ਬਠਿੰਡਾ: ਕਿਸਾਨ ਅੰਦੋਲਨ ਦੌਰਾਨ ਮੰਨੀਆਂ ਮੰਗਾਂ ਲਾਗੂ ਨਾ ਕੀਤੇ ਜਾਣ ਕਾਰਨ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਸੀ। ਇਸ ਐਲਾਨ ਦੇ ਚੱਲਦਿਆਂ ਅੱਜ ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਵਿਖੇ ਫਰੀਦਕੋਟ ਤੋਂ ਭਾਜਪਾ ਵੱਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰ ਵਜੋਂ ਉਤਾਰੇ ਗਏ ਹੰਸ ਰਾਜ ਹੰਸ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ ਕੀਤਾ ਗਿਆ।
ਬੈਰੀਕੇਟਿੰਗ ਕਰਕੇ ਕਿਸਾਨਾਂ ਨੂੰ ਰੋਕਿਆ ਗਿਆ: ਪੁਲਿਸ ਵੱਲੋਂ ਹੰਸਰਾਜ ਹੰਸ ਦੇ ਸਮਾਗਮ ਨੇੜੇ ਸਖਤ ਬੈਰੀਕੇਟਿੰਗ ਕਰਕੇ ਕਿਸਾਨਾਂ ਨੂੰ ਰੋਕਿਆ ਗਿਆ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਵੀ ਹੋਈ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਉਹ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਹੰਸ ਰਾਜ ਹੰਸ ਨੂੰ ਕੁਝ ਸਵਾਲ ਕਰਨਾ ਚਾਹੁੰਦੇ ਸਨ ਕਿ ਆਖਰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਿਉਂ ਨਹੀਂ ਕੀਤੀਆਂ ਗਈਆਂ ਪਰ ਪੁਲਿਸ ਵੱਲੋਂ ਜ਼ਬਰਦਸਤੀ ਬੈਰੀਕੇਟਿੰਗ ਕਰਕੇ ਉਹਨਾਂ ਨੂੰ ਅੱਗੇ ਵਧਣ ਨਹੀਂ ਦਿੱਤਾ ਜਾ ਗਿਆ ਅਤੇ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਕੀਤੀ ਗਈ। ਉਹਨਾਂ ਕਿਹਾ ਕਿ ਭਾਜਪਾ ਦਾ ਇਸੇ ਤਰ੍ਹਾਂ ਵਿਰੋਧ ਜਾਰੀ ਰਹੇਗਾ ਜਦੋਂ ਤੱਕ ਉਹਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ।
- ਸਮਰਾਲਾ ਪੁੱਜੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ, ਸੁਖਬੀਰ ਬਾਦਲ ਬੋਲੇ - ਦਿੱਲੀ ਦੀਆਂ ਪਾਰਟੀਆਂ ਨੂੰ ਭਜਾਓ ਤੇ ਪੰਜਾਬ ਬਚਾਓ, ਨਸ਼ਿਆ ਨੂੰ ਲੈ ਕੇ ਸਰਕਾਰ 'ਤੇ ਸਾਧੇ ਨਿਸ਼ਾਨੇ - Akali Dal party reached Samrala
- ਗੈਂਗਸਟਰਾਂ ਦੇ ਐਨਕਾਊਂਟਰ ਮਾਮਲੇ 'ਚ ਫਰੀਦਕੋਟ ਪੁਲਿਸ ਦਾ ਖੁਲਾਸਾ, ਕਿਹਾ- ਫਿਰੌਤੀ ਲਈ ਐਕਸੀਅਨ ਦੇ ਘਰ 'ਤੇ ਫਾਇਰਿੰਗ ਕਰਨ ਜਾ ਰਹੇ ਸਨ ਗੈਂਗਸਟਰ - encounter case of gangsters
- ਸਿਮਰਨਜੀਤ ਸਿੰਘ ਮਾਨ ਨੇ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ, ਗੈਂਗਸਟਰ ਦੇ ਪਿਤਾ ਨੂੰ ਵੀ ਦਿੱਤਾ ਮੌਕਾ ! - Punjab Lok Sabha Election 2024
ਸੁਰੱਖਿਆ ਦੇ ਮੱਦੇਨਜ਼ਰ ਬੈਰੀਕੇਟਿੰਗ: ਕਿਸਾਨਾਂ ਦਾ ਕਹਿਣਾ ਹੈ ਕਿ ਉਹ ਸਿਰਫ ਸਵਾਲ ਕਰਨਾ ਚਾਹੁੰਦੇ ਸਨ ਪਰ ਪੁਲਿਸ ਨੇ ਉਨ੍ਹਾਂ ਨਾਲ ਧੱਕਾ ਕਰਦਿਆਂ ਕੁੱਟਮਾਰ ਕੀਤੀ ਅਤੇ ਲਾਠੀਚਾਰਜ ਕੀਤਾ। ਉੱਧਰ ਮੌਕੇ ਉੱਤੇ ਪਹੁੰਚੇ ਐੱਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਬੈਰੀਕੇਟਿੰਗ ਕੀਤੀ ਗਈ ਹੈ। ਉਨ੍ਹਾਂ ਇਲਜ਼ਾਮਾਂ ਨੂੰ ਨਕਾਰਦਿਆਂ ਕਿਹਾ ਕਿ ਕਿਸੇ ਵੀ ਕਿਸਾਨ ਨਾਲ ਕੋਈ ਧੱਕਾ-ਮੁੱਕੀ ਨਹੀਂ ਕੀਤੀ ਗਈ। ਫਿਲਹਾਲ ਉਹਨਾਂ ਵੱਲੋਂ ਸ਼ਾਂਤੀ ਅਤੇ ਕਾਨੂੰਨ ਦੀ ਸਥਿਤੀ ਨੂੰ ਵੇਖਦੇ ਹੋਏ ਪੁਲਿਸ ਡਿਪਲੋਏ ਜਰੂਰ ਕੀਤੀ ਗਈ ਹੈ।