਆ ਕਿ ਕਰੀਬ 70/80 ਹਜ਼ਾਰ ਰੁਪਏ ਦੀ ਲੁੱਟ ਕੀਤੀ ਗਈ ਸੀ। ਹਰਜੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਸੰਗੂਧੌਣ ਸ੍ਰੀ ਮੁਕਤਸਰ ਸਾਹਿਬ ਜੋ ਪੰਪ 'ਤੇ ਸੇਲਜ਼ਮੈਨ ਹੈ, ਲੁੱਟ ਸਮੇਂ ਉੱਥੇ ਮੌਜੂਦ ਸੀ। ਇੱਥੇ ਦੋ ਵਿਅਕਤੀਆਂ ਵੱਲੋ ਪੈਟਰੋਲ ਪੰਪ ਦੇ ਦਫਤਰ 'ਚੋਂ ਪੈਸੇ ਕੱਢ ਲਏ ਗਏ। ਜਦੋਂ ਸੇਲਜ਼ਮੈਨ ਉਨ੍ਹਾਂ ਮਗਰ ਭੱਜਿਆ ਤਾਂ ਕਾਪਾ ਦਿਖਾ ਕੇ ਉਸਨੂੰ ਡਰਾ ਦਿੱਤਾ ਤੇ ਧੱਕਾ ਮਾਰ ਕੇ ਭੱਜ ਗਏ ਜਿਸ ਦੇ ਬਿਆਨ 'ਤੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਮਾਮਲਾ ਦਰਜ ਕਰ ਕੇ ਤਫਤੀਸ਼ ਸ਼ੁਰੂ ਕੀਤੀ ਗਈ।
ਸੇਲਜ਼ਮੈਨ ਸਨ ਮੁੱਖ ਸਾਜ਼ਿਸ਼ਕਰਤਾ: ਐਸਐਸਪੀ ਨੇ ਦੱਸਿਆ ਕਿ ਜਦੋਂ ਮੁਲਜ਼ਮਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਗਈ ਤਾਂ ਹੈਰਾਨੀਜਨਕ ਤੱਥ ਸਾਹਮਣੇ ਆਏ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਇਸ ਡਕੈਤੀ 'ਚ ਪੈਟਰੋਲ ਪੰਪ ’ਤੇ ਕੰਮ ਕਰਦੇ ਪੰਜ ਸੇਲਜ਼ਮੈਨ ਵੀ ਸ਼ਾਮਲ ਸਨ, ਜਿਨ੍ਹਾਂ ਦੇ ਕਹਿਣ ’ਤੇ ਉਨ੍ਹਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਤੋਂ ਬਾਅਦ ਉਨ੍ਹਾਂ ਪੰਜ ਸੇਲਜ਼ਮੈਨ ਹਰਜੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਸੰਗੂਧੌਣ, ਸਾਜਨ ਪੁੱਤਰ ਕਸ਼ਮੀਰ ਸਿੰਘ ਵਾਸੀ ਗੋਨਿਆਣਾ ਰੋਡ ਮੁਕਤਸਰ, ਗੁਰਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਗੋਨਿਆਣਾ ਰੋਡ ਮੁਕਤਸਰ, ਮਨਜੀਤ ਸਿੰਘ ਉਰਫ਼ ਮਨੀ ਪੁੱਤਰ ਜਗਸੀਰ ਸਿੰਘ ਵਾਸੀ ਕਿਸ਼ਨਪੁਰਾ ਬਸਤੀ ਬਠਿੰਡਾ ਰੋਡ ਮੁਕਤਸਰ ਤੇ ਗੁਰਕੀਰਤ ਸਿੰਘ ਪੁੱਤਰ ਸੁਖਦੀਪ ਸਿੰਘ ਵਾਸੀ ਗੋਨਿਆਣਾ ਰੋਡ ਮੁਕਤਸਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਕੇਸ 'ਚ ਧਾਰਾ 408/120 ਵੀ ਜੋੜਿਆ ਗਿਆ ਹੈ।