ਬਠਿੰਡਾ: ਕੋਲਕਾਤਾ ਕਾਂਡ ਦੇ ਵਿਰੋਧ ਵਿੱਚ ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਹਸਪਤਾਲਾਂ ਕੰਮ ਕਾਜ ਵੀ ਠੱਪ ਕਰ ਦਿੱਤਾ ਗਿਆ। ਡਾਕਟਰਾਂ ਦੀ ਹੜਤਾਲ ਅਜੇ ਤੱਕ ਜਾਰੀ ਹੈ। ਏਮਜ਼ ਹਸਪਤਾਲ ਬਠਿੰਡਾ ਸਮੇਤ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੀਆਂ ਓਪੀਡੀ ਸੇਵਾਵਾਂ ਬੰਦ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨੇ ਵੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਮੰਗ ਵੀ ਕੀਤੀ ਗਈ ਹੈ।
ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰਕੇ ਸਜ਼ਾ ਦੇਣ ਦੀ ਮੰਗ: ਕੋਲਕਾਤਾ ਵਿਖੇ ਡਾਕਟਰ ਨਾਲ ਬਲਾਤਕਾਰ ਕਰਨ ਉਪਰੰਤ ਦਰਿੰਦਗੀ ਵਾਲੀ ਮੌਤ ਦੇਣ ਦੀ ਵਾਪਰੀ ਘਟਨਾ ਕਰਕੇ ਪੂਰੇ ਦੇਸ਼ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਦੇਸ਼ ਭਰ ਦੇ ਡਾਕਟਰਾਂ ਵੱਲੋਂ ਹੜਤਾਲ ਕਰਕੇ ਕੋਲਕਾਤਾ ਕਾਂਡ ਦੇ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰਕੇ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਕੋਲਕਾਤਾ ਕਾਂਡ ਦਾ ਸੇਕ ਪੰਜਾਬ ਵਿੱਚ ਵੀ ਲਗਾਤਾਰ ਸੁਲਗ ਰਿਹਾ ਹੈ।
ਮੁਲਜ਼ਮਾਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਜਬਰਦਸਤ ਰੋਸ ਪ੍ਰਦਰਸ਼ਨ: ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਵੱਲੋਂ ਅੱਜ ਚੌਥੇ ਦਿਨ ਲਗਾਤਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਜਬਰਦਸਤ ਰੋਸ ਪ੍ਰਦਰਸ਼ਨ ਕੀਤੇ ਗਏ। ਏਮਜ਼ ਹਸਪਤਾਲ ਬਠਿੰਡਾ ਸਮੇਤ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਬੰਦ ਰਹੀਆਂ, ਕੰਮ ਕਾਜ ਵੀ ਠੱਪ ਰਿਹਾ, ਜਿਸ ਕਰਕੇ ਮਰੀਜ਼ਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ: ਉੱਥੇ ਹੀ ਡਾਕਟਰਾਂ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਨੂੰ ਵੀ ਉਭਾਰਿਆ ਗਿਆ। ਏਮਜ਼ ਹਸਪਤਾਲ ਅਤੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਵੱਲੋਂ ਵੱਡੇ ਪੱਧਰ 'ਤੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤੇ ਗਏ। ਬਠਿੰਡਾ ਏਮਜ ਹਸਪਤਾਲ ਅਤੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਦੇਸ਼ ਦੇ ਸਮੁੱਚੇ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਿਸ਼ੇਸ਼ ਕਾਨੂੰਨ ਤਹਿਤ ਪ੍ਰਬੰਧ ਕੀਤੇ ਜਾਣ।
ਵਿਗੜਦੇ ਮਾਹੌਲ ਨੂੰ ਰੋਕਣ ਲਈ ਸੁਰੱਖਿਆ ਪ੍ਰਬੰਧ : ਕੋਲਕਾਤਾ ਕਾਂਡ ਦੇ ਮੁਲਜ਼ਮਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ, ਮੁਲਜ਼ਮਾਂ ਨੂੰ ਤੁਰੰਤ ਗ੍ਰਿਫਤਾਰ ਨਾ ਕਰਨ ਵਾਲੇ ਮੁਲਾਜ਼ਮਾਂ ਅਤੇ ਪੁਲਿਸ ਅਫਸਰਾਂ ਖਿਲਾਫ ਕਾਰਵਾਈ ਕੀਤੀ ਜਾਵੇ। ਪੰਜਾਬ ਵਿੱਚ ਵੀ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਐਮਰਜੈਂਸੀ ਵਾਰਡਾ ਵਿੱਚ ਅਚਨਚੇਤ ਵਿਗੜਦੇ ਮਾਹੌਲ ਨੂੰ ਰੋਕਣ ਲਈ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ।