ਬਰਨਾਲਾ: ਕਰੀਬ ਦੋ ਦਰਜਨ ਜਥੇਬੰਦੀਆਂ ਵੱਲੋਂ ਐਲਾਨੀ 26 ਮਈ ਨੂੰ ਬਰਨਾਲਾ ਵਿਖੇ 'ਲੋਕ ਸੰਗਰਾਮ ਰੈਲੀ' ਨੂੰ ਸਫਲ ਬਣਾਉਣ ਹਿਤ ਇੱਥੇ ਦਾਣਾ ਮੰਡੀ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬਾਈ ਆਗੂਆਂ ਦੀ ਵਧਵੀਂ ਮੀਟਿੰਗ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਇਸ ਦੀ ਤਿਆਰੀ ਲਈ ਲਾਮਬੰਦੀ ਮੁਹਿੰਮ ਦੌਰਾਨ ਚੋਣਾਂ ਲੜ ਰਹੀਆਂ ਹਾਕਮ ਜਮਾਤੀ ਸਿਆਸੀ ਪਾਰਟੀਆਂ ਦਾ ਲੋਕ-ਵਿਰੋਧੀ ਅਤੇ ਜਗੀਰਦਾਰਾਂ/ਸੂਦਖੋਰਾਂ ਅਤੇ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟ ਘਰਾਣਿਆਂ ਪੱਖੀ ਕਿਰਦਾਰ ਦਾ ਪਰਦਾਫਾਸ਼ ਕਰਦੇ ਹੋਏ ਲੋਕਾਂ ਦੇ ਹਕੀਕੀ ਮੁੱਦੇ ਉਭਾਰੇ ਜਾਣ ਅਤੇ ਵੋਟ ਪਾਰਟੀਆਂ ਤੋਂ ਭਲੇ ਦੀ ਝਾਕ ਛੱਡ ਕੇ ਵਿਸ਼ਾਲ ਸਾਂਝੇ ਤੇ ਸਿਰੜੀ ਘੋਲਾਂ ਦਾ ਰਾਹ ਬੁਲੰਦ ਕਰਨ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਕਿਉਂਕਿ ਕਿਸੇ ਵੀ ਵੋਟ ਪਾਰਟੀ ਕੋਲ ਲੋਕਾਂ ਦੇ ਭਖਦੇ/ਬੁਨਿਆਦੀ ਮਸਲਿਆਂ ਤੇ ਸਮੱਸਿਆਵਾਂ ਨੂੰ ਹੱਲ ਕਰਨ ਲਈ ਨਾ ਕੋਈ ਪ੍ਰੋਗਰਾਮ ਹੈ ਤੇ ਨਾ ਹੀ ਸਿਆਸੀ ਇੱਛਾ ਸ਼ਕਤੀ ਹੈ। ਬਲਕਿ ਇਹ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਪੱਖੀ ਲੋਕ-ਵਿਰੋਧੀ ਨੀਤੀਆਂ ਲਾਗੂ ਕਰਨ ਵਾਲੀਆਂ ਪਾਰਟੀਆਂ ਹੀ ਹਨ।
ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੀ ਆਮਦਨ 'ਤੇ ਟੈਕਸ ਲਾਉਣ ਤੇ ਉਗਰਾਹੁਣ ਦੀ ਗਰੰਟੀ ਕਰਨ, ਨਿੱਜੀਕਰਨ/ਵਪਾਰੀਕਰਨ/ਸੰਸਾਰੀਕਰਨ ਦੀਆਂ ਲੋਕ-ਦੋਖੀ ਸਾਮਰਾਜੀ ਨੀਤੀਆਂ ਰੱਦ ਕਰਨ ਵਰਗੇ ਭਖਦੇ ਮੁੱਦੇ ਉੱਭਰਵੇਂ ਬਣਦੇ ਹਨ। ਇਹੀ ਲੋਕਾਂ ਦੇ ਅਸਲ ਮੁੱਦੇ ਹਨ। ਪਰ ਲੋਕਾਂ ਨੂੰ ਗੁੰਮਰਾਹ ਕਰਕੇ ਵੋਟਾਂ ਬਟੋਰਨ ਚੜ੍ਹੀਆਂ ਹਾਕਮ ਜਮਾਤੀ ਸਿਆਸੀ ਪਾਰਟੀਆਂ ਇਹਨਾਂ ਮਸਲਿਆਂ ਨੂੰ ਛੋਹਣ ਲਈ ਵੀ ਤਿਆਰ ਨਹੀਂ।
- ਪੰਥਕ ਏਜੰਡਾ ਲੈ ਕੇ ਚੱਲੇ ਆਜ਼ਾਦ ਉਮੀਦਵਾਰ ਕਮਲਜੀਤ ਬਰਾੜ ਦੀ ਲੁਧਿਆਣਾ ਦੇ ਉਮੀਦਵਾਰਾਂ ਚੁਣੌਤੀ - EXCLUSIVE INTERVIEW
- ਮਰਹੂਮ ਕਵੀ ਸੁਰਜੀਤ ਪਾਤਰ ਸਾਬ੍ਹ ਦੀ ਅੰਤਿਮ ਅਰਦਾਸ 'ਚ ਸੀਐਮ ਮਾਨ ਸਣੇ ਪਹੁੰਚੀਆਂ ਇਹ ਸਖ਼ਸ਼ੀਅਤਾਂ, ਦਿੱਤੀ ਸ਼ਰਧਾਂਜਲੀ - Surjit Patar Antim Ardas
- ਪੀਐਮ ਮੋਦੀ ਦੇ ਪੰਜਾਬ ਦੌਰੇ 'ਤੇ ਬੋਲੇ ਡਾ.ਬਲਬੀਰ ਸਿੰਘ, ਕਿਸਾਨਾਂ ਦੇ ਹੱਕ 'ਚ ਗੱਲ ਕਰਨ ਦੀ ਕੀਤੀ ਮੰਗ - Lok sabha eletion punjab 2024
ਆਗੂਆਂ ਨੇ ਦੱਸਿਆ ਕਿ ਮੌਜੂਦਾ ਸਾਂਝੀ ਮੁਹਿੰਮ ਦੌਰਾਨ ਲੋਕਾਂ ਨੂੰ ਵੱਡੀ ਪੱਧਰ ਉੱਤੇ ਜਾਗ੍ਰਿਤ ਕੀਤਾ ਜਾ ਰਿਹਾ ਹੈ ਕਿ ਸਾਰੇ ਕਿਰਤੀ ਤਬਕਿਆਂ ਦੀ ਇੱਕਜੁੱਟ ਸੰਘਰਸ਼ਸ਼ੀਲ ਲੋਕ ਲਹਿਰ ਉਸਾਰਨ ਦਾ ਰਾਹ ਹੀ ਇਨ੍ਹਾਂ ਮੁੱਦਿਆਂ ਦੇ ਤਸੱਲੀਬਖ਼ਸ਼ ਹੱਲ ਦਾ ਸਿੱਕੇਬੰਦ ਰਾਹ ਹੈ। ਉਹਨਾਂ ਕਿਹਾ ਕਿ ਇਹਨਾਂ ਦੇ ਲਾਰਿਆਂ ਤੋਂ ਝਾਕ ਛੱਡ ਕੇ ਸੰਘਰਸ਼ਾਂ ਦੇ ਮੈਦਾਨਾਂ ਵਿੱਚ ਡਟੋ ।
ਆਗੂਆਂ ਲੋਕਾਂ ਨੂੰ ਅਪੀਲ ਕੀਤੀ ਕਿ 26 ਮਈ ਦੀ ਲੋਕ ਸੰਗਰਾਮ ਰੈਲੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ, ਨਾਲ ਹੀ ਬੁਲਾਰਿਆਂ ਨੇ ਅਗਲੇ ਦਿਨਾਂ ਵਿੱਚ ਭਾਜਪਾ ਲਈ ਚੋਣ ਪ੍ਰਚਾਰ ਕਰਨ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਡਟਵਾਂ ਤੇ ਜ਼ਬਰਦਸਤ ਵਿਰੋਧ ਕਰਨ ਦਾ ਐਲਾਨ ਕੀਤਾ। ਉਨਾ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਜਥੇਬੰਦੀ ਦੇ ਵਰਕਰਾਂ ਦੀਆਂ ਇਸ ਰੈਲੀ ਨੂੰ ਲੈ ਕੇ ਡਿਊਟੀਆਂ ਲਗਾਈਆਂ ਗਈਆਂ ਹਨ। ਅੱਜ ਸਟੇਜ ਦਾ ਸੰਚਾਲਨ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕੀਤਾ।