ETV Bharat / state

'ਖਾਲਸਾ ਰਾਜ ਦਾ ਸੁਪਨਾ ਮੈਂ ਨਹੀਂ ਛੱਡ ਸਕਦਾ', ਮਾਂ ਦੇ ਬਿਆਨ ਤੋਂ ਬਾਅਦ ਸਾਹਮਣੇ ਆਇਆ ਸਾਂਸਦ ਅੰਮ੍ਰਿਤਪਾਲ ਸਿੰਘ ਦਾ ਪੱਖ - MP Amritpal Singh Statement

Amritpal Singh Khalistan Statement By Mother: ਬੀਤੇ ਦਿਨੀਂ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਵਲੋਂ ਸਾਂਸਦ ਵਜੋਂ ਸਹੁੰ ਚੁੱਕੀ ਗਈ। ਇਸ ਦੌਰਾਨ ਉਨ੍ਹਾਂ ਦੀ ਮਾਤਾ ਵਲੋਂ ਖਾਲਿਸਤਾਨ ਨੂੰ ਲੈਕੇ ਵੀ ਇੱਕ ਬਿਆਨ ਦਿੱਤਾ ਗਿਆ। ਜਿਸ 'ਚ ਹੁਣ ਸੋਸ਼ਲ ਮੀਡੀਆ 'ਤੇ ਅੰਮ੍ਰਿਤਪਾਲ ਸਿੰਘ ਦਾ ਪੱਖ ਸਾਹਮਣੇ ਆਇਆ ਹੈ ਤਾਂ ਨਾਲ ਹੀ ਉਨ੍ਹਾਂ ਦੀ ਮਾਤਾ ਵਲੋਂ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੀ ਗੱਲ ਆਖੀ ਗਈ ਹੈ।

ਅੰਮ੍ਰਿਤਪਾਲ ਸਿੰਘ ਦੀ ਮਾਤਾ ਦਾ ਬਿਆਨ
ਅੰਮ੍ਰਿਤਪਾਲ ਸਿੰਘ ਦੀ ਮਾਤਾ ਦਾ ਬਿਆਨ (ETV BHARAT)
author img

By ETV Bharat Punjabi Team

Published : Jul 7, 2024, 10:45 AM IST

ਅੰਮ੍ਰਿਤਪਾਲ ਸਿੰਘ ਦੀ ਮਾਤਾ ਦਾ ਬਿਆਨ (ETV BHARAT)

ਅੰਮ੍ਰਿਤਸਰ: ਅੰਮ੍ਰਿਤਪਾਲ ਸਿੰਘ ਵੱਲੋਂ ਬਤੌਰ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਹੁੰ ਚੁੱਕੇ ਜਾਣ ਤੋਂ ਬਾਅਦ ਪਰਿਵਾਰ ਵੱਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਹੁਣ ਸਿਆਸੀ ਗਲਿਆਰਿਆਂ ਦੇ ਵਿੱਚ ਵੱਡੀ ਹਲਚਲ ਮਚੀ ਹੋਈ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਵੱਲੋਂ 5 ਜੁਲਾਈ ਨੂੰ ਸਹੁੰ ਚੁੱਕਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਵੱਲੋਂ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਖਾਲਿਸਤਾਨ ਦੇ ਮੁੱਦੇ ਦੇ ਉੱਤੇ ਇੱਕ ਬਿਆਨ ਦਿੱਤਾ ਗਿਆ ਸੀ।

ਜਿਸ ਤੋਂ ਬਾਅਦ ਇਸ ਬਿਆਨ ਦੇ ਸਬੰਧੀ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਇੱਕ ਵੈਰੀਫਾਈਡ ਅਕਾਊਂਟ ਤੋਂ ਪੋਸਟ ਸਾਹਮਣੇ ਆਈ ਹੈ। ਜਿਸ ਦੇ ਵਿੱਚ ਲਿਖਿਆ ਗਿਆ ਹੈ ਕਿ ਇਹ ਪਰਿਵਾਰ ਵੱਲੋਂ ਜਾਣੇ ਅਣਜਾਣੇ ਦੇ ਵਿੱਚ ਦਿੱਤਾ ਗਿਆ ਬਿਆਨ ਹੋ ਸਕਦਾ ਹੈ। ਜਿਸ ਖਾਲਸਾ ਰਾਜ ਦੀ ਗੱਲ ਸਾਡੇ ਵੱਲੋਂ ਕੀਤੀ ਜਾ ਰਹੀ ਸੀ, ਉਹ ਬਰਕਰਾਰ ਹੈ ਤੇ ਉਸ ਦਾ ਸੁਫ਼ਨਾ ਮੈਂ ਨਹੀਂ ਛੱਡ ਸਕਦਾ।

Amritpal Singh Khalistan Statement By Mother
ਅੰਮ੍ਰਿਤਪਾਲ ਸਿੰਘ ਦਾ ਬਿਆਨ (ETV BHARAT)

ਸੋਸ਼ਲ ਮੀਡੀਆ ਪੋਸਟ 'ਚ ਲਿਖਿਆ:

ਰਾਜ ਬਿਨਾ ਨਹਿ ਧਰਮ ਚਲੈ ਹੈਂ॥

ਧਰਮ ਬਿਨਾ ਸਭ ਦਲੈ ਮਲੈ ਹੈਂ॥

ਗੁਰੂ ਰੂਪ ਗੁਰੂ ਪਿਆਰੀ ਸਾਧ ਸੰਗਤ ਜੀਓ ॥

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ॥

ਕੱਲ ਮਾਤਾ ਜੀ ਵੱਲੋਂ ਦਿੱਤੇ ਬਿਆਨ ਬਾਰੇ ਜਦੋਂ ਅੱਜ ਮੈਨੂੰ ਪਤਾ ਲੱਗਾ ਤਾਂ ਮੇਰਾ ਮਨ ਬਹੁਤ ਦੁਖੀ ਹੋਇਆ ॥ਬੇਸ਼ੱਕ ਮੈਨੂੰ ਇਹ ਯਕੀਨ ਹੈ ਕਿ ਮਾਤਾ ਜੀ ਵੱਲੋਂ ਇਹ ਬਿਆਨ ਅਣਜਾਣੇ ਵਿੱਚ ਦਿੱਤਾ ਗਿਆ ,ਪਰ ਫਿਰ ਵੀ ਅਜਿਹਾ ਬਿਆਨ ਮੇਰੇ ਪਰਿਵਾਰ ਜਾਂ ਕਿਸੇ ਵੀ ਉਸ ਸ਼ਖਸ ਵੱਲੋਂ ਜੋ ਮੇਰੀ ਹਮਾਇਤ ਕਰਦਾ ਹੈ ਉਸ ਵੱਲੋਂ ਨਹੀਂ ਆਉਣਾ ਚਾਹੀਦਾ ॥

ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ ,ਸਗੋਂ ਮਾਣ ਵਾਲੀ ਗੱਲ ਹੈ ।ਜਿਸ ਸੁਪਨੇ ਦੀ ਪੂਰਤੀ ਲਈ ਲੱਖਾਂ ਸਿੱਖਾਂ ਨੇ ਸ਼ਹੀਦੀ ਦਿੱਤੀ ਹੋਵੇ ,ਉਸ ਮਾਰਗ ਤੋਂ ਪਿੱਛੇ ਹਟ ਜਾਣ ਬਾਰੇ ਅਸੀਂ ਸੁਪਨੇ ਵਿੱਚ ਵੀ ਨਹੀਂ ਸੋਚ ਸਕਦੇ। ਮੈਂ ਬਹੁਤ ਵਾਰ ਸਟੇਜਾਂ ਤੋਂ ਬੋਲਦਿਆਂ ਇਹ ਗੱਲ ਕਹੀ ਹੈ ਕਿ ਜੇ ਮੈਨੂੰ ਪੰਥ ਤੇ ਪਰਿਵਾਰ ਵਿੱਚੋਂ ਚੁਣਨਾ ਪਿਆ ਤਾਂ ਮੈਂ ਹਮੇਸ਼ਾ ਪੰਥ ਦੀ ਚੋਣ ਕਰਾਂਗਾ।

ਇਸ ਗੱਲ ਤੇ ਇਤਿਹਾਸ ਦਾ ਉਹ ਵਾਕਿਆ ਬਹੁਤ ਢੁਕਵਾਂ ਬੈਠਦਾ ਹੈ ਜਿੱਥੇ ਬੰਦਾ ਸਿੰਘ ਬਹਾਦਰ ਦੇ ਨਾਲ ਦੇ ਸਿੰਘਾਂ ਨੂੰ ਸ਼ਹੀਦ ਕੀਤਾ ਜਾ ਰਿਹਾ ਸੀ ਤਾਂ ਇੱਕ 14 ਕੁ ਸਾਲ ਦੇ ਨੌਜਵਾਨ ਦੀ ਮਾਂ ਨੇ ਉਸ ਨੂੰ ਬਚਾਉਣ ਲਈ ਇਹ ਗੱਲ ਕਹਿ ਦਿੱਤੀ ਕਿ ਇਹ ਨੌਜਵਾਨ ਸਿੱਖ ਨਹੀਂ ਤਾਂ ਉਸ ਨੌਜਵਾਨ ਨੇ ਅੱਗੋਂ ਇਹ ਗੱਲ ਕਹੀ ਕਿ ਜੇ ਇਹ ਔਰਤ ਇਹ ਕਹਿੰਦੀ ਹੈ ਕਿ ਮੈਂ ਗੁਰੂ ਦਾ ਸਿੱਖ ਨਹੀਂ ਤਾਂ ਮੈਂ ਇਹ ਗੱਲ ਬਿਆਨ ਕਰਦਾ ਹਾਂ ਕਿ ਇਹ ਮੇਰੀ ਮਾਂ ਨਹੀਂ ॥ਬੇਸ਼ੱਕ ਇਹ ਉਦਾਹਰਣ ਇਸ ਘਟਨਾ ਵਾਸਤੇ ਬੇਹੱਦ ਸਖਤ ਹੈ ,ਪਰ ਸਿਧਾਂਤਕ ਪੱਖ ਤੋਂ ਇਹ ਗੱਲ ਸਮਝਣ ਵਾਲੀ ਹੈ।

ਮੈਂ ਆਪਣੇ ਪਰਿਵਾਰ ਨੂੰ ਇਸ ਗੱਲ ਦੀ ਤਾੜਨਾ ਕਰਦਾ ਹਾਂ ਕਦੇ ਵੀ ਸਿੱਖ ਰਾਜ ਉੱਤੇ ਸਮਝੌਤਾ ਕਰਨ ਬਾਰੇ ਸੋਚਣਾ ਵੀ ਗਵਾਰਾ ਨਹੀਂ ਹੈ ਕਹਿਣਾ ਤਾਂ ਦੂਰ ਦੀ ਗੱਲ ਹੈ ਅਤੇ ਅੱਗੇ ਤੋਂ ਸੰਗਤੀ ਰੂਪ ਵਿੱਚ ਵਿਚਰਦਿਆਂ ਬੋਲਦਿਆਂ ਅਜਿਹੀ ਕੁਤਾਹੀ ਨਹੀਂ ਹੋਣੀ ਚਾਹੀਦੀ।

ਗੁਰੂ ਪੰਥ ਦਾ ਦਾਸ

ਅੰਮ੍ਰਿਤਪਾਲ ਸਿੰਘ ਬੰਦੀ ਡਿਬਰੂਗੜ੍ਹ ਜੇਲ੍ਹ ਅਸਾਮ

ਪਿਤਾ ਦੇ ਅੰਮ੍ਰਿਤਪਾਲ ਦੇ ਬਿਆਨ ਦੀ ਕੀਤੀ ਪੁਸ਼ਟੀ: ਇਸ ਬਿਆਨ ਆਉਣ ਤੋਂ ਬਾਅਦ ਐਕਸ ਦੇ ਉੱਤੇ ਸਾਹਮਣੇ ਆਏ ਵੈਰੀਫਾਈਡ ਅਕਾਊਂਟ ਸਬੰਧੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦੇ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਇਹ ਖਾਤਾ ਅੰਮ੍ਰਿਤਪਾਲ ਸਿੰਘ ਦਾ ਹੀ ਹੈ, ਜਿਸ ਨੂੰ ਕਿ ਟੀਮ ਵੱਲੋਂ ਚਲਾਇਆ ਜਾ ਰਿਹਾ ਹੈ। ਹੁਣ ਇਥੇ ਸਮਝਣਾ ਬਣਦਾ ਹੈ ਕਿ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਮਾਤਾ ਵੱਲੋਂ ਬਿਆਨ ਦਿੱਤਾ ਗਿਆ ਸੀ ਕਿ ਉਹ ਕਥਿਤ ਰੂਪ ਵਿੱਚ ਖਾਲਿਸਤਾਨ ਦਾ ਸਮਰਥਨ ਨਹੀਂ ਕਰਦੇ ਹਨ।

ਮਾਤਾ ਨੇ ਬਿਆਨ ਤੋੜ ਮਰੋੜ ਪੇਸ਼ ਕਰਨ ਦੀ ਆਖੀ ਗੱਲ: ਉਸ ਤੋਂ ਬਾਅਦ ਹੀ ਇੱਕ ਹੋਰ ਵੀਡੀਓ ਉਹਨਾਂ ਵੱਲੋਂ ਸੋਸ਼ਲ ਮੀਡੀਆ 'ਤੇ ਜਾਰੀ ਕਰਕੇ ਇਸ ਬਿਆਨ ਦਾ ਖੰਡਨ ਕੀਤਾ ਗਿਆ ਅਤੇ ਨਾਲ ਹੀ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਕਿ ਉਹਨਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਮੀਡੀਆ ਦੇ ਵੱਲੋਂ ਪੇਸ਼ ਕੀਤਾ ਗਿਆ ਹੈ। ਜਿਸ ਤੋਂ ਬਾਅਦ ਉਕਤ ਐਕਸ ਅਕਾਊਂਟ ਦੇ ਉੱਤੇ ਪਾਈ ਗਈ ਜਾਣਕਾਰੀ ਤੋਂ ਇਹ ਸਾਫ ਹੁੰਦਾ ਹੈ ਕਿ ਜਿਵੇਂ ਅੰਮ੍ਰਿਤਪਾਲ ਸਿੰਘ ਪਹਿਲਾਂ ਖਾਲਸਾ ਰਾਜ ਦੀ ਗੱਲ ਕਰਦੇ ਸਨ ਤਾਂ ਇਹ ਉਸ ਹੀ ਬਿਆਨ ਨੂੰ ਮੁੜ ਤੋਂ ਦੁਹਰਾਇਆ ਜਾ ਰਿਹਾ ਹੈ।

ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵਲੋਂ ਜਥੇਦਾਰ ਨਾਲ ਮੁਲਾਕਾਤ (ETV BHARAT)

ਪਰਿਵਾਰ ਨੇ ਜਥੇਦਾਰ ਨਾਲ ਕੀਤੀ ਮੁਲਾਕਾਤ: ਕਾਬਿਲੇਗੌਰ ਹੈ ਕਿ ਸੋਸ਼ਲ ਮੀਡੀਆ ਦੇ ਉੱਤੇ ਉਕਤ ਵੀਡੀਓ ਤੋਂ ਬਾਅਦ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਤੇ ਪਿਤਾ ਤਰਸੇਮ ਸਿੰਘ, ਚਾਚਾ ਸੁਖਚੈਨ ਸਿੰਘ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ ਹੋਏ ਹਨ ਅਤੇ ਇਸ ਦੌਰਾਨ ਉਹਨਾਂ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਨਾਲ ਮੁਲਾਕਾਤ ਕੀਤੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.