ETV Bharat / state

ਪੰਜਾਬ ਭਰ ਦੇ ਪੱਲੇਦਾਰਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਰੈਲੀ, ਵੱਡੇ ਸੰਘਰਸ਼ ਦੀ ਦਿੱਤੀ ਚੇਤਾਵਨੀ - PROTEST IN BARNALA

Protest Rally In Barnala :ਪੰਜਾਬ ਭਰ ਦੇ ਪੱਲੇਦਾਰਾਂ ਵੱਲੋਂ ਬਰਨਾਲਾ ਵਿੱਚ ਸੂਬਾ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ। ਸਰਕਾਰ 'ਤੇ ਪੱਲੇਦਾਰਾਂ ਨਾਲ ਕੀਤੇ ਵਾਅਦੇ ਤੋਂ ਮੁਕਰਨ ਦਾ ਇਲਜ਼ਾਮ ਲਾਇਆ ਗਿਆ। ਠੇਕੇਦਾਰੀ ਸਿਸਟਮ ਨੂੰ ਮੁੜ ਲਾਗੂ ਕਰਨ ਨੂੰ ਲੈ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ।

State level protest rally against the government in Barnala by Palledars
ਪੰਜਾਬ ਭਰ ਦੇ ਪੱਲੇਦਾਰਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਰੈਲੀ, ਵੱਡੇ ਸੰਘਰਸ਼ ਦੀ ਦਿੱਤੀ ਚੇਤਾਵਨੀ (BARNALA REPORTER)
author img

By ETV Bharat Punjabi Team

Published : Aug 5, 2024, 10:44 AM IST

ਪੱਲੇਦਾਰਾਂ ਵੱਲੋਂ ਵੱਡੇ ਸੰਘਰਸ਼ ਦੀ ਦਿੱਤੀ ਚੇਤਾਵਨੀ (BARNALA REPORTER)

ਬਰਨਾਲਾ: ਪੰਜਾਬ ਭਰ ਦੇ ਪੱਲੇਦਾਰਾਂ ਵੱਲੋਂ ਬਰਨਾਲਾ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ। ਸਰਕਾਰ 'ਤੇ ਪੱਲੇਦਾਰਾਂ ਨਾਲ ਕੀਤੇ ਵਾਅਦੇ ਤੋਂ ਮੁਕਰਨ ਦਾ ਇਲਜ਼ਾਮ ਲਗਾਉਂਦਿਆਂ ਮੁੜ ਠੇਕੇਦਾਰੀ ਸਿਸਟਮ ਬਹਾਲ ਕਰਨ ਪ੍ਰਤੀ ਰੋਸ ਜ਼ਾਹਿਰ ਕੀਤਾ ਹੈ। ਇਸ ਮੌਕੇ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਆਏ ਪੱਲੇਦਾਰਾਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਮੰਗਾਂ ਨਾ ਮੰਨੇ ਜਾਣ 'ਤੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਹੈ।

ਵਾਅਦਿਆਂ ਤੋਂ ਮੁੱਕਰੀ ਸਰਕਾਰ: ਇਸ ਮੌਕੇ ਪੱਲੇਦਾਰ ਯੂਨੀਅਨ ਦੇ ਆਗੂਆਂ ਖੁਸ਼ੀ ਮੁਹੰਮਦ, ਅਵਤਾਰ ਸਿੰਘ, ਮੋਹਨ ਸਿੰਘ ਅਤੇ ਰਾਮਪਾਲ ਮੂਨਕ ਨੇ ਦੱਸਿਆ ਕਿ ਅੱਜ ਬਰਨਾਲਾ ਦੀ ਦਾਣਾ ਮੰਡੀ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਸੂਬੇ ਭਰ ਤੋਂ ਪੱਲੇਦਾਰ ਪੁੱਜੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੱਲੇਦਾਰਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ 50 ਫੀਸਦੀ ਵਾਧੇ ਅਨੁਸਾਰ ਸਿੱਧਾ ਕੰਮ ਦਿੱਤਾ ਜਾਵੇਗਾ ਪਰ ਬੀਤੀ 18 ਤਰੀਕ ਨੂੰ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ।

ਵੱਡੇ ਸੰਘਰਸ਼ ਦੀ ਚੇਤਾਵਨੀ : ਸਰਕਾਰ ਨੇ ਹੁਣ ਇਹ ਕੰਮ ਮੁੜ ਠੇਕੇਦਾਰ ਨੂੰ ਸੌਂਪ ਦਿੱਤਾ ਹੈ। ਜਿਸ ਕਾਰਨ ਹੁਣ ਪੱਲੇਦਾਰ ਇੱਕਜੁੱਟ ਹੋ ਗਏ ਹਨ ਅਤੇ ਸਰਕਾਰ ਦੀ ਪੱਲੇਦਾਰ ਵਿਰੋਧੀ ਨੀਤੀ ਖਿਲਾਫ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੀ ਰੋਸ ਰੈਲੀ ਵਿੱਚ ਸੂਬਾ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੱਜ ਫ਼ੈਸਲਾ ਕੀਤਾ ਗਿਆ ਹੈ ਕਿ ਜੇਕਰ ਸਰਕਾਰ ਨੇ 9 ਅਗਸਤ ਤੱਕ ਸਾਡੇ ਨਾਲ ਗੱਲਬਾਤ ਨਾ ਕੀਤੀ ਤਾਂ ਸੂਬੇ ਭਰ ਦੇ ਪੱਲੇਦਾਰ ਆਪਣਾ ਕੰਮਕਾਜ ਠੱਪ ਕਰਕੇ ਸੰਘਰਸ਼ ਨੂੰ ਤੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਆਉਣ-ਜਾਣ ਵਾਲੇ ਸਾਰੇ ਲੋਕ ਅਨਾਜ ਢੋਣ ਦਾ ਕੰਮ ਕਰਦੇ ਹਨ। ਜੇਕਰ ਪੱਲੇਦਾਰਾਂ ਨੇ ਕੰਮ ਬੰਦ ਕਰ ਦਿੱਤਾ ਤਾਂ ਪੰਜਾਬ ਦਾ ਸਾਰਾ ਅਨਾਜ ਰੁਕ ਜਾਵੇਗਾ। ਉਹਨਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ ਜਾਵੇਗਾ। ਪੰਜੇ ਵਿਧਾਨ ਸਭਾ ਹਲਕਿਆਂ ਵਿੱਚ ਪੱਲੇਦਾਰ ਸਰਕਾਰ ਦੇ ਉਮੀਦਵਾਰ ਦਾ ਵਿਰੋਧ ਕਰਨਗੇ‌।

ETV Bharat Logo

Copyright © 2024 Ushodaya Enterprises Pvt. Ltd., All Rights Reserved.