ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਹਲਕਾ ਬਾਬਾ ਬਕਾਲਾ ਸਾਹਿਬ ਅਧੀਨ ਆਉਂਦੇ ਪਿੰਡ ਵਡਾਲਾ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਿਸ ਦੌਰਾਨ ਇੱਕ ਸਕੂਲੀ ਵਿਦਿਆਰਥੀ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਉਕਤ ਹਾਦਸਾ ਓਵਰਟੇਕ ਕਰਦੇ ਹੋਏ ਵਾਪਰਿਆ ਅਤੇ ਇਹ ਭਿਆਨਕ ਟੱਕਰ ਨਜ਼ਦੀਕੀ ਲੱਗੇ ਇੱਕ ਸੀਸੀਟੀਵੀ ਕੈਮਰੇ ਦੇ ਵਿੱਚ ਕੈਦ ਹੋ ਗਈ।
ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ: ਮ੍ਰਿਤਕ ਨੌਜਵਾਨ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ ਜੋ ਕਿ ਕਸਬਾ ਬਾਬਾ ਬਕਾਲਾ ਸਾਹਿਬ ਦੇ ਵਿੱਚ ਇੱਕ ਸਕੂਲ ਦੇ ਵਿੱਚ ਬਾਰਵੀਂ ਕਲਾਸ ਦਾ ਵਿਦਿਆਰਥੀ ਸੀ । ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦੋਵਾਂ ਭੈਣਾਂ ਦਾ ਇਕਲੌਤਾ ਭਰਾ ਸੀ। ਜ਼ਿਕਰਯੋਗ ਹੈ ਕਿ ਇਸ ਹਾਦਸੇ ਦੇ ਦੌਰਾਨ ਦੋ ਹੋਰ ਨੌਜਵਾਨ ਜ਼ਖਮੀ ਹੋਏ ਹਨ। ਜਿਨਾਂ ਨੂੰ ਗੰਭੀਰ ਜ਼ਖਮੀ ਹਾਲਤ ਦੇ ਵਿੱਚ ਇਲਾਜ ਦੇ ਲਈ ਅੰਮ੍ਰਿਤਸਰ ਦੇ ਇੱਕ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ।
ਟਰੈਕਟਰ ਵੀ ਬੁਰੀ ਤਰ੍ਹਾਂ ਨੁਕਸਾਨਿਆ: ਜਾਣਕਾਰੀ ਅਨੁਸਾਰ ਉਕਤ ਨੌਜਵਾਨਾਂ ਦੀ ਹਾਲਤ ਹਸਪਤਾਲ ਦੇ ਵਿੱਚ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਇਸ ਮੰਦਭਾਗੀ ਘਟਨਾ ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਦਾ ਮਾਹੌਲ ਹੈ ਅਤੇ ਇਸ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਘਟਨਾ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਇਸ ਹਾਦਸੇ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ ਜਿਸ ਵਿੱਚ ਸਾਫ ਵਿਖਾਈ ਦੇ ਰਿਹਾ ਹੈ ਕਿ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਤੇਜ਼ ਰਫਤਾਰ ਮੋਟਰਸਾਈਕਲ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਦੇ ਨਾਲ ਜਾ ਟਕਰਾਇਆ। ਇਸ ਤੋਂ ਇਲਾਵਾ ਹਾਦਸੇ ਦੌਰਾਨ ਇੱਕ ਟਰੈਕਟਰ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ।
- ਪੰਜਾਬ-ਹਰਿਆਣਾ ਦੇ ਬਾਰਡਰਾਂ ਉੱਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ 17ਵਾਂ ਦਿਨ, ਅਗਲੀ ਰਣਨੀਤੀ ਲਈ ਕਿਸਾਨਾਂ ਦੀਆਂ ਮੀਟਿੰਗਾਂ ਜਾਰੀ
- ਖੰਨਾ ਦੇ ਸੇਵਾਮੁਕਤ ਸੂਬੇਦਾਰ ਦੀ ਯੂਪੀ ਅੰਦਰ ਭੇਦਭਰੀ ਹਾਲਤ 'ਚ ਮੌਤ, ਟਾਰਗੇਟ ਕਿਲਿੰਗ ਦਾ ਸ਼ੱਕ
- ਮੋਹਾਲੀ 'ਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਐਨਕਾਊਂਟਰ, ਇੱਕ ਗੈਂਗਸਟਰ ਗ੍ਰਿਫ਼ਤਾਰ ਤਾਂ ਦੂਜਾ ਹੋਇਆ ਫਰਾਰ, ਨਾਮੀ ਗਾਇਕ ਸੀ ਗੈਂਗਸਟਰਾਂ ਦਾ ਟਾਰਗੇਟ
ਦੱਸ ਦਈਏ ਬੀਤੇ ਦਿਨ ਦੇਹਰਾਦੂਨ ਜ਼ਿਲ੍ਹੇ ਦੇ ਚਕਰਤਾ 'ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਸੀ। ਤੁਨੀ ਹਟਲ ਮੋਟਰਵੇਅ 'ਤੇ ਇਕ ਵਾਹਨ ਟੋਏ 'ਚ ਡਿੱਗ ਗਿਆ। ਇਸ ਹਾਦਸੇ ਵਿੱਚ 6 ਲੋਕਾਂ ਦੀ ਜਾਨ ਚਲੀ ਗਈ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। SDRF ਨੂੰ ਤੁਰੰਤ ਬਚਾਅ ਕਾਰਜ ਲਈ ਹਾਦਸੇ ਵਾਲੀ ਥਾਂ 'ਤੇ ਭੇਜਿਆ ਗਿਆ ਸੀ।