ETV Bharat / state

ਦੇਰੀ ਨਾਲ ਦਫ਼ਤਰ ਪਹੁੰਚਣ ਵਾਲੇ ਸਰਕਾਰੀ ਮੁਲਾਜ਼ਮਾਂ ਉੱਤੇ ਸ਼ਿਕੰਜਾ ਕੱਸਣ ਦੀ ਤਿਆਰੀ, ਬਾਇਓਮੈਟ੍ਰਿਕ ਹੋਵੇਗਾ ਸਿਸਟਮ - EMPLOYEES REACH OFFICE LATE

ਬਠਿੰਡਾ ਦੇ ਸਰਕਾਰੀ ਦਫ਼ਤਰਾਂ ਵਿੱਚ ਮੁਲਾਜ਼ਮ ਦੇਰੀ ਨਾਲ ਪਹੁੰਚਣ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਸਥਾਨਕ ਡੀਸੀ ਨੇ ਸਖ਼ਤ ਐਕਸ਼ਨ ਦੀ ਤਿਆਰੀ ਕੀਤੀ ਹੈ।

STRICT ACTION WILL BE TAKEN
ਦੇਰੀ ਨਾਲ ਦਫ਼ਤਰ ਪਹੁੰਚਣ ਵਾਲੇ ਸਰਕਾਰੀ ਮੁਲਾਜ਼ਮਾਂ ਉੱਤੇ ਸ਼ਿਕੰਜਾ ਕੱਸਣ ਦੀ ਤਿਆਰੀ (ETV BHARAT PUNJAB (ਪੱਤਰਕਾਰ,ਬਠਿੰਡਾ))
author img

By ETV Bharat Punjabi Team

Published : 3 hours ago

ਬਠਿੰਡਾ: ਪੰਜਾਬ ਸਰਕਾਰ ਦੇ ਵੱਖ-ਵੱਖ ਅਦਾਰਿਆਂ ਵਿੱਚ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਅਤੇ ਦੇਰੀ ਨਾਲ ਆਉਣ ਵਾਲੇ ਮੁਲਜ਼ਮਾਂ ਖਿਲਾਫ ਸਖਤ ਐਕਸ਼ਨ ਲਈ ਹੁਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਅੱਜ ਮੀਡੀਆ ਵੱਲੋਂ ਸਵੇਰੇ 9.30 ਵਜੇ ਦੇ ਕਰੀਬ ਵੱਖ-ਵੱਖ ਦਫਤਰਾਂ ਦਾ ਦੌਰਾ ਕੀਤਾ ਗਿਆ ਤਾਂ ਵੱਖ-ਵੱਖ ਵਿਭਾਗਾਂ ਦੇ ਕਾਫੀ ਕਰਮਚਾਰੀ ਆਪਣੀਆਂ ਸੀਟਾਂ ਤੋਂ ਗੈਰ ਹਾਜ਼ਿਰ ਪਾਏ ਗਏ।

ਬਾਇਓਮੈਟ੍ਰਿਕ ਹੋਵੇਗਾ ਸਿਸਟਮ (ETV BHARAT PUNJAB (ਪੱਤਰਕਾਰ,ਬਠਿੰਡਾ))

ਸਖ਼ਤ ਐਕਸ਼ਨ ਦੀ ਤਿਆਰੀ

ਜਦੋਂ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਹਨਾਂ ਵੱਲੋਂ ਵੱਖ-ਵੱਖ ਢੰਗ ਤਰੀਕਿਆਂ ਨਾਲ ਆਪਣੇ ਗੈਰ ਹਾਜ਼ਿਰ ਕਰਮਚਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ। ਭੂਮੀ ਰੱਖਿਆ ਵਿਭਾਗ ਵਿੱਚ ਤਾਇਨਾਤ ਬਲਵੰਤ ਸਿੰਘ ਦਾ ਕਹਿਣਾ ਹੈ ਕਿ ਉਹਨਾਂ ਦੇ ਕਰਮਚਾਰੀਆਂ ਦਾ ਜ਼ਿਆਦਾਤਰ ਫੀਲਡ ਦੇ ਵਿੱਚ ਕੰਮ ਹੈ ਅਤੇ ਇਸ ਦੇ ਚਲਦੇ ਦਫਤਰ ਵਿੱਚ ਘੱਟ ਹੀ ਕਰਮਚਾਰੀ ਮੌਜੂਦ ਹੁੰਦੇ ਹਨ ਪਰ ਫਿਰ ਵੀ ਜੇਕਰ ਕੋਈ ਕਰਮਚਾਰੀ ਡਿਊਟੀ ਵਿੱਚ ਅਣਗਹਿਲੀ ਕਰਦਾ ਨਜ਼ਰ ਆਇਆ ਤਾਂ ਉਸ ਖਿਲਾਫ ਸਖ਼ਤ ਐਕਸ਼ਨ ਲਿਆ ਜਾਵੇਗਾ ਅਤੇ ਹਾਜ਼ਰੀ ਯਕੀਨ ਬਣਾਈ ਜਾਵੇਗੀ।

ਬਾਇਓਮੈਟਰਿਕ ਹਾਜ਼ਰੀ ਦੀ ਤਿਆਰੀ
ਇਸ ਸਬੰਧੀ ਜਦੋਂ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਦਫਤਰ ਅਤੇ ਐੱਸਐੱਸਪੀ ਦਫਤਰ ਦੇ ਕਰਮਚਾਰੀਆਂ ਦੀ ਹਾਜ਼ਰੀ ਪਹਿਲਾਂ ਹੀ ਬਾਇਓਮੈਟਰਿਕ ਨਾਲ ਲਗਾਈ ਜਾ ਰਹੀ ਹੈ। ਹੁਣ ਉਹਨਾਂ ਵੱਲੋਂ ਇਹ ਤਜਵੀਜ਼ ਲਿਆਂਦੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਦੇ ਹਰ ਵਿਭਾਗ ਦੇ ਕਰਮਚਾਰੀ ਦੀ ਹਾਜ਼ਰੀ ਬਾਇਓਮੈਟਰਿਕ ਲਗਾਈ ਜਾਵੇ ਤਾਂ ਜੋ ਸਰਕਾਰੀ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਈ ਜਾ ਸਕੇ। ਇਸ ਦੇ ਚਲਦੇ ਉਹਨਾਂ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਹਿਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਦਫਤਰ ਵਿੱਚ ਕੰਮ ਕਰਾਉਣ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ ਇਸ ਦੇ ਚਲਦੇ ਸਬੰਧਿਤ ਵਿਭਾਗਾਂ ਨੂੰ ਹਿਦਾਇਤਾਂ ਕਰ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.