ਅੰਮ੍ਰਿਤਸਰ: ਨਵੇਂ ਸਾਲ ਦੀ ਸ਼ੁਰੂਆਤ ਮੌਕੇ ਜਿੱਥੇ 31 ਦਸੰਬਰ ਤੇਂ ਹੀ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਹੈ। ਉੱਥੇ ਹੀ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਰੋਵਰ ਵਿੱਚ ਆਸਥਾ ਦੀ ਡੁੱਬਕੀ ਲਾਉਂਦੇ ਹੋਏ ਸੱਚਖੰਡ ਵਿੱਚ ਮੱਥਾ ਟੇਕਿਆ ਅਤੇ ਵਾਹਿਗੁਰੂ ਅੱਗੇ ਨਵੇਂ ਸਾਲ ਦੀ ਸ਼ੁਰੂਆਤ ਅਤੇ ਚੜ੍ਹਦੀਕਲਾ ਦੀ ਅਰਦਾਸ ਕੀਤੀ। ਨਵੇਂ ਸਾਲ ਦੀ ਆਮਦ 'ਤੇ ਦੇਸ਼ਾਂ ਵਿਦੇਸ਼ਾਂ ਤੋਂ ਆਇਆ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਘਰ ਵਿੱਚ ਮੱਥਾ ਟੇਕਿਆ ਗਿਆ। ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਕੜਾਕੇ ਦੀ ਠੰਢ ਦੇ ਬਾਵਜੂਦ ਸ਼ਰਧਾਲੂ ਕਈ-ਕਈ ਘੰਟੇ ਕਤਾਰਾਂ ਵਿੱਚ ਖੜ੍ਹੇ ਹੋਏ ਹਨ।
ਸਰਬੱਤ ਦੇ ਭਲੇ ਦੀ ਅਰਦਾਸ ਕੀਤੀ
ਉੱਥੇ ਹੀ ਅੱਜ ਨਵੇਂ ਸਾਲ ਦੀ ਆਮਦ ਮੌਕੇ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਜਿੱਥੇ ਉਨ੍ਹਾਂ ਨੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉੱਥੇ ਹੀ ਪੰਜਾਬ ਦੀ ਸੁੱਖ ਸ਼ਾਂਤੀ ਲਈ ਵੀ ਅਰਦਾਸ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਵੇਂ ਸਾਲ ਮੌਕੇ ਉਹ ਸਮੂਹ ਪੰਜਾਬੀਆਂ ਦੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹਨ ਅਤੇ ਅਰਦਾਸ ਕਰਦੇ ਹਨ ਕਿ ਪੰਜਾਬ ਅੰਦਰ ਸੁੱਖ ਸ਼ਾਂਤੀ ਅਤੇ ਆਪਸੀ ਭਾਈਚਾਰਾ ਬਣਿਆ ਰਹੇ।