ਅੰਮ੍ਰਿਤਸਰ: ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਅਨੁਸਾਰ 2007 ਤੋਂ 2017 ਤੱਕ ਅਕਾਲੀ ਸਰਕਾਰ ਵੇਲੇ ਮੰਤਰੀ ਰਹੇ ਸਿੱਖ ਆਗੂ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਲਈ ਪਹੁੰਚੇ। ਇਸ ਮੌਕੇ ਸੁਖਬੀਰ ਬਾਦਲ ਨੇ 5 ਸਿੰਘ ਸਹਿਬਾਨਾਂ ਨੂੰ ਅਪੀਲ ਕੀਤੀ ਕਿ ਜਲਦ ਬੈਠਕ ਬੁਲਾ ਕੇ ਫੈਸਲਾ ਕੀਤਾ ਜਾਵੇ।ਕਾਬਲੇਜ਼ਿਕਰ ਹੈ ਕਿ 30 ਅਗਸਤ ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਬੈਠਕ ਵਿੱਚ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਕੀਤਾ ਗਿਆ ਸੀ ਅਤੇ 15 ਦਿਨ ਅੰਦਰ ਸਪੱਸ਼ਟੀਕਰਨ ਦੇਣ ਦੇ ਆਦੇਸ਼ ਜਾਰੀ ਕੀਤੇ ਗਏ ਸਨ।
ਬਾਗੀ ਧੜੇ ਨੇ ਕੀਤੀ ਸੀ ਅਕਾਲ ਤਖ਼ਤ ਸਾਹਿਬ 'ਤੇ ਪਹੁੰਚ: ਕਾਬਲੇਜ਼ਿਕਰ ਹੈ ਕਿ ਅੰਮ੍ਰਿਤਸਰ ਅਕਾਲੀ ਦਲ ਦੇ ਵਿੱਚ ਪਿਛਲੇ ਸਮੇਂ 'ਚ ਜੋ ਗਲਤੀਆਂ ਹੋਈਆਂ ਨੇ ਉਸ ਨੂੰ ਸੁਧਾਰਨ ਲਈ ਅਕਾਲੀ ਦਲ ਦਾ ਬਾਗੀ ਧੜਾ ਪਿਛਲੇ ਦਿਨੀ ਸ਼੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋਇਆ। ਉਹਨਾਂ ਕਿਹਾ ਕਿ ਅਕਾਲੀ ਦਲ ਤੋਂ ਸੰਗਤਾਂ ਦਾ ਵਿਸ਼ਵਾਸ ਟੁੱਟਦਾ ਨਜ਼ਰ ਆ ਰਿਹਾ ਅਤੇ ਕਰਕੇ ਹੁਣ ਅਸੀਂ ਅਕਾਲ ਤਖਤ ਸਾਹਿਬ 'ਤੇ ਅਰਜੀ ਲੈ ਕੇ ਪਹੁੰਚੇ ਹਾਂ। ਬਾਗੀ ਧੜੇ ਨੇ ਆਖਿਆ ਸੀ ਕਿ ਜਿਹੜੀ ਵੀ ਸਜ਼ਾ ਸਾਨੂੰ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਲਾਉਣਗੇ ਅਸੀਂ ਉਸ ਨੂੰ ਕਬੂਲ ਕਰਾਂਗੇ ਅਤੇ ਜੋ ਅਕਾਲ ਤਖਤ ਤੋਂ ਹੁਕਮ ਆਏਗਾ ਉਸ ਨੂੰ ਅਸੀਂ ਸਵੀਕਾਰ ਕਰਾਂਗੇ । ਇਸ ਤੋਂ ਇਲਾਵਾ ਉਨ੍ਹਾਂ ਇੱਕ ਝੰਡੇ ਥੱਲੇ ਇਕੱਠੇ ਹੋਣ ਦੀ ਮੰਗ ਵੀ ਕੀਤੀ ਸੀ ਤਾਂ ਪੰਥ ਦੀ ਸੇਵਾ ਕਰ ਸਕੀਏ।
ਸਪੱਸ਼ਟੀ ਕਰਨ ਦੇਣ ਦਾ ਆਦੇਸ਼: ਤੁਹਾਨੂੰ ਦੱਸ ਦਈਏ ਕਿ ਕੱਲ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ ਅਤੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਐਲਾਨ ਕੀਤਾ ਗਿਆ। ਇਸ ਦੇ ਨਾਲ ਹੀ ਉਹਨਾਂ ਨੂੰ ਆਪਣੇ ਸਾਥੀ ਮੰਤਰੀਆਂ ਦੇ ਨਾਲ 15 ਦਿਨ ਦੇ ਅੰਦਰ ਸ੍ਰੀ ਅਕਾਲ ਤਖ਼ਤ 'ਤੇ ਨਿਮਾਣੇ ਸੇਵਕ ਵਜੋਂ ਪੇਸ਼ ਹੋਣ ਲਈ ਵੀ ਕਿਹਾ ਗਿਆ। ਜਿਸ ਦੇ ਚਲਦੇ ਅੱਜ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੇ ਨਾਲ ਉਹਨਾਂ ਦੇ ਸਾਬਕਾ ਮੰਤਰੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਦੇ ਲਈ ਪਹੁੰਚੇ। ਇਸ ਦੌਰਾਨ ਦਲਜੀਤ ਸਿੰਘ ਚੀਮਾ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਉਹਨਾਂ ਨੇ ਬਾਕੀ ਤਤਕਾਲੀ ਮੰਤਰੀਆਂ ਦੇ ਨਾਲ ਆਪਣਾ ਸਪਸ਼ਟੀਕਰਨ ਦਿੱਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਹੈ ਕਿ ਜੋ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ ਉਹ ਟਿੱਪਣੀਆਂ ਉਹ ਆਪਣੇ ਤੱਕ ਹੀ ਰੱਖਣ ਕਿਉਂਕਿ ਉਹ ਹੁਣ ਅਕਾਲੀ ਦਲ ਦਾ ਹਿੱਸਾ ਨਹੀਂ ਹਨ।
ਇੱਥੇ ਦੱਸਣ ਯੋਗ ਹੈ ਕੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਬਹੁਤ ਸਾਰੀਆਂ ਬੇਅਦਬੀਆਂ ਹੋਈਆਂ ਅਤੇ ਉਸ ਨੂੰ ਲੈ ਕੇ ਪੰਜਾਬ ਦੇ ਵਿੱਚ ਕਾਫੀ ਮਾਹੌਲ ਖਰਾਬ ਹੁੰਦਾ ਹੋਇਆ ਨਜ਼ਰ ਆਇਆ ਸੀ । ਜਿਸ ਤੋਂ ਬਾਅਦ ਬਾਗੀ ਅਕਾਲੀਆਂ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੇ ਮੰਤਰੀਆਂ ਦੇ ਖਿਲਾਫ ਪੱਤਰ ਸ਼੍ਰੀ ਅਕਾਲ ਤਖਤ ਸਾਹਿਬ ਤੇ ਦਿੱਤਾ ਗਿਆ ਸੀ ਅਤੇ ਕਈ ਹੋਰ ਸਿੱਖ ਜਥੇਬੰਦੀਆਂ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਕਾਰਵਾਈ ਕਰਨ ਦੀ ਗੱਲ ਕਹੀ ਗਈ ਸੀ ।ਉਥੇ ਹੀ ਅੱਜ ਸੁਖਬੀਰ ਸਿੰਘ ਬਾਦਲ ਸ਼੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋਏ ਅਤੇ ਉਹਨਾਂ ਵੱਲੋਂ ਆਪਣਾ ਸਪਸ਼ਟੀਕਰਨ ਦਿੱਤਾ ਗਿਆ। ਹੁਣ ਵੇਖਣਾ ਹੋਵੇਗਾ ਕਿ ਇਸ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਤੇ ਉਹਨਾਂ ਦੇ ਸਾਬਕਾ ਮੰਤਰੀਆਂ ਨੂੰ ਕੀ ਸਜ਼ਾ ਸੁਣਾਈ ਜਾਂਦੀ ਹੈ।
- ਗੁਰੂ ਘਰ ਨਤਮਸਤਕ ਹੋਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਵੱਡੀ ਜ਼ਿੰਮੇਵਾਰੀ ਨੂੰ ਲੈਕੇ ਦਿੱਤੀ ਪ੍ਰਤੀਕ੍ਰਿਆ - Balwinder Singh Bhundar
- ਆਖਿਰ ਕੀ ਹੈ ਤਨਖ਼ਾਹੀਆ ਹੋਣਾ, ਮਹਾਰਾਜਾ ਰਣਜੀਤ ਸਿੰਘ ਸਮੇਤ ਇਹ ਵੱਡੇ ਸਿੱਖ ਆਗੂ ਵੀ ਹੋ ਚੁੱਕੇ ਨੇ ਇਸ ਸਜ਼ਾ ਦਾ ਸ਼ਿਕਾਰ, ਪੜ੍ਹੋ ਈਟੀਵੀ ਦੀ ਸਪੈਸ਼ਲ ਰਿਪੋਰਟ - What Is Tankhaiya
- "ਗੁਨਾਹਾਂ ਦੀ ਮੁਆਫੀ ਮੰਗਣ ..." ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸੁਖਬੀਰ ਬਾਦਲ 'ਤੇ ਵੱਡਾ ਫੈਸਲਾ, ਬਾਦਲ ਨੂੰ ਐਲਾਨਿਆ ਤਨਖਾਹੀਆ - DECISION ON SUKHBIR APOLOGY