ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਧੜੇ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਉੱਪਰ ਭੇਜੇ ਮਾਫੀਨਾਮੇ ਪੱਤਰ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਅਕਾਲੀ ਦਲ ਸਵਾਲਾਂ ਦੇ ਘੇਰੇ ਵਿੱਚ ਖੜੀ ਹੋਈ ਹੈ। ਜਿਸ ਤੋਂ ਬਾਅਦ ਲਗਾਤਾਰ ਹੀ ਰਾਮ ਰਹੀਮ ਨੂੰ ਮਾਫੀ ਦੇਣ ਦੇ ਮੁੱਦੇ ਦੇ ਉੱਤੇ ਅਕਾਲੀ ਦਲ ਨੂੰ ਘੇਰਨ ਦੀ ਕੋਸ਼ਿਸ਼ ਇੱਕ ਵਾਰ ਫਿਰ ਤੋਂ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਨੇਤਾ ਵਿਰਸਾ ਸਿੰਘ ਵਲਟੋਹਾ ਵੱਲੋਂ ਆਪਣੇ ਗ੍ਰਹਿ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਪਿਛਲੇ ਦਸ ਸਾਲਾਂ ਤੋਂ ਪੰਥ ਵਿਰੋਧੀ ਤਾਕਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਪ੍ਰਦੀਪ ਕਲੇਰ ਜੋ ਕਿ ਆਪਣੇ ਆਪ ਨੂੰ ਬਾਬਾ ਰਾਮ ਰਹੀਮ ਡੇਰੇ ਦੇ ਸਿਆਸੀ ਵਿੰਗ ਦਾ ਮੁਖੀ ਅਖਵਾਉਂਦਾ ਹੈ, ਕੁਝ ਚੈਨਲਾਂ 'ਤੇ ਗਲਤ ਤੱਥ ਪੇਸ਼ ਕਰ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ।
ਬੇਅਦਬੀ ਦੀਆਂ ਘਟਨਾਵਾਂ ਦਾ ਮੁੱਖ ਮੁਲਜ਼ਮ: ਲੋਕਾਂ ਨੂੰ ਉਸ ਦੀਆਂ ਗੱਲਾਂ ਵੱਲ ਕੋਈ ਧਿਆਨ ਨਹੀਂ ਦੇਣਾ ਚਾਹੀਦਾ, ਕਿਉਂਕਿ ਉਹ ਸਾਲ 2015 'ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਮੁੱਖ ਮੁਲਜ਼ਮ ਹੈ ਤੇ ਅਜਿਹੇ ਲੋਕ ਹੀ ਸਿੱਖਾਂ ਨੂੰ ਵੰਡਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਬਾਬਾ ਰਾਮ ਰਹੀਮ ਨੂੰ ਮਾਫ਼ੀ ਦਿਵਾਉਣ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਨਾਂ ਵਾਰ-ਵਾਰ ਘਸੀਟ ਰਹੀਆਂ ਹਨ, ਜੋ ਕਿ ਸਰਾਸਰ ਗਲਤ ਹੈ। ਇਹ ਸਿਰਫ਼ ਇਲਜ਼ਾਮ ਹੈ, ਪਰ ਕਿਸੇ ਕੋਲ ਕੋਈ ਸਬੂਤ ਨਹੀਂ ਹੈ।
ਸਭ ਤੋਂ ਵੱਡੇ ਮੁਲਜ਼ਮ ਅਤੇ ਬੇਅਦਬੀ ਕਾਂਡ : ਜਿਸ ਵਿੱਚ ਉਨ੍ਹਾਂ ਨੇ ਰਾਮ ਰਹੀਮ ਨੂੰ ਮਾਫੀ ਦੇਣ ਦੇ ਮੁੱਦੇ ਦੇ ਉੱਪਰ ਕਈ ਪੱਤਰਕਾਰਾਂ ਦੇ ਉੱਪਰ ਕਈ ਪੁਲਿਸ ਅਧਿਕਾਰੀਆਂ ਦੇ ਉੱਪਰ ਤੇ ਕਈ ਡੇਰਾ ਸਰਸਾ ਦੇ ਅਧਿਕਾਰੀਆਂ ਦੇ ਉੱਪਰ ਸਵਾਲ ਖੜੇ ਕੀਤੇ। ਇਸ ਦੌਰਾਨ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਪ੍ਰੈਸ ਕਾਨਫਰੰਸ ਰਾਹੀਂ ਕਿਹਾ ਕਿ ‘ਸਿੱਖ ਕੌਮ ਦੇ ਸਭ ਤੋਂ ਵੱਡੇ ਮੁਲਜ਼ਮ ਅਤੇ ਬੇਅਦਬੀ ਕਾਂਡ ਦੇ ਸਭ ਤੋਂ ਵੱਡੇ ਸਾਜ਼ਿਸ਼ਕਰਤਾ ਪਰਦੀਪ ਕਲੇਰ ਨੂੰ ਅੱਜ ਇੱਕ ਸਾਜ਼ਿਸ਼ ਦੇ ਹਿੱਸੇ ਵਜੋਂ ਹੀਰੋ ਵਜੋਂ ਪੇਸ਼ ਕੀਤਾ ਜਾ ਰਿਹਾ ਹੈ।
ਬਦਨਾਮ ਕਰਨ ਲਈ ਝੂਠੇ ਲਾਅਰੇ: ਵਲਟੋਹਾ ਨੇ ਕਿਹਾ ਕਿ ਡੇਰੇ ਨਾਲ ਜੁੜੀ ਇੱਕ ਔਰਤ ਵੀਰਪਾਲ ਕੌਰ ਨੇ ਸੁਖਬੀਰ ਬਾਦਲ ਬਾਰੇ ਵੀ ਵੱਡਾ ਝੂਠ ਬੋਲਿਆ ਸੀ। ਪਰ ਉਸ ਸਮੇਤ ਕਈ ਅਜਿਹੇ ਲੋਕ ਬੇਨਕਾਬ ਹੋ ਗਏ ਸਨ, ਜਿਨ੍ਹਾਂ ਨੇ ਅਕਾਲੀ ਦਲ ਅਤੇ ਖਾਸ ਕਰਕੇ ਬਾਦਲ ਪਰਿਵਾਰ ਨੂੰ ਬਦਨਾਮ ਕਰਨ ਲਈ ਝੂਠੇ ਲਾਰੇ ਲਾਏ ਸਨ। ਵੀਰਪਾਲ ਕੌਰ ਖਿਲਾਫ਼ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਦੇ ਹੋਏ ਵਲਟੋਹਾ ਨੇ ਕਿਹਾ ਕਿ ਰਾਮ ਰਹੀਮ ਦੀ ਗੁਫਾ ‘ਚ ਸੇਵਾ ਕਰਨ ਵਾਲੀ ਖੱਚ ਜਨਾਨੀ ਨੇ ਝੂਠ ਬੋਲਿਆ ਸੀ ਅਤੇ ਬਾਅਦ ‘ਚ ਇਸ ਲਈ ਮੁਆਫੀ ਵੀ ਮੰਗੀ ਸੀ।
ਪੀੜਾ ਦਾ ਪਛਤਾਵੇਂ ਦਾ ਇਜ਼ਹਾਰ: ਇਸੇ ਤਰ੍ਹਾਂ ਅਕਾਲੀ ਦਲ ਦੇ ਅੰਦਰ ਵੀ ਕਈ ਅਜਿਹੇ ਲੋਕ ਹਨ ਜੋ ਲਗਾਤਾਰ ਅਕਾਲੀ ਦਲ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੇ ਹਨ। ਵਲਟੋਹਾ ਨੇ ਬਾਗੀ ਧੜੇ ‘ਤੇ ਭਾਜਪਾ ਦੇ ਇਸ਼ਾਰੇ ‘ਤੇ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਦਾ ਇਲਜ਼ਾਮ ਵੀ ਲਾਇਆ। ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜਦੋਂ ਪੰਜਾਬ ਦੇ ਵਿੱਚ 2015 ਦੇ ਵਿੱਚ ਬੇਅਦਬੀਆਂ ਦਾ ਦੌਰ ਸ਼ੁਰੂ ਹੋਇਆ ਸੀ ਅਤੇ ਪੂਰਾ ਪੰਜਾਬ ਰੋਡ 'ਤੇ ਉੱਠਿਆ ਸੀ। ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਨੂੰ ਵੀ ਪੱਤਰ ਲਿਖਿਆ ਗਿਆ ਸੀ। ਇਸ ਵਿੱਚ ਉਨ੍ਹਾਂ ਨੇ ਪੰਜਾਬ 'ਚ ਵਾਪਰ ਰਹੀਆਂ ਘਟਨਾਵਾਂ ਨੂੰ ਲੈ ਕੇ ਆਪਣੀ ਪੀੜਾ ਦਾ ਪਸ਼ਚਾਤਾਪ ਦਾ ਇਜ਼ਹਾਰ ਕੀਤਾ ਸੀ।